ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਦੀ ਜਲੰਧਰ ਵਿੱਚ ਹੋਵੇਗੀ ਸੂਬਾ ਪੱਧਰੀ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ 5 ਮਾਰਚ ,ਬੋਲੇ ਪੰਜਾਬ ਬਿਊਰੋ;

ਅੱਜ ਮਿਤੀ 04-03-26 ਨੂੰ ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਦੀ ਆਨ ਲਾਇਨ ਮੀਟਿੰਗ ਸੂਬਾ ਪ੍ਰਧਾਨ ਸ੍ਰ ਪਤਵੰਤ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸੂਬਾ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਮੁੱਖ ਤੌਰ ਇਹ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਦੀ ਰਹੀ ਹੈ ਕਿ ਸਾਡੀ ਸਰਕਾਰ ਆਉਣ ਤੇ ਕਿਸੇ ਨੂੰ ਧਰਨੇ ਲਗਾਉਣ ਦੀ ਜ਼ਰੂਰਤ ਨਹੀਂ ਪਵੇਗੀ। ਅਸੀਂ ਹਰ ਮਹੀਨੇ ਜਥੇਬੰਦੀਆਂ ਨਾਲ ਮੀਟਿੰਗਾਂ ਕਰਕੇ ਮਸਲਿਆਂ ਦਾ ਹੱਲ ਕਰਾਂਗੇ।ਪਰ ਪਿਛਲੇ ਚਾਰ ਸਾਲਾਂ ਤੋਂ ਸੱਤਾ ਵਿੱਚ ਰਹਿਣ ਦੇ ਬਾਵਜੂਦ ਇਕ ਵੀ ਮੀਟਿੰਗ ਸਾਡੀ ਜਥੇਬੰਦੀ ਨਾਲ ਨਹੀਂ ਕੀਤੀ ਗਈ। ਸਾਡੇ ਵੱਲੋਂ ਸਮੇਂ-ਸਮੇਂ ਤੇ ਦਫ਼ਤਰਾਂ ਵਿਚ ਜਾ ਕੇ,ਸੋਸ਼ਲ ਮੀਡੀਆ ਰਾਹੀਂ ਅਤੇ ਡਾਕ ਰਾਹੀਂ ਮੀਟਿੰਗ ਕਰਨ ਲਈ ਮੰਗ – ਪੱਤਰ ਭੇਜ ਕੇ ਬੇਨਤੀਆਂ ਕੀਤੀਆਂ ਗਈਆਂ। ਪਰ ਇਸ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਹੀ ਸਾਹਮਣੇ ਆਇਆ ਹੈ ਕਿਉਂਕਿ ਸਾਲ 2011 ਤੋਂ ਐਸ ਐਲ ਏ ਕਰਮਚਾਰੀਆਂ ਦੀ ਪੇ ਪੈਰਿਟੀ ਟੁੱਟੀ ਹੈ ਜਿਸ ਕਾਰਨ ਸਮੁੱਚੇ ਐਸ ਐਲ ਏ ਕਰਮਚਾਰੀ ਆਪਣੇ ਬਰਾਬਰਤਾ ਦੇ ਕੇਡਰਾਂ ਨਾਲੋਂ ਹਰ ਮਹੀਨੇ 73% ਦੇ ਘਾਟੇ ਨਾਲ ਪਛੜ ਰਹੇ ਹਨ ਜਿਸ ਕਾਰਨ ਮਹਿਗਾਈ ਦੇ ਦੌਰ ਵਿੱਚ ਗੁਜ਼ਾਰਾ ਕਰਨਾ ਵੀ ਔਖਾ ਹੋ ਗਿਆ ਹੈ ਇਹ ਸਭ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਲਾਪਰਵਾਹੀ ਕਾਰਨ ਹੋ ਰਿਹਾ ਹੈ। ਜਿਸ ਕਾਰਨ ਸਮੁੱਚੇ ਐਸ ਐਲ ਏ ਕਰਮਚਾਰੀਆਂ ਅੰਦਰ ਬਹੁਤ ਰੋਸ ਹੈ ਇਸੇ ਰੋਸ ਦੇ ਵਿਰੋਧ ਵਿਚ ਅਸੀਂ ਸੂਬਾ ਪੱਧਰੀ ਮੀਟਿੰਗ ਕਰਕੇ ਜਲਦੀ ਹੀ ਵੱਡਾ ਐਕਸ਼ਨ ਕਰਾਂਗੇ।
ਜਥੇਬੰਦੀ ਦੇ ਮੁੱਖ ਬੁਲਾਰੇ ਸ੍ਰ ਹਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਸਿੱਖਿਆ ਵਿਭਾਗ ਨੂੰ ਪਿਛਲੇ ਚਾਰ ਸਾਲਾਂ ਤੋਂ ਅਸਾਮੀ ਦਾ ਨਾਮ ਬਦਲਣ ਦੀ ਮੰਗ ਕੀਤੀ ਗਈ ਹੈ ਜਿਸ ਦਾ ਸਰਕਾਰ ਜਾਂ ਸਿਖਿਆ ਵਿਭਾਗ ਤੇ ਕੋਈ ਵਿੱਤੀ ਬੋਝ ਵੀ ਨਹੀਂ ਪੈਂਦਾ। ਪਰ ਚਾਰ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਾਡੀ ਮੰਗ ਪੂਰੀ ਨਹੀਂ ਹੋਈ ਜਿਸ ਤੋਂ ਮਜਬੂਰ ਹੋ ਕੇ ਅਸੀਂ ਤਿਖਾ ਸੰਘਰਸ਼ ਕਰਨ ਲਈ ਜਲੰਧਰ ਦੇਸ਼ ਭਗਤ ਯਾਦਗਾਰ ਹਾਲ 14 ਮਾਰਚ 2026 ਨੂੰ ਸੂਬਾ ਪੱਧਰੀ ਮੀਟਿੰਗ ਕਰਨ ਜਾ ਰਹੇ ਹਾਂ। ਇਹ ਮੀਟਿੰਗ ਹੀ ਹੁਣ ਸਾਡਾ ਭਵਿੱਖ ਤਹਿ ਕਰੇਗੀ । ਇਸ ਮੀਟਿੰਗ ਵਿਚ ਜਥੇਬੰਦੀ ਦੇ ਸਾਰੇ ਜ਼ਿਲ੍ਹਿਆਂ ਤੋਂ ਐਸ ਐਲ ਏ ਕਰਮਚਾਰੀ ਆਪਣੇ ਜ਼ਿਲ੍ਹਾ ਪ੍ਰਧਾਨ ਸਹਿਬਾਨਾਂ ਦੀ ਅਗਵਾਈ ਵਿੱਚ ਹਾਜ਼ਰ ਹੋਣਗੇ ਅਤੇ ਐਸ ਐਲ ਏ ਕਰਮਚਾਰੀਆਂ ਦੇ ਵੱਖ-ਵੱਖ ਮਸਲਿਆਂ ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਜਾਵੇਗੀ।
ਜਥੇਬੰਦੀ ਦੇ ਸੂਬਾਈ ਮੈਂਬਰ ਸ੍ਰ ਗੁਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਯੋਗਤਾ ਦੇ ਹਿਸਾਬ ਨਾਲ ਐਸ ਐਲ ਏ ਕਰਮਚਾਰੀਆਂ ਦੀਆਂ ਵੱਖ-ਵੱਖ ਪੋਸਟਾਂ ਤੇ ਤਰੱਕੀਆਂ ਕਰਨ ਅਤੇ ਨਾਨ-ਟੀਚਿੰਗ ਕਰਮਚਾਰੀਆਂ ਦਾ ਪ੍ਰਮੋਸ਼ਨ ਕੋਟਾ 1%ਤੋ ਵਧਾ ਕੇ 4% ਕਰਨ ਬਾਰੇ ਵੀ ਸਿਖਿਆ ਵਿਭਾਗ ਨੂੰ ਕਈ ਵਾਰ ਮੰੰਗ ਪੱਤਰ ਦਿੱਤਾ ਗਿਆ ਹੈ ਪਰ ਡਾਇਰੈਕਟਰ ਐਜੂਕੇਸ਼ਨ ਵੱਲੋਂ ਭਰੋਸਾ ਦੇਣ ਤੋਂ ਬਾਅਦ ਕੋਈ ਹੱਲ ਨਹੀਂ ਕੀਤਾ ਗਿਆ । ਮੁਕਦੀ ਗੱਲ ਇਹ ਹੈ ਕਿ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਐਸ ਐਲ ਏ ਕਰਮਚਾਰੀਆਂ ਦੀ ਕੋਈ ਸਾਰ ਨਹੀਂ ਲਈ ਪਰ ਹੁਣ ਅਸੀਂ ਹੋਰ ਚੁੱਪ ਨਹੀਂ ਬੈਠਾਂਗੇ ਅਸੀਂ ਆਪਣੀ 14 ਮਾਰਚ ਨੂੰ ਹੋਣ ਵਾਲੀ ਮੀਟਿੰਗ ਵਿੱਚ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਕੇ ਜਲਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰਦੇ ਬਾਹਰ ਵੱਡਾ ਐਕਸ਼ਨ ਕਰਾਂਗੇ। ਇਸ ਮੌਕੇ ਸੂਬਾ ਸ੍ਰਪਰਸਤ ਸ੍ਰੀ ਜਸਵੰਤ ਰਾਏ, ਸੂਬਾ ਵਿੱਤ ਸਕੱਤਰ ਸ੍ਰ ਸੁਖਮੰਦਰ ਸਿੰਘ ਮੋਗਾ, ਸੂਬਾ ਜਨਰਲ ਸਕੱਤਰ ਸ੍ਰੀ ਪੰਕਜ ਸਪਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਸ੍ਰ ਗੁਰਮੀਤ ਸਿੰਘ ਸਲਾਬਤਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਸ੍ਰ ਦਿਲਪ੍ਰੀਤ ਸਿੰਘ ਭਿੰਡਰ, ਸੂਬਾ ਮੀਤ ਪ੍ਰਧਾਨ ਸ੍ਰੀ ਯੋਗੇਸ਼ ਕੌੜਾ,ਸੂਬਾ ਜਥੇਬੰਦਕ ਸਕੱਤਰ ਸ੍ਰ ਜਤਿੰਦਰ ਸਿੰਘ ਭੰਗੂ, ਸੂਬਾ ਪ੍ਰੈਸ ਸਕੱਤਰ ਸ੍ਰੀ ਪਰਮਜੀਤ ਕੁਮਾਰ, ਸੂਬਾ ਜਥੇਬੰਦਕ ਸਕੱਤਰ ਸ੍ਰ ਜਤਿੰਦਰ ਸਿੰਘ ਭੰਗੂ, ਜ਼ਿਲ੍ਹਾ ਪ੍ਰਧਾਨ ਸ੍ਰ ਦਲਬੀਰ ਸਿੰਘ ਅੰਮ੍ਰਿਤਸਰ, ਜਿਲਾ ਪ੍ਰਧਾਨ ਸ੍ਰ ਸਰਬਜੀਤ ਸਿੰਘ ਗੁਰਦਾਸਪੁਰ, ਜ਼ਿਲ੍ਹਾ ਪ੍ਰਧਾਨ ਸ੍ਰੀ ਪਰਦੀਪ ਕੁਮਾਰ ਤਰਨਤਾਰਨ, ਜ਼ਿਲ੍ਹਾ ਪ੍ਰਧਾਨ ਸ੍ਰੀ ਅਨਿਲ ਕੁਮਾਰ ਜਲੰਧਰ , ਜ਼ਿਲ੍ਹਾ ਪ੍ਰਧਾਨ ਸ੍ਰੀ ਵਿਕਾਸ ਅਗਰਵਾਲ ਲੁਧਿਆਣਾ ਆਦਿ ਹਾਜ਼ਰ ਰਹੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।