ਬਠਿੰਡਾ 4 ਮਾਰਚ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾ ਦੀਆਂ ਸਾਂਝੀਆਂ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਜਿਸ ਦੀ ਕੜੀ ਵਜੋਂ 8 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਬੈਨਰ ਹੇਠ ਰੋਸ ਮੁਜਾਹਰਾ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਵੱਲ ਮਾਰਚ ਕੀਤਾ ਜਾਵੇਗਾ। ਇਸ ਦੀ ਤਿਆਰੀ ਵਜੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਜਿਲ੍ਹਾ ਬਠਿੰਡਾ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੇ ਸੂਬਾ ਆਗੂ ਬਲਰਾਜ ਮੌੜ ਆਗੂ ਕਿਸ਼ੋਰ ਚੰਦ ਗਾਜ, ਜਸਪਾਲ ਸਿੰਘ ਜੱਸੀ, ਹੰਸਰਾਜ ਬੀਜਵਾ, ਸੁਖਚੈਨ ਸਿੰਘ,ਦਰਸ਼ਨ ਸ਼ਰਮਾ,ਧਰਮ ਸਿੰਘ ਕੋਠਾ ਗੁਰੂ,ਲਖਵੀਰ ਸਿੰਘ ਭਾਗੀਵਾਂਦਰ, ਕੁਲਵੰਤ ਸਿੰਘ ਬੁਰਜ ਥਰੋੜ ਨੇ ਕਿਹਾ ਕਿ ਇਨਕਲਾਬ ਦੇ ਨਾਂ ਤੇ ਬਣੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਚੋਣਾਂ ਸਮੇਂ ਵਾਅਦੇ ਹੀ ਨਹੀਂ ਕੀਤੇ ਸਨ ਸਗੋਂ ਕੰਮਾਂ ਦੀਆਂ ਗਰੰਟੀਆਂ ਦਿੱਤੀਆਂ ਸਨ ਪਰ ਹੁਣ ਤੱਕ ਮੰਗਾਂ ਮੰਨਣ ਦੀ ਬਜਾਏ ਹਰ ਵਾਰ ਮੀਟਿੰਗ ਦੇ ਕੇ ਮੁਲਤਵੀ ਕੀਤੀਆਂ ਕੀਤੀਆਂ ਗਈਆਂ। ਪੰਜਾਬ ਵਿੱਚ ਕੰਨਟਰੈਕਟ ਵੇਜਿਜ਼,ਆਊਟ ਸੋਰਸ, ਰਾਹੀਂ ਭਰਤੀ ਕੀਤੇ ਮੁਲਾਜ਼ਮ 15 ਤੋਂ 20 ਸਾਲਾਂ ਤੋਂ ਕੱਚੇ ਕੰਮ ਕਰਦੇ ਆ ਰਹੇ ਹਨ ਉਹਨਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ ਜੋ ਕਿ ਇਹਨਾਂ ਮੁਲਾਜ਼ਮਾਂ ਦੀਆਂ ਲਿਸਟਾਂ ਹਰ ਛੇ ਮਹੀਨਿਆਂ ਬਾਅਦ ਸਰਕਾਰ ਮੰਗ ਕੇ ਆਪਣੇ ਕੋਲ ਰੱਖ ਲੈਂਦੀ ਹੈ। ਪੰਜਾਬ ਦਾ ਮੁਲਾਜਮ ਹੋਰਨਾ ਸਟੇਟਾਂ ਤੋਂ 16% ਡੀਏ ਕੱਟ ਲੈ ਰਿਹਾ ਹੈ ਉਹਨਾਂ ਨੂੰ ਡੀਏ ਦੀਆਂ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁਲਾਜ਼ਮਾਂ ਨੂੰ ਪੇ ਕਮਿਸ਼ਨ ਤੇ ਬਕਾਇਆ ਹੋਇਆ ਦਾ ਭੁਗਤਾਨ ਨਹੀਂ ਕੀਤਾ ਜਾ ਰਿਹਾ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਪੰਜਾਬ ਅਤੇ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ। ਪੈਨਸ਼ਨਰਾਂ ਉਪਰ 2.59 ਗੁਣਾਂਕ ਲਾਗੂ ਨਹੀਂ ਰਹੀ। ਮੰਗ ਪੱਤਰ ਵਿੱਚ ਦਰਜ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਨਿਪਟਾਰਾ ਨਹੀਂ ਕੀਤਾ ਜਾ ਰਿਹਾ ਜਿਸ ਕਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਅੰਦਰ ਇਸ ਸਰਕਾਰ ਪ੍ਰਤੀ ਗੁੱਸਾ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਜਿਸ ਦੀ ਕੜੀ ਵਜੋਂ ਪਹਿਲੇ ਦਿਨ 8 ਮਾਰਚ ਨੂੰ ਕੀਤੇ ਜਾਣ ਵਾਲੇ ਰੋਸ ਮੁਜ਼ਾਹਰੇ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ। ਅੱਜ ਦੀ ਮੀਟਿੰਗ ਵਿੱਚ ਰਾਜਪਾਲ ਜਗਲਾਤ, ਰਣਜੀਤ ਸਿੰਘ ਸਿਧੂ,ਅੰਮ੍ਰਿਤਪਾਲ ਸਿੰਘ , ਸੁਰੇਸ਼ ਕੁਮਾਰ ਗੋਨਿਆਨਾ, ਹਰਪ੍ਰੀਤ ਸਿੰਘ,ਅੰਗਰੇਜ਼ ਮੌੜ,ਪਰਮ ਚੰਦ ਬਠਿੰਡਾ,ਗੁਰਜੰਟ ਸਿੰਘ ਮਾਨ, ਪੂਰਨ ਸਿੰਘ, ਹਰਮਨਪ੍ਰੀਤ ਸਿੰਘ ਸੁਨੀਲ ਕੁਮਾਰ,ਅਮਨਦੀਪ ਸਿੰਘ, ਸੁਖਰਾਜ ਸਿੰਘ, ਜਗਦੀਪ ਫੂਸਮੰਡੀ,ਬਲਜਿੰਦਰ ਸਿੰਘ, ਗੁਰਭੇਜ ਭੇਜੀ, ਗੁਰਚਰਨ ਜੋੜਕੀਆਂ ਅਤੇ ਹੋਰ ਆਗੂਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ












