ਨਵੀਂ ਦਿੱਲੀ, 26 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਬਾਣੀਆਂ ਕੰਠ ਕਰਨ ਵਾਲੇ 5 ਸਾਲਾ ਬੱਚੇ ਗੁਨਵੀਰ ਸਿੰਘ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਧਰਮ ਪ੍ਰਚਾਰ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ 5 ਸਾਲਾ ਗੁਨਵੀਰ ਸਿੰਘ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਵਿਚ ਲਗਾਏ ਜਾਂਦੇ ਗੁਰਮਤਿ ਕੈਂਪਾਂ ਵਿਚ ਸ਼ਾਮਲ ਹੁੰਦਾ ਹੈ। ਉਹਨਾਂ ਦੱਸਿਆ ਕਿ ਪਿਛਲੇ ਕੈਂਪ ਵਿਚ ਜਦੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਬੱਚੇ ਤੋਂ ਗੁਰਬਾਣੀ ਸੁਣੀ ਗਈ ਤਾਂ ਇਸਨੇ 14 ਬਾਣੀਆਂ ਸੁਣਾਈਆਂ ਸਨ ਅਤੇ ਹੁਣ ਉਸਨੂੰ ਹੋਰ ਵੀ ਬਾਣੀਆ ਕੰਠ ਹੋ ਗਈਆਂ ਹਨ। ਉਹਨਾਂ ਕਿਹਾ ਕਿ ਬੱਚੇ ਨੂੰ ਗੁਰਬਾਣੀ ਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਮਾਪਿਆਂ ਦੀ ਬਹੁਤ ਵੱਡੀ ਪ੍ਰਾਪਤੀ ਹੈ ਜਿਸ ਲਈ ਉਹ ਵਧਾਈ ਦੇ ਪਾਤਰ ਹਨ। ਉਹਨਾਂ ਕਿਹਾ ਕਿ 5 ਸਾਲਾ ਗੁਨਵੀਰ ਸਿੰਘ ਲੱਖਾਂ ਹੋਰ ਬੱਚਿਆਂ ਰੋਲ ਮਾਡਲ ਤੇ ਪ੍ਰੇਰਨਾ ਸਰੋਤ ਹੈ ਜਿਸ ਤੋਂ ਪ੍ਰੇਰਨਾ ਲੈ ਕੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਗੁਰਬਾਣੀ ਨਾਲ ਜੁੜਨਾ ਚਾਹੀਦਾ ਹੈ ਅਤੇ ਬਾਣੀਆਂ ਕੰਠ ਕਰਨੀਆਂ ਚਾਹੀਦੀਆਂ ਹਨ। ਇਸ ਮੌਕੇ ਉਹਨਾਂ ਕਮੇਟੀ ਵੱਲੋਂ ਬੱਚੇ ਦੀ ਹੌਂਸਲਾ ਅਫਜ਼ਾਈ ਲਈ ਉਸਨੂੰ 51 ਹਜ਼ਾਰ ਰੁਪਏ ਰਾਸ਼ੀ ਦਾ ਚੈਕ ਵੀ ਪ੍ਰਦਾਨ ਕੀਤਾ।












