ਪੁਲਿਸ ਚੌਂਕੀ ਰਈਆ ਨੇੜਿਓ IED ਬਰਾਮਦ,ਵੱਡੀ ਸਾਜ਼ਿਸ਼ ਨਾਕਾਮ

ਪੰਜਾਬ

ਅੰਮ੍ਰਿਤਸਰ 21 ਫਰਵਰੀ ,ਬੋਲੇ ਪੰਜਾਬ ਬਿਊਰੋ;

ਅੰਮ੍ਰਿਤਸਰ ਦੇ ਰਈਆ ਪੁਲਿਸ ਚੌਕੀ ਨੇੜੇ ਇੱਕ ਸ਼ਕਤੀਸ਼ਾਲੀ ਆਈ.ਈ.ਡੀ. (ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਸੁਰੱਖਿਆ ਬਲਾਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਪੁਲਿਸ ਚੌਕੀ ਨੂੰ ਬੰਬ ਨਾਲ ਉਡਾਉਣ ਦੀ ਇਸ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜ਼ਖ਼ਮੀ ਨਹੀਂ ਹੋਇਆ ਹੈ। ਆਈ.ਈ.ਡੀ. ਮਿਲਣ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਇਸ ਸਾਜ਼ਿਸ਼ ਪਿੱਛੇ ਸ਼ਾਮਲ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵੱਡੇ ਪੱਧਰ ‘ਤੇ ਜਾਂਚ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਵਿਸਫੋਟਕ ਸਮੱਗਰੀ ਉੱਥੇ ਕਿਸ ਨੇ ਅਤੇ ਕਦੋਂ ਰੱਖੀ ਸੀ? 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।