ਮਿਸਤਰੀਆਂ ,ਮਜ਼ਦੂਰਾਂ ਦੀ ਜਥੇਬੰਦੀ ਵੱਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਪੰਜਾਬ

ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਕੀਤੀ ਮੰਗ


ਸ੍ਰੀ ਚਮਕੌਰ ਸਾਹਿਬ ,18, ਫਰਵਰੀ ,ਬੋਲੇ ਪੰਜਾਬ ਬਿਊਰੋ;

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਐਸਡੀਐਮ ਦਫਤਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ ਨੇ ਦੱਸਿਆ ਕਿ ਮਿਸਤਰੀਆਂ ਮਜ਼ਦੂਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਸਮੇਤ ਨਵੇਂ ਬਣੇ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ ਸਬੰਧੀ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ, ਮੌਕੇ ਤੇ ਮੌਜੂਦ ਕਿਰਤ ਵਿਭਾਗ ਦੇ ਇੰਸਪੈਕਟਰ ਨਮੀਨ ਮਾਨ ਨੇ ਭਰੋਸਾ ਦਿੱਤਾ ਕਿ ਅਗਲੇ ਹਫਤੇ ਜਥੇਬੰਦੀ ਨੂੰ ਮੀਟਿੰਗ ਦਾ ਸਮਾਂ ਦਿੱਤਾ ਜਾਵੇਗਾ ਤਾਂ ਜੋ ਰਜਿਸਟ੍ਰੇਸ਼ਨ , ਪੈਨਸ਼ਨਾਂ, ਮੈਡੀਕਲ ਕਲੇਮਾ, ਵਜੀਫੇ ਆਦਿ ਮਜ਼ਦੂਰਾਂ ਦੇ ਕੰਮਾਂ ਸਬੰਧੀ ਕਾਰਵਾਈ ਕੀਤੀ ਜਾਵੇਗੀ ਅਤੇ ਮਾਰਚ ਦੇ ਪਹਿਲੇ ਹਫਤੇ ਵਿੱਚ ਹੀ ਲੇਬਰ ਚੌਂਕ ਸ੍ਰੀ ਚਮਕੌਰ ਸਾਹਿਬ ਵਿਖੇ ਨਵੀਂ ਰਜਿਸਟਰੇਸ਼ਨ ਕਰਨ ,ਕਾਪੀਆਂ ਨਿਊ ਕਰਨ, ਅਤੇ ਹੋਰ ਮਜ਼ਦੂਰਾਂ ਦੀਆਂ ਬੁਨਿਆਦੀ ਸਹੂਲਤਾਂ ਦੀ ਜਾਣਕਾਰੀ ਹਿੱਤ ਕਿਰਤ ਵਿਭਾਗ ਵੱਲੋਂ ਯੂਨੀਅਨ ਦੇ ਸਹਿਯੋਗ ਨਾਲ ਕੈਂਪ ਲਾਇਆ ਜਾਵੇਗਾ। ਇਸ ਤੋਂ ਇਲਾਵਾ ਚਾਰ ਸਾਲਾਂ ਤੋਂ ਬਣੇ ਲੇਬਰ ਚੌਂਕ ਵਿਖੇ ਬੁਨਿਆਦੀ ਸਹੂਲਤਾਂ, ਬਾਥਰੂਮ, ਬਿਜਲੀ, ਪਾਣੀ ਅਤੇ ਕਾਮਿਆਂ ਦੇ ਬੈਠਣ ਦਾ ਪ੍ਰਬੰਧ ਕਰਨ, ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ, ਲਈ ਡਿਪਟੀ ਕਮਿਸ਼ਨ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਛੇਤੀ ਕਾਰਵਾਈ ਕੀਤੀ ਜਾਵੇਗੀ। ਇਹਨਾਂ ਮੌਕੇ ਤੇ ਨਗਰ ਕੌਂਸਲ ਤੇ ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਸਬੰਧਿਤ ਐਸਡੀਐਮ, ਨਗਰ ਕੌਂਸਲ ਦੇ ਅਧਿਕਾਰੀ ਸਮੇਤ ਹੋਰ ਪ੍ਰਸ਼ਾਸਨ ਅਧਿਕਾਰੀਆਂ ਤੋਂ ਇਲਾਵਾ ਸਤਵਿੰਦਰ ਸਿੰਘ ਨੀਟਾ, ਗੁਰਮੇਲ ਸਿੰਘ, ਅਜੈਬ ਸਿੰਘ ਸਮਾਣਾ, ਮਲਾਗਰ ਸਿੰਘ ਆਦਿ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।