ਚੰਡੀਗੜ੍ਹ, 23 ਫਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ‘ਚ ਇੱਕ ਵਿਧਾਇਕ ਦੇ ਘਰ ਨੇੜੇ ਅੱਜ ਸਵੇਰੇ ਭਾਰੀ ਪੁਲਿਸ ਫੋਰਸ ਪਹੁੰਚੀ। ਪੁਲਿਸ ਨੇ ਘਰ ਦੇ ਨੇੜੇ ਗਲੀ ਵਿੱਚ ਲੱਗਿਆ ਇੱਕ ਗੇਟ ਢਾਹ ਦਿੱਤਾ। ਇਸ ਦੌਰਾਨ ਵਿਧਾਇਕ ਦੇ ਸਮਰਥਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜ਼ਿਲ੍ਹੇ ਦੇ ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਨੇੜੇ ਅੱਜ ਸਵੇਰੇ ਭਾਰੀ ਪੁਲਿਸ ਫੋਰਸ ਪਹੁੰਚੀ। ਪੁਲਿਸ ਨੇ ਘਰ ਦੇ ਨੇੜੇ ਗਲੀ ਵਿੱਚ ਲੱਗਿਆ ਇੱਕ ਗੇਟ ਢਾਹ ਦਿੱਤਾ। ਇਸ ਦੌਰਾਨ ਵਿਧਾਇਕ ਦੇ ਸਮਰਥਕਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਐਸਐਸਪੀ ਗੌਰਵ ਤੂਰਾ ਦੀ ਅਗਵਾਈ ਹੇਠ ਵੱਡੀ ਪੁਲਿਸ ਫੋਰਸ ਮੌਕੇ ‘ਤੇ ਮੌਜੂਦ ਸੀ। ਵਿਧਾਇਕ ਸੁਖਪਾਲ ਖਹਿਰਾ ਵੀ ਘਰ ਮੌਜੂਦ ਸਨ। ਸੁਖਪਾਲ ਖਹਿਰਾ ਦੇ ਸਮਰਥਕਾਂ ਅਤੇ ਹੋਰ ਸਥਾਨਕ ਲੋਕਾਂ ਨੇ ਪੁਲਿਸ ਕਾਰਵਾਈ ਦਾ ਵਿਰੋਧ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਕਾਰਵਾਈ ਤੋਂ ਪਹਿਲਾਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਅਪੀਲ ਕਰਦਿਆਂ ਕਿਹਾ ਸੀ ਕਿ, “ਦੋਸਤੋ, ਮੈਂ ਤੁਹਾਨੂੰ ਸੋਮਵਾਰ ਸਵੇਰੇ 7 ਵਜੇ ਰਾਮਗੜ੍ਹ ਸਥਿਤ ਮੇਰੇ ਘਰ ਪਹੁੰਚਣ ਦੀ ਬੇਨਤੀ ਕਰਦਾ ਹਾਂ, ਕਿਉਂਕਿ ‘ਆਪ’ ਸਰਕਾਰ ਪੂਰੀ ਤਰ੍ਹਾਂ ਝੂਠੇ ਕਾਰਨਾਂ ਕਰਕੇ ਬਿਨਾਂ ਕਿਸੇ ਨੋਟਿਸ ਦੇ ਮੇਰੇ ਘਰ ਦਾ ਇੱਕ ਹਿੱਸਾ ਢਾਹੁਣ ਦੀ ਕੋਸ਼ਿਸ਼ ਕਰ ਰਹੀ ਹੈ।”












