ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਦੀ ਵਰਤੋਂ ਨਾਲ ਬੇਅਦਬੀ ਦੀ ਬਣਾਈ ਰੀਲ, ਐਸਜੀਪੀਸੀ ਵੱਲੋਂ ਸਾਈਬਰ ਕ੍ਰਾਈਮ ਸੈੱਲ ਵਿੱਚ ਦਰਜ਼ ਕਰਵਾਈ ਗਈ ਸ਼ਿਕਾਇਤ

ਨੈਸ਼ਨਲ ਪੰਜਾਬ

ਨਵੀਂ ਦਿੱਲੀ 16 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):-

ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਖ਼ਤ ਇਤਰਾਜ ਕਰਦਿਆਂ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸਾਈਬਰ ਕ੍ਰਾਈਮ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈ ਜਾ ਰਹੀ ਇਸ ਵੀਡੀਓ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਵੀਡੀਓ ਨੂੰ ਬਣਾਉਣ ਅਤੇ ਵਾਇਰਲ ਕਰਨ ਵਾਲੇ ਸ਼ਖਸ ਦੀ ਜਲਦ ਪਛਾਣ ਕਰਕੇ ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਸਿੱਖ ਸੰਸਥਾਵਾਂ ਜਾਂ ਧਾਰਮਿਕ ਅਕੀਦਤ ਨੂੰ ਠੇਸ ਨਾ ਪਹੁੰਚਾ ਸਕੇ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਸੁਚੇਤ ਕੀਤਾ ਕਿ ਜਦੋਂ ਵੀ ਸ੍ਰੀ ਦਰਬਾਰ ਸਾਹਿਬ ਜਾਂ ਕਿਸੇ ਵੀ ਧਾਰਮਿਕ ਮਰਿਆਦਾ ਬਾਰੇ ਅਜਿਹੀ ਕੋਈ ਸ਼ੱਕੀ ਵੀਡੀਓ ਸਾਹਮਣੇ ਆਉਂਦੀ ਹੈ, ਤਾਂ ਉਸ ‘ਤੇ ਅੱਖਾਂ ਬੰਦ ਕਰਕੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ, ਸੰਗਤਾਂ ਨੂੰ ਬੇਨਤੀ ਹੈ ਕਿ ਅਜਿਹੀਆਂ ਵੀਡੀਓਜ਼ ਨੂੰ ਅੱਗੇ ਸ਼ੇਅਰ ਨਾ ਕਰਨ। ਸ਼ੇਅਰ ਕਰਨ ਨਾਲ ਅਫ਼ਵਾਹਾਂ ਨੂੰ ਬੜਾਵਾ ਮਿਲਦਾ ਹੈ ਅਤੇ ਸੰਗਤ ਵਿੱਚ ਗਲਤ ਸੰਦੇਸ਼ ਜਾਂਦਾ ਹੈ, ਜਿਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ । ਉਨ੍ਹਾਂ ਕਿਹਾ ਕਿਸੇ ਵੀ ਜਾਣਕਾਰੀ ਜਾਂ ਸੰਦੇਸ਼ ਦੀ ਸੱਚਾਈ ਜਾਣਨ ਲਈ ਸੰਗਤਾਂ ਨੂੰ ਸਿੱਧਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਐਸਜੀਪੀਸੀ ਪੰਥ ਦੀ ਧਾਰਮਿਕ ਅਕੀਦਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਗਲਤ ਅਨਸਰ ਨੂੰ ਨਹੀਂ ਬਖਸ਼ੇਗੀ ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।