ਚੰਡੀਗੜ੍ਹ, 23 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਕੈਬਨਿਟ ਦੀ ਅੱਜ (23 ਫਰਵਰੀ) ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਵਿੱਚ ਜਾਣਕਾਰੀ ਦਿੱਤੀ। ਇਸ ਦੌਰਾਨ, ਉਨ੍ਹਾਂ ਨੇ ਮੇਰੀ ਰਸੋਈ ਸਕੀਮ ਦੀ ਸ਼ੁਰੂਆਤ ਦਾ ਐਲਾਨ ਕੀਤਾ।
ਇਸ ਯੋਜਨਾ ਤੋਂ ਸੂਬੇ ਦੇ 40 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਇਸ ਤਹਿਤ ਸਰਕਾਰ ਇੱਕ ਫੂਡ ਕਿੱਟ ਤਿਆਰ ਕਰੇਗੀ, ਜੋ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਵੇਗੀ।
ਇਸ ਕਿੱਟ ਵਿੱਚ ਕਣਕ, 2 ਕਿਲੋ ਉੜਦ-ਛੋਲੇ ਦੀ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਵਾਲਾ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।
ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਬਜਟ ਸੈਸ਼ਨ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ 6 ਮਾਰਚ ਤੋਂ ਸ਼ੁਰੂ ਹੋਵੇਗਾ ਅਤੇ 16 ਮਾਰਚ ਤੱਕ ਜਾਰੀ ਰਹੇਗਾ।












