ਮੋਗਾ, 6 ਮਾਰਚ, ਬੋਲੇ ਪੰਜਾਬ ਬਿਊਰੋ :
ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਕਸਬੇ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ। ਦੌਧਰ ਪਿੰਡ ਦੇ ਮੌਜੂਦਾ ਸਰਪੰਚ ਹੈਪੀ ਇਸ ਹਮਲੇ ਵਿੱਚ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਰਿਪੋਰਟਾਂ ਅਨੁਸਾਰ, ਇਹ ਘਟਨਾ ਪੁਰਾਣੀ ਰੰਜਿਸ਼ ਦਾ ਨਤੀਜਾ ਮੰਨੀ ਜਾ ਰਹੀ ਹੈ। ਅਣਪਛਾਤੇ ਹਮਲਾਵਰ ਫਾਰਚੂਨਰ ਗੱਡੀ ਵਿੱਚ ਆਏ ਅਤੇ ਅਚਾਨਕ ਸਰਪੰਚ ਹੈਪੀ ‘ਤੇ ਕਈ ਗੋਲੀਆਂ ਚਲਾਈਆਂ।ਵਾਰਦਾਤ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਭੱਜ ਗਏ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਮੋਗਾ ਦੇ ਐਸਐਸਪੀ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਪੁਲਿਸ ਟੀਮਾਂ ਨੂੰ ਜਾਂਚ ਦੇ ਆਦੇਸ਼ ਦਿੱਤੇ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।












