ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ 9ਵੀਂ ਬੱਸ ਰਵਾਨਾ

ਪੰਜਾਬ

ਵਿਰੋਧੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੋਧ ਲਈ ਨਹੀਂ ਬਚਿਆ ਕੋਈ ਮੁੱਦਾ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ,ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਮੋਹਾਲੀ ਵਿਧਾਨ ਸਭਾ ਹਲਕੇ ਤੋਂ 9ਵੀਂ ਬੱਸ ਤੀਰਥ ਯਾਤਰਾ ਲਈ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤੀ ਗਈ। ਸੈਕਟਰ-68 ਅਤੇ ਕੁੰਬੜਾ ਦੇ ਸ਼ਰਧਾਲੂਆਂ ਨਾਲ ਭਰੀ ਇਸ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਵੱਲੋਂ ਵੱਡਾ ਸਹਿਯੋਗ ਮਿਲ ਰਿਹਾ ਹੈ ਅਤੇ ਸ਼ਰਧਾਲੂਆਂ ਵਿੱਚ ਧਾਰਮਿਕ ਯਾਤਰਾ ਲਈ ਖਾਸ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬੂਥ ਵਾਈਜ਼ ਇੱਕ ਬੱਸ ਤੀਰਥ ਯਾਤਰਾ ਲਈ ਭੇਜੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਸ ਯਾਤਰਾ ਦੌਰਾਨ ਜਿੱਥੇ ਸ਼ਰਧਾਲੂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ, ਉੱਥੇ ਹੀ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨਾਲ ਸੰਬੰਧਿਤ ਜਲਿਆਂਵਾਲਾ ਬਾਗ ਵੀ ਵੇਖਣ ਦਾ ਮੌਕਾ ਮਿਲੇਗਾ ਅਤੇ ਵਾਘਾ ਬਾਰਡਰ ’ਤੇ ਜਵਾਨਾਂ ਦੀ ਦੇਸ਼-ਸੇਵਾ ਨੂੰ ਵੀ ਨੇੜੇ ਤੋਂ ਦੇਖ ਸਕਣਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਵਿਰੋਧੀ ਪਾਰਟੀਆਂ ਕੋਲ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਰੁੱਧ ਉਠਾਉਣ ਲਈ ਕੋਈ ਮੁੱਦਾ ਨਹੀਂ ਬਚਿਆ, ਕਿਉਂਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਦੌਰਾਨ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਰੰਟੀ ਦਾ ਵੀ ਜਲਦ ਐਲਾਨ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਿਜਲੀ ਦੀ ਦਰ ਵਿੱਚ ਡੇਢ ਰੁਪਏ ਪ੍ਰਤੀ ਯੂਨਿਟ ਦੀ ਹੋਰ ਕਟੌਤੀ ਕੀਤੀ ਗਈ ਹੈ।

ਇਸ ਮੌਕੇ ਜਸਵੀਰ ਕੌਰ ਅਤਲੀ, ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਰਮਨਪ੍ਰੀਤ ਕੌਰ ਐਮ.ਸੀ. (ਹਲਕਾ ਕੋਆਰਡੀਨੇਟਰ ਵੂਮੈਨ ਵਿੰਗ), ਹਰਮੇਸ਼ ਸਿੰਘ ਬਲਾਕ ਪ੍ਰਧਾਨ, ਆਰ.ਪੀ. ਸ਼ਰਮਾ, ਚਰਨਜੀਤ ਕੌਰ, ਕਰਨੈਲ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਚੰਚਲ ਸਿੰਘਲਾ, ਸੁਰਿੰਦਰ ਸਿੰਘ, ਜਰਨੈਲ ਸਿੰਘ, ਦਵਿੰਦਰ ਮੋਹਨ ਸਿੰਘ, ਐਚ.ਐਸ. ਵਾਲੀਆ ਆਦਿ ਵੀ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।