ਫੀਲਡ ਮੁਲਾਜ਼ਮ ਸਥਾਨਕ ਸਰਕਾਰ ਤੇ ਸੀਵਰੇਜ ਬੋਰਡ ਖਿਲਾਫ਼ 6 ਮਾਰਚ ਨੂੰ ਚੰਡੀਗੜ੍ਹ ਕਰਨਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ ਪੰਜਾਬ

6 ਮਾਰਚ ਚੰਡੀਗੜ੍ਹ ਧਰਨੇ ਵਿੱਚ ਸਾਰੇ ਜਿਲਿਆਂ ਨੂੰ ਕੋਟਾ ਲਾਇਆ ਗਿਆ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਫੈਸਲਾ

ਚੰਡੀਗੜ 1 ਮਾਰਚ, ਬੋਲੇ ਪੰਜਾਬ ਬਿਊਰੋ;

ਪੀ ਡਬਲਿਊ ਡੀ ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੀਵਰੇਜ ਬੋਰਡ ਦੇ ਵਿਭਾਗ ਦੇ ਮੁਖੀਆਂ ਦੇ ਖਿਲਾਫ 6 ਮਾਰਚ ਨੂੰ ਚੰਡੀਗੜ੍ਹ ਵਿਖੇ ਜਥੇਬੰਦੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਥੇਬੰਦੀ ਦੇ ਆਗੂਆਂ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ, ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ, ਜਸਵੀਰ ਸਿੰਘ ਖੋਖਰ, ਸਤਨਾਮ ਸਿੰਘ, ਦਰਸ਼ਨ ਚੀਮਾ, ਕਿਸ਼ੋਰ ਚੰਦ ਗਾਜ,ਲਖਵਿੰਦਰ ਖਾਨਪੁਰ,ਤਾਰ ਸਿੰਘ ਗਿੱਲ,ਪ੍ਰੇਮ ਕੁਮਾਰ ਗੁਰਦਾਸਪੁਰ, ਦਰਸ਼ਨ ਸ਼ਰਮਾ, ਸੁਖਚੈਨ ਸਿੰਘ,ਕੁਲਵੰਤ ਸਿੰਘ ਬਠਿੰਡਾ, ਗੁਰਮੀਤ ਕੋਟਕਪੂਰਾ,ਸ਼ਿੰਦਰਪਾਲ ਸਿੰਘ ਮਾਨਸਾ, ਹਰਨੇਕ ਗਹਿਰੀ,ਰਾਜਪਾਲ ਲਸੋਈ,ਨੇ ਦੱਸਿਆ ਕਿ ਸੀਵਰੇਜ ਬੋਰਡ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ ਜਦ ਕਿ ਹੋਰ ਬੋਰਡਾਂ ਤੇ ਕਾਰਪੋਰੇਸ਼ਨਾਂ ਤੇ ਸਥਾਨਕ ਸਰਕਾਰਾਂ ਵਿਭਾਗ ਵੱਖ ਵੱਖ ਵਿੰਗਾਂ ਅੰਦਰ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਦੇ ਸੰਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ, ਕਿ ਮਹਿਕਮਾ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਆਪਣੇ ਪੱਧਰ ਤੇ ਬੋਰਡ ਆਫ ਡਾਇਰੈਕਟਰ ਦੀ ਮੀਟਿੰਗ ਵਿੱਚ ਅਜੰਡਾ ਪਾਸ ਕਰਕੇ ਪੈਨਸ਼ਨ ਦੇਣ ਸਬੰਧੀ ਸਹਿਮਤੀ ਪ੍ਰਗਟਾਈ ਗਈ ਸੀ ਪਰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਵਾਰ-ਵਾਰ ਇਤਰਾਜ਼ ਲਾ ਕੇ ਕੇਸ ਨੂੰ ਵਾਪਸ ਮੋੜਿਆ ਜਾ ਰਿਹਾ ਹੈ ਦਿੱਤੀ ਜਾ ਸਕਦੀ ਹੈ। ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਤਿੰਨ ਵਾਰ ਜਥੇਬੰਦੀ ਦੀਆਂ ਮੀਟਿੰਗਾਂ ਵਿੱਚ ਹਦਾਇਤਾਂ ਹੋਣ ਦੇ ਬਾਵਜੂਦ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਪੈਨਸ਼ਨ ਦੇਣ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਦ ਕਿ ਇਸ ਦੇ ਸੰਬੰਧ ਵਿੱਚ ਬਹੁਤ ਸਾਰੀਆਂ ਮੀਟਿੰਗਾਂ ਇਹਨਾਂ ਅਧਿਕਾਰੀਆਂ ਨਾਲ ਹੋ ਚੁੱਕੀਆਂ ਹਨ। ਪਰ ਬੜੇ ਦੁੱਖ ਦੀ ਗੱਲ ਹੈ ਕਿ ਮੀਟਿੰਗ ਵਿੱਚ ਮੰਨ ਕੇ ਵੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਮੰਗਾਂ ਜਿਵੇਂ ਆਊਟਸੋਰਸ ਅਤੇ ਕੰਟਰੈਕਟ ਦੇ ਕਾਮਿਆਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਪੱਕੇ ਕਰਨਾ, ਵਿਭਾਗ ਅੰਦਰ 2016 ਦੀ ਪੋਲਿਸੀ ਤਹਿਤ ਪੱਕੇ ਕੀਤੇ ਕਰਮਚਾਰੀਆਂ ਨੂੰ ਏ.ਸੀ.ਪੀ ਦਾ ਲਾਭ ਦੇਣਾ, 20,30,50 ਨੂੰ ਲਾਗੂ ਕਰਨਾ, ਅਤੇ ਪ੍ਰਮੋਸ਼ਨ ਚੈਨਲ ਲਾਗੂ ਕਰਨਾ, ਸੀਵਰੇਜ ਬੋਰਡ ਵਿੱਚ ਸਰਵਿਸ ਰੂਲ ਬਣਾਉਣੇ ਅਤੇ ਬੋਰਡ ਅੰਦਰ ਹਜ਼ਾਰਾਂ ਖਾਲੀ ਪਈਆਂ ਪੋਸਟਾਂ ਨੂੰ ਭਰਤੀ ਕਰਨਾਂ, ਰਿਟਾਇਰ ਕਰਮਚਾਰੀਆਂ ਨੂੰ ਬਣਾਏ ਸਮੇਂ ਸਿਰ ਦੇਣਾ, ਮੰਡੀਆਂ ਵਿੱਚ ਫੀਲਡ ਕਰਮਚਾਰੀਆਂ ਦੀਆਂ 8-10 ਤਨਖਾਹਾਂ ਪੈਡਿੰਗ ਪਈਆਂ ਹਨ ਨੂੰ ਤਨਖਾਹਾਂ ਸਮੇਂ ਸਿਰ ਦੇਣਾ,2-2 ਸਾਲਾਂ ਤੋਂ ਕੱਚੇ ਕਰਮਚਾਰੀਆਂ ਦਾ ਈ ਪੀ ਐਫ਼ ਜਮ੍ਹਾਂ ਨਹੀਂ ਹੋਇਆ ਜਮਾ ਕਰਵਾਉਣਾ ਆਦਿ ਮੰਗਾਂ ਨੂੰ ਲੈ ਕੇ ਮਿਤੀ 6 ਮਾਰਚ 2026 ਨੂੰ ਵਧੀਕ ਮੁੱਖ ਸਕੱਤਰ ਅਤੇ ਮੁੱਖ ਕਾਰਜਕਾਰੀ ਅਫ਼ਸਰ ਸੀਵਰੇਜ ਬੋਰਡ ਦੇ ਖਿਲਾਫ਼ 35 ਏ ਚੰਡੀਗੜ੍ਹ ਵਿਖੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾ ਵੱਲੋਂ ਇਸ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਸੀਵਰੇਜ ਬੋਰਡ ਦੇ ਸੀ ਈ ਓ ਅਤੇ ਸਥਾਨਕ ਸਰਕਾਰਾਂ ਦੇ ਵਧੀਕ ਮੁੱਖ ਸਕੱਤਰ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।