ਚੰਡੀਗੜ੍ਹ, 25 ਫ਼ਰਵਰੀ, ਬੋਲੇ ਪੰਜਾਬ ਬਿਊਰੋ :
ਪੰਜਾਬ ਤੇ ਚੰਡੀਗੜ੍ਹ ਵਿੱਚ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ। ਮੌਸਮ ਵੀ ਖੁਸ਼ਕ ਹੈ, ਜਿਸ ਕਾਰਨ ਤਾਪਮਾਨ ਵਧ ਰਿਹਾ ਹੈ। ਵੱਧ ਤੋਂ ਵੱਧ ਤਾਪਮਾਨ ਇੱਕ ਡਿਗਰੀ ਵਧਿਆ ਹੈ, ਜੋ ਆਮ ਨਾਲੋਂ 4.5 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 2 ਮਾਰਚ ਤੱਕ ਮੌਸਮ ਖੁਸ਼ਕ ਰਹੇਗਾ।
ਮੌਸਮ ਵਿਭਾਗ ਦੇ ਅਨੁਸਾਰ, ਭਾਵੇਂ ਮੌਸਮ ਸਾਫ਼ ਹੋ ਗਿਆ ਹੈ, ਪਰ ਮਾਲਵਾ, ਦੋਆਬਾ ਤੇ ਮਾਝਾ ਖੇਤਰਾਂ ਵਿੱਚ ਅਜੇ ਵੀ ਧੁੰਦ ਪੈ ਰਹੀ ਹੈ, ਜਿਸ ਕਾਰਨ ਹਾਦਸੇ ਵਾਪਰ ਰਹੇ ਹਨ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਆਦਮਪੁਰ ਵਿੱਚ ਸੰਘਣੀ ਧੁੰਦ ਦਰਜ ਕੀਤੀ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਅਤੇ ਪਟਿਆਲਾ ਵਿੱਚ 20 ਮੀਟਰ ਰਹੀ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਈ।
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਆਉਣ ਦੀ ਉਮੀਦ ਨਹੀਂ ਹੈ।
ਇਸ ਦੌਰਾਨ, ਅਗਲੇ ਚਾਰ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਹੈ।












