ਚੰਡੀਗੜ੍ਹ, 5 ਮਾਰਚ, ਬੋਲੇ ਪੰਜਾਬ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 1:30 ਵਜੇ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਮੀਟਿੰਗ ਵਿੱਚ ਨਵੀਂ ਉਦਯੋਗਿਕ ਨੀਤੀ ਨੂੰ ਮਨਜ਼ੂਰੀ ਮਿਲ ਸਕਦੀ ਹੈ। ਸਰਕਾਰ 13-15 ਮਾਰਚ ਨੂੰ ਮੋਹਾਲੀ ਵਿੱਚ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਨੀਤੀ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਮੀਟਿੰਗ ਵਿੱਚ ਬਜਟ ਤੋਂ ਪਹਿਲਾਂ ਔਰਤਾਂ ਨੂੰ 1000-1000 ਰੁਪਏ ਦੇਣ ‘ਤੇ ਮੋਹਰ ਲੱਗ ਸਕਦੀ ਹੈ।












