ਸਕੂਲ ਆਫ ਐਮੀਨੈਂਸ ਮਹਿੰਦਰਗੰਜ ਰਾਜਪੁਰਾ ਅਤੇ ਐੱਨਟੀਸੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ
ਰਾਜਪੁਰਾ 19 ਫਰਵਰੀ ,ਬੋਲੇ ਪੰਜਾਬ ਬਿਊਰੋ;
ਹਲਕਾ ਰਾਜਪੁਰਾ ਵਿਧਾਇਕ ਮੈਡਮ ਨੀਨਾ ਮਿੱਤਲ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਪਟਿਆਲਾ ਵਿਜੇ ਮੈਨਰੋ ਅਤੇ ਮਾਈਕ੍ਰੋ, ਸਮਾਲ ਐਂਡ ਮੀਡੀਅਮ ਇੰਡਸਟ੍ਰੀਜ਼ ਵੈਲਫੇਅਰ ਐਸੋਸੀਏਸ਼ਨ ਫੋਕਲ ਪੋਇੰਟ ਰਾਜਪੁਰਾ ਦੇ ਪ੍ਰਧਾਨ ਦੀਪਕ ਸ੍ਰੀਵਾਸਤਵ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਨੇ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਅਤੇ ਐਨਟੀਸੀ ਹਾਈ ਬਰਾਂਚ, ਸਰਕਾਰੀ ਪ੍ਰਾਇਮਰੀ ਸਕੂਲ ਐੱਨਟੀਸੀ ਰਾਜਪੁਰਾ-1 ਦਾ ਦੌਰਾ ਕਰਕੇ ਸਿੱਖਿਆ ਕ੍ਰਾਂਤੀ ਅਧੀਨ ਹੋ ਰਹੇ ਵਿਕਾਸ ਕਾਰਜਾਂ ਦੀ ਭਰਪੂਰ ਤਾਰੀਫ ਕੀਤੀ। ਇਸ ਮੌਕੇ ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਪਟਿਆਲਾ ਵਿਜੇ ਮੈਨਰੋ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਦੌਰੇ ਦੌਰਾਨ ਮਹਿਮਾਨਾਂ ਨੂੰ ਸਕੂਲਾਂ ਵਿੱਚ ਕਲਾਸਰੂਮਾਂ ਅੰਦਰ ਆਧੁਨਿਕ ਤਕਨੀਕ ਦੀ ਵਰਤੋਂ ਨਾਲ ਕਰਵਾਈ ਜਾ ਰਹੀ ਪੜ੍ਹਾਈ, ਸਮਾਰਟ ਕਲਾਸਰੂਮਾਂ ਅਤੇ ਵਿਦਿਆਰਥੀ-ਕੇਂਦਰਿਤ ਅਧਿਆਪਨ ਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਮਹਿਮਾਨਾਂ ਨੇ ਬੱਚਿਆਂ ਲਈ ਤਿਆਰ ਕੀਤੀਆਂ ਨੈਤਿਕ ਸਿੱਖਿਆ ਦੀਆਂ ਕਿਤਾਬਾਂ ਨੂੰ ਵੇਖ ਕੇ ਵੀ ਖੁਸ਼ੀ ਪ੍ਰਗਟਾਈ।
ਇਸ ਮੌਕੇ ਸਕੂਲ ਆਫ ਐਮੀਨੈਂਸ ਮਹਿੰਦਰਗੰਜ ਦੇ ਵਿਦਿਆਰਥੀਆਂ ਨਾਲ ਕਰੀਅਰ ਮਾਰਗਦਰਸ਼ਨ ਸੈਸ਼ਨ ਵੀ ਕਰਵਾਇਆ ਗਿਆ, ਜਿਸ ਦੌਰਾਨ ਬੱਚਿਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਹੀ ਦਿਸ਼ਾ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਭਵਿੱਖ ਵਿੱਚ ਹੋਰ ਵੀ ਚੰਗੇ ਨਤੀਜੇ ਪ੍ਰਾਪਤ ਕਰ ਸਕਣ।
ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਦੀਪਕ ਸ੍ਰੀਵਾਸਤਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ, ਅਧਿਆਪਨ ਗੁਣਵੱਤਾ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਹੀ ਸ਼ਲਾਘਾਯੋਗ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਮੈਦਾਨੀ ਪੱਧਰ ’ਤੇ ਸਪਸ਼ਟ ਦਿਖਾਈ ਦੇ ਰਹੇ ਹਨ।
ਇਸ ਦੌਰੇ ਦੌਰਾਨ ਐਸੋਸੀਏਸ਼ਨ ਵੱਲੋਂ ਸਕੱਤਰ ਤੇਜਿੰਦਰ ਕਮਲੇਸ਼, ਖ਼ਜ਼ਾਨਚੀ ਸੁਸ਼ੀਲ ਅਗਰਵਾਲ, ਐਗਜ਼ਿਕਿਊਟਿਵ ਮੈਂਬਰ ਵਿਜੇ ਮਿਗਲਾਨੀ ਅਤੇ ਅਭਿਸ਼ੇਕ ਗੁਪਤਾ ਹਾਜ਼ਰ ਰਹੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਵਿਜੇ ਮੈਨਰੋ, ਅਧਿਆਪਕ ਰਾਜਿੰਦਰ ਸਿੰਘ ਚਾਨੀ, ਸਕੂਲ ਆਫ ਐਮੀਨੈਂਸ ਮਹਿੰਦਰਗੰਜ ਦੀ ਪ੍ਰਿੰਸੀਪਲ ਪੂਨਮ ਕੁਮਾਰੀ, ਲੈਕਚਰਾਰ ਗੁਰਪਿਆਰ ਸਿੰਘ, ਭਾਵਨਾ ਸ਼ਰਮਾ, ਸੁੱਚਾ ਸਿੰਘ, ਐੱਨਸੀਸੀ ਅਫ਼ਸਰ ਦੀਪਕ ਕੁਮਾਰ, ਪਿਆਰਾ ਸਿੰਘ ਸੈਂਟਰ ਹੈੱਡ ਟੀਚਰ, ਪ੍ਰਵੀਨ ਕੁਮਾਰ ਅਤੇ ਰਣਜੋਧ ਸਿੰਘ ਵੀ ਮੌਜੂਦ ਰਹੇ।
ਮਹਿਮਾਨਾਂ ਨੇ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦੀ ਟੀਮ ਦੇ ਉਪਰਾਲਿਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੇ ਹਨ, ਜੋ ਕਿ ਸਿੱਖਿਆ ਖੇਤਰ ਵਿੱਚ ਇੱਕ ਸਕਾਰਾਤਮਕ ਬਦਲਾਅ ਦਾ ਸੰਕੇਤ ਹੈ।












