ਅਗਨੀਵੀਰਾਂ ਦੀ ਭਰਤੀ ਲਈ ਭਾਰਤੀ ਫੌਜ ਵੱਲੋਂ ਆਨਲਾਈਨ ਅਰਜ਼ੀਆਂ ਦੀ ਮੰਗ

ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਫ਼ਰਵਰੀ,ਬੋਲੇ ਪੰਜਾਬ ਬਿਊਰੋ;
ਭਾਰਤੀ ਸੈਨਾ ਵੱਲੋਂ ਅਗਨੀਪਥ ਯੋਜਨਾ ਤਹਿਤ ਅਗਨੀਵੀਰਾਂ ਦੀ ਭਰਤੀ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਭਰਤੀ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਦੀ ਜਨਮ ਮਿਤੀ 1 ਜੁਲਾਈ 2005 ਤੋਂ 1 ਜੁਲਾਈ 2009 (ਦੋਵੇਂ ਦਿਨ ਸਮੇਤ) ਦਰਮਿਆਨ ਹੋਣੀ ਲਾਜ਼ਮੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਯੋਗ ਅਤੇ ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ https://joinindianarmy.nic.in ’ਤੇ ਜਾ ਕੇ ਆਪਣੀਆਂ ਅਰਜ਼ੀਆਂ ਭਰ ਸਕਦੇ ਹਨ। ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 1 ਅਪ੍ਰੈਲ 2026 ਹੈ। ਉਮੀਦਵਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਰਜ਼ੀ ਭਰਨ ਤੋਂ ਪਹਿਲਾਂ ਵੈੱਬਸਾਈਟ ’ਤੇ ਦਿੱਤੀਆਂ ਯੋਗਤਾ ਸ਼ਰਤਾਂ ਅਤੇ ਹਦਾਇਤਾਂ ਨੂੰ ਧਿਆਨ ਨਾਲ ਪੜ੍ਹ ਲਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਯੋਗਤਾ ਪੂਰੀ ਕਰਦੇ ਨੌਜਵਾਨਾਂ ਨੂੰ ਦੇਸ਼ ਸੇਵਾ ਦਾ ਇਹ ਮੌਕਾ ਹਾਸਲ ਕਰਨ ਅਤੇ ਅਨੁਸ਼ਾਸਿਤ ਅਤੇ ਸਨਮਾਨਯੋਗ ਕਰੀਅਰ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।