ਪ ਸ ਸ ਫ ਵੱਲੋਂ 26 ਫਰਵਰੀ ਨੂੰ ਕੌਮੀ ਮੰਗ ਦਿਵਸ ਮਨਾਉਣ ਦਾ ਕੀਤਾ ਐਲਾਨ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 25 ਫਰਵਰੀ,ਬੋਲੇ ਪੰਜਾਬ ਬਿਊਰੋ;
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਆਨਲਾਈਨ ਮੀਟਿੰਗ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ ਨੂੰ ਪ ਸ ਸ ਫ ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਚਲਾਈ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਦੱਸਿਆ ਕਿ 23 ਤੋ 26 ਜਨਵਰੀ ਤੱਕ ਸ਼ਿਰਡੀ(ਮਹਾਂ ਰਾਸ਼ਟਰ) ਵਿਖੇ ਹੋਈ 18ਵੀਂ ਕੌਮੀ ਕਾਨਫਰੰਸ ਵਲੋਂ 26 ਫਰਵਰੀ ਨੂੰ ਕੌਮੀ ਮੰਗ ਦਿਵਸ ਮਨਾਉਣ ਦੇ ਕੀਤੇ ਗਏ ਐਲਾਨ ਅਨੁਸਾਰ ਪ ਸ ਸ ਫ‌ ਵਲੋਂ ਵੀ ਪੂਰੇ ਪੰਜਾਬ ਵਿੱਚ ਕੌਮੀ ਮੰਗ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਅਤੇ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ। ਕੌਮੀ ਮੰਗ ਦਿਵਸ ਮਨਾਉਣ ਸਮੇਂ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਜਾਣ ਵਾਲੇ ਮੰਗ ਪੱਤਰ ਦੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਵੱਖ ਵੱਖ ਸਕੀਮਾਂ ਅਧੀਨ ਵੱਖ ਵੱਖ ਵਿਭਾਗਾਂ ਵਿੱਚ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਸਮੂਹ ਵਿਭਾਗਾਂ ਵਿੱਚ ਖਾਲੀ ਪੋਸਟਾਂ ਨੂੰ ਪੂਰੇ ਪੂਰੇ ਗ੍ਰੇਡਾਂ ਤੇ ਤੁਰੰਤ ਭਰਨ ਲਈ, ਫਾਈਨਾਂਸ ਬਿੱਲ 2025 ਵਿੱਚ ਪੈਂਨਸ਼ਨ ਅਧਿਨਿਯਮ ਨੂੰ ਰੱਦ ਕਰਨ,ਪੀ ਐੱਫ ਆਰ ਡੀ ਏ ਬਿੱਲ ਰੱਦ ਕਰਨ,ਐੱਨ ਪੀ ਐੱਸ/ਯੂ ਪੀ ਐੱਸ ਨੂੰ ਤੁਰੰਤ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ,ਚਾਰ ਕਿਰਤ ਕੋਡਾਂ ਨੂੰ ਰੱਦ ਕਰਨ, ਅੱਠਵਾਂ ਪੇ ਕਮਿਸ਼ਨ ਨੂੰ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਇੱਕ ਸਾਰ ਲਾਗੂ ਕਰਨ,ਵੱਖ ਵੱਖ ਰਾਜਾਂ ਵਿੱਚ ਡੀ ਏ/ਡੀ ਆਰ ਦੀ ਕਿਸ਼ਤਾਂ ਦਾ ਬਕਾਇਆ ਤੁਰੰਤ ਦੇਣ, ਸੰਵਿਧਾਨ ਦੀ ਧਾਰਾ 310,311(2)(ਏ,ਬੀ,ਸੀ) ਨੂੰ ਰੱਦ ਕਰਨ, ਨਵੀਂ ਸਿੱਖਿਆ ਨੀਤੀ 2020 ਅਤੇ ਟੈੱਟ ਪਾਸ ਕਰਨ ਦੀ ਜ਼ਬਰੀ ਠੋਸੀ ਸ਼ਰਤ ਨੂੰ ਰੱਦ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਕੈਸ਼ ਲੈਸ ਹੈੱਲਥ ਸਕੀਮ ਲਾਗੂ ਕਰਨ, ਸੰਵਿਧਾਨ ਅਨੁਸਾਰ ਧਰਮ ਨਿਰਪੱਖਤਾ ਬਣਾ ਕੇ ਰੱਖਣ ਅਤੇ ਫਿਰਕਾਪ੍ਰਸਤੀ ਦੇ ਵਿਰੁੱਧ ਸੰਘਰਸ਼ ਕਰਨੇ ਆਦਿ ਮੰਗਾਂ ਦੇ ਮੰਗ ਪੱਤਰ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਭੇਜੇ ਜਾਣਗੇ ਅਤੇ ਕੌਮੀ ਮੰਗ ਦਿਵਸ ਮਨਾਇਆ ਜਾਵੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਚਾਹਲ, ਗੁਰਦੀਪ ਸਿੰਘ ਬਾਜਵਾ, ਬੋਬਿੰਦਰ ਸਿੰਘ, ਕੁਲਦੀਪ ਸਿੰਘ ਪੁਰੋਵਾਲ, ਗੁਰਵਿੰਦਰ ਸਿੰਘ ਚੰਡੀਗੜ੍ਹ, ਹਰਨੇਕ ਸਿੰਘ ਬਠਿੰਡਾ, ਵੀਰ ਇੰਦਰਜੀਤ ਸਿੰਘ ਪੁਰੀ, ਗੁਰਦੇਵ ਸਿੰਘ ਸਿੱਧੂ ,ਮਾਲਵਿੰਦਰ ਸਿੰਘ ਸੰਗਰੂਰ, ਅਨਿਲ ਕੁਮਾਰ ਬਰਨਾਲਾ, ਸੁਭਾਸ਼ ਪਠਾਨਕੋਟ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਵਾਲੀਆ, ਨਰਿੰਦਰ ਸਿੰਘ ਅੰਮ੍ਰਿਤਸਰ, ਗੁਰਪ੍ਰੀਤ ਰੰਗੀਲਪੁਰ, ਜਸਵਿੰਦਰ ਪਾਲ ਰੋਪੜ, ਕਿਸ਼ੋਰ ਚੰਦ ਗਾਜ, ਸਿਮਰਨਜੀਤ ਸਿੰਘ ਬਰਾੜ, ਬਲਵਿੰਦਰ ਸਿੰਘ ਭੁੱਟੋ , ਬਲਜਿੰਦਰ ਸਿੰਘ ਤਾਰਨਤਾਰਨ, ਰਾਣੋ ਖੇੜੀ ਗਿੱਲਾਂ , ਬਿਮਲਾ ਰਾਣੀ ਫਾਜਿਲਕਾ,, ਕਮਲਜੀਤ ਕੌਰ ਹੁਸ਼ਿਆਰਪੁਰ ਆਦਿ ਸਾਥੀ ਸ਼ਾਮਲ ਹੋਏ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।