ਪੱਤਰਕਾਰ ਸੁੱਖਵਿੰਦਰ ਸੁੱਖ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਤਲਬ ਕਰਨ ‘ਤੇ ਭੜਕੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਪੰਜਾਬ

AAP ਵਿਧਾਇਕ ਅਤੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਫਿਰੋਜ਼ਪੁਰ 26 ਫਰਵਰੀ ,ਬੋਲੇ ਪੰਜਾਬ ਬਿਊਰੋ;

ਫਿਰੋਜ਼ਪੁਰ ਦੇ ਪੱਤਰਕਾਰ ਸੁੱਖਵਿੰਦਰ ਸੁੱਖ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਤਲਬ ਕਰਨ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨਿਖੇਧੀ, ਪੱਤਰਕਾਰ ਭਾਈਚਾਰੇ ਨਾਲ ਰਲ ਕੇ ਫਿਰੋਜ਼ਪੁਰ ਦਿਹਾਤੀ ਵਿਧਾਇਕ ਖਿਲਾਫ ਸੰਘਰਸ਼ ਕਰਾਂਗੇ। ਇਹ ਐਲਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੀਤਾ।ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਜਥੇਬੰਦੀ ਵੱਲੋਂ ਸਰਕਾਰ ਦੀ ਇਸ ਘਟੀਆ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਮਹਿਮਾ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਸਰਕਾਰ ਨੂੰ ਅਤੇ ਵਿਧਾਇਕਾਂ ਨੂੰ ਸਵਾਲ ਪੁੱਛਣ ਵਾਲੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਸ ਤਹਿਤ ਪਹਿਲਾਂ ਵੀ ਪੰਜਾਬ ਦੇ ਕਈ ਸੀਨੀਅਰ ਪੱਤਰਕਾਰਾਂ ‘ਤੇ ਮੁਕੱਦਮੇ ਦਰਜ ਕੀਤੇ ਗਏ ਹਨ। ਅਵਤਾਰ ਮਹਿਮਾ ਨੇ ਦੋਸ਼ ਲਗਾਇਆ ਕਿ ਇਸੇ ਲੜੀ ਨੂੰ ਅੱਗੇ ਤੋਰਦਿਆਂ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਦੀ ਸ਼ਿਕਾਇਤ ਉੱਤੇ ਫਿਰੋਜ਼ਪੁਰ ਦੇ ਨੌਜਵਾਨ ਪੱਤਰਕਾਰ ਸੁੱਖਵਿੰਦਰ ਸੁੱਖ ਨੂੰ ਵਿਧਾਨ ਸਭਾ ਸਕੱਤਰੇਤ ਵੱਲੋਂ ਤਲਬ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਦੇ ਮੁੱਦੇ ਚੁੱਕਣ ਅਤੇ ਸਰਕਾਰਾਂ ਨੂੰ ਸਵਾਲ ਕਰਨ ਵਾਲੇ ਪੱਤਰਕਾਰਾਂ ਅਤੇ ਰਿਪੋਰਟਰਾਂ ਦੀ ਆਵਾਜ਼ ਨੂੰ ਦੱਬਣ ਨਹੀਂ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਫਿਰੋਜ਼ਪੁਰ ਦੇ ਪੱਤਰਕਾਰ ਭਾਈਚਾਰੇ ਅਤੇ ਲੋਕਾਂ ਨੂੰ ਨਾਲ ਲੈ ਕੇ ਲੋਕਲ ਵਿਧਾਇਕ ਅਤੇ ਸਰਕਾਰ ਖਿਲਾਫ਼ ਸੰਘਰਸ਼ ਕਰੇਗੀ।ਕਿਸਾਨ ਆਗੂ ਵੱਲੋਂ ਫਿਰੋਜ਼ਪੁਰ ਦੇ ਪੱਤਰਕਾਰਾਂ ਅਤੇ ਜਨਤਕ ਜਥੇਬੰਦੀਆਂ ਨੂੰ ਇਸ ਧੱਕੇ ਖਿਲਾਫ ਸੰਘਰਸ਼ ਦੇ ਮੈਦਾਨ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।