ਵੱਖ ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿ ਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ:ਨੰ.26 ਚ ਸ਼ਾਮਲ ਹੋਏ ਸੂਬਾ ਆਗੂ

ਪੰਜਾਬ

ਸਾਂਝੇ ਸੰਘਰਸ਼ਾਂ ਤੋਂ ਭਗੌੜਾ ਹੋਈਆਂ ਲੀਡਰਸ਼ਿਪਾਂ ਠੇਕਾ ਕਾਮਿਆਂ ਦਾ ਕਰ ਰਹੀਆਂ ਨੇ ਭਾਰੀ ਨੁਕਸਾਨ

ਜਲੰਧਰ,01 ਮਾਰਚ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ);

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਦਰ ਵਿਖੇ ਵੱਖ ਵੱਖ ਜਥੇਬੰਦੀਆਂ ਦੇ ਸੂਬਾਈ ਆਗੂ ਜਸਵੀਰ ਸਿੰਘ ਸ਼ੀਰਾ , ਤੇ ਪ੍ਰਤਾਪ ਸਿੰਘ ਦੀ ਸਮੁੱਚੀ ਟੀਮ ਨਾਲ ਮੀਟਿੰਗ ਹੋਈ । ਮੀਟਿੰਗ ਵਿੱਚ ਹੋਏ ਫੈਸਲਿਆਂ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਤੇ ਦਵਿੰਦਰ ਸਿੰਘ ਨਾਭਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਹੈ ਜਿਸ ਉਪਰੰਤ ਜਲੰਧਰ ਦੇ ਆਗੂਆਂ ਨਾਲ ਪੁਰਾਣੇ ਗਿਲੇ ਸ਼ਿਕਵੇ ਦੂਰ ਕੀਤੇ ਗਏ ਹਨ ਤੇ ਸਾਥੀਆਂ ਨਾਲ ਮੌਜੂਦਾ ਹਲਾਤਾਂ ਤੇ ਲੰਮੇ ਸਮੇਂ ਤੱਕ ਗਭੀਰ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਪਿਛਲੇ 18-20 ਸਾਲਾਂ ਤੋਂ ਵਿਭਾਗ ਦੇ ਵਿੱਚ ਕੰਮ ਕਰਦੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਦੇ ਰੋਜ਼ਗਾਰ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ਪਿਛਲੀ ਸਰਕਾਰਾਂ ਦੇ ਖਿਲਾਫ ਵੀ ਲਾਮਿਸਾਲ ਘੋਲ ਲੜਨ ਦੇ ਬਾਵਜੂਦ ਵੀ ਕੋਈ ਬੂਰ ਨਹੀਂ ਪਿਆ ਤੇ ਮੌਜੁਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਿਛਲੇ ਆਪਣੇ ਕਾਰਜਕਾਲ ਦੌਰਾਨ ਵਰਕਰਾਂ ਨੂੰ ਲਗਾਤਾਰ ਗੁਮਰਾਹ ਕਰ ਰਹੀ ਹੈ ਪਰਪੋਜਲਾ ਵਿੱਚ ਉਲਝਾ ਕੇ ਵਰਕਰਾਂ ਦੇ ਰੋਜ਼ਗਾਰ ਦਾ ਉਜਾੜਾ ਕੀਤਾ ਜਾ ਰਿਹਾ ਹੈ, ਹੁਣ ਵਿਭਾਗ ਵੱਲੋਂ ਵਰਕਰਾਂ ਦਾ 18-20 ਸਾਲ ਘਾਣ ਕਰਕੇ ਉਨ੍ਹਾਂ ਨੂੰ 58 ਸਾਲ ਦੀ ਉਮਰ ਪੂਰੀ ਕਰ ਚੁੱਕੇ ਕਾਮਿਆਂ ਨੂੰ ਘਰਾਂ ਨੂੰ ਤੋਰਨ ਦੀਆਂ ਹਦਾਇਤਾ ਜਾਰੀ ਕਰ ਦਿੱਤੀਆਂ ਹਨ ਤੇ ਉਨ੍ਹਾਂ ਦੀਆਂ ਸਕੀਮਾਂ ਪੰਚਾਇਤਾਂ ਨੂੰ ਹੈਂਡ ਉਵਰ ਕਰਕੇ ਰੋਜ਼ਗਾਰ ਤੇ ਵਿਭਾਗ ਦਾ ਭੋਗ ਪਾਉਣ ਦੀ ਤਿਆਰੀ ਕਰ ਰਹੇ ਹਨ ਜ਼ੋ ਕਿ ਸਰਾ ਸਰ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਕਾਮੇਂ ਦੀ ਛਾਂਟੀ ਕੀਤੀ ਤਾਂ ਸਰਕਾਰ ਤੇ ਮੈਨੇਜਮੈਂਟ ਤਿਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ ।
ਉਨ੍ਹਾਂ ਮੰਗ ਕੀਤੀ ਕਿ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਬਿਨਾਂ ਸ਼ਰਤ ਵਿਭਾਗ ‘ਚ ਲਿਆਉਣ ਵਾਲੀ ਪ੍ਰਪੋਜ਼ਲ ਵਿੱਚ ਸੋਧ ਕਰਕੇ ਜਲਦੀ ਲਾਗੂ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਤਿਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਪੂਰੇ ਪੰਜਾਬ ਵਿੱਚ ਲਾਮਬੰਦੀ ਕੀਤੀ ਜਾਵੇਗੀ ਵੱਡੀ ਗਿਣਤੀ ਵਿੱਚ ਸਾਥੀਆਂ ਨੂੰ ਇੱਕ ਪਲੇਟਫਾਰਮ ਤੇ ਇਕੱਠੇ ਕਰਕੇ ਘੋਲ ਲੜੇ ਜਾਣਗੇ।
ਇਸ ਮੌਕੇ ਸਾਥੀ ਸੂਬਾ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਜ਼ਿਲ੍ਹਾ ਪ੍ਰਧਾਨ ਪਟਿਆਲਾ ਹਰਦੇਵ ਸਿੰਘ ਮੱਲੇਵਾਲ ,ਸ਼ਿੰਦਰਪਾਲ ਸੰਧੂ ਨਕੋਦਰ,ਸਾਬ ਸਿੰਘ ਸ਼ਾਹਕੋਟ ਆਦਿ ਆਗੂ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।