ਅੰਤਰਰਾਸ਼ਟਰੀ ਮਹਿਲਾ ਦਿਵਸ-ਵਿਧਾਇਕ ਕੁਲਵੰਤ ਸਿੰਘ ਵੱਲੋਂ 100 ਸਵੈ-ਉਦਮੀ ਔਰਤਾਂ ਨੂੰ ਕੀਤਾ ਗਿਆ ਸਨਮਾਨਿਤ

ਪੰਜਾਬ

ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ : ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਮਾਰਚ ,ਬੋਲੇ ਪੰਜਾਬ ਬਿਊਰੋ:

ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਦੀ ਤਰਫ਼ੋਂ ਸੈਲਫ ਹੈਲਪ ਗਰੁੱਪਾਂ ਰਾਹੀਂ ਸਵੈ-ਰੋਜ਼ਗਾਰ ਨਾਲ ਜੁੜੀਆਂ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਵਿੱਚ ਹਲਕਾ ਪੱਧਰ ‘ਤੇ 100 ਸਵੈ-ਉਦਮੀ ਔਰਤਾਂ ਨੂੰ ਸਨਮਾਨਿਤ ਕੀਤਾ ਗਿਆ।

ਵਿਧਾਇਕ ਕੁਲਵੰਤ ਸਿੰਘ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਤੋਂ ਬਾਅਦ ਦੱਸਿਆ ਕਿ ਇਸ ਤੋਂ ਬਾਅਦ ਹਰ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਚੁਣੀਆਂ ਗਈਆਂ 100-100 ਔਰਤਾਂ ਨੂੰ ਜ਼ਿਲ੍ਹਾ ਪੱਧਰ ‘ਤੇ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚੋਂ 100-100 ਔਰਤਾਂ ਨੂੰ “ਆਪਣਾ ਕਾਰੋਬਾਰ : ਆਪਣੀ ਪਹਿਚਾਣ” ਤਹਿਤ ਸੂਬਾ ਪੱਧਰੀ ਪ੍ਰੋਗਰਾਮ ਲਈ ਚੁਣਿਆ ਜਾਵੇਗਾ, ਜਿਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 25-25 ਹਜ਼ਾਰ ਰੁਪਏ ਦੀ ਰਕਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਦਾ ਮੁੱਖ ਮਕਸਦ ਪਿੰਡਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਔਰਤਾਂ ਨੂੰ ਆਪਣਾ ਕੰਮ ਕਰਨ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣਾ ਹੈ, ਤਾਂ ਜੋ ਗਰੀਬੀ ਨੂੰ ਘਟਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇੱਕ ਸੈਲਫ ਹੈਲਪ ਗਰੁੱਪ ਵਿੱਚ ਆਮ ਤੌਰ ‘ਤੇ 10 ਤੋਂ 15 ਔਰਤਾਂ ਮੈਂਬਰ ਹੁੰਦੀਆਂ ਹਨ।

ਉਨ੍ਹਾਂ ਕਿਹਾ ਕਿ ਸਵੈ-ਰੋਜ਼ਗਾਰ ਵਿੱਚ ਜੁੱਟੀਆਂ ਔਰਤਾਂ ਨੂੰ ਕੰਮ ਕਰਦੇ ਵੇਖ ਕੇ ਹੋਰ ਔਰਤਾਂ ਨੂੰ ਵੀ ਪ੍ਰੇਰਨਾ ਮਿਲੇਗੀ। ਉਨ੍ਹਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸੈਲਫ ਹੈਲਪ ਗਰੁੱਪਾਂ ਨਾਲ ਜੁੜਨ ਤਾਂ ਜੋ ਉਹ ਆਪਣੇ ਅਤੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਆਤਮਨਿਰਭਰ ਹੋ ਕੇ ਕਰ ਸਕਣ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਸੈਲਫ ਹੈਲਪ ਗਰੁੱਪਾਂ ਰਾਹੀਂ ਔਰਤਾਂ ਸਿਲਾਈ-ਕਢਾਈ, ਬਿਊਟੀ ਪਾਰਲਰ, ਕੋਚਿੰਗ ਸੈਂਟਰ, ਸਿਹਤ ਸੇਵਾਵਾਂ, ਹੈਂਡੀਕ੍ਰਾਫਟ, ਖਾਣ-ਪੀਣ ਦੀਆਂ ਵਸਤੂਆਂ ਅਤੇ ਕੇਟਰਿੰਗ ਵਰਗੇ ਕਈ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਅਤੇ ਲੋਕਾਂ ਨੂੰ ਸਮਰਪਿਤ ਸਰਕਾਰ ਹੈ। ਲੋਕਾਂ ਨੂੰ ਆ ਰਹੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਹੀ ਸਰਕਾਰ ਦੀ ਵਚਨਬੱਧਤਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੀ ਸਹਾਇਤਾ ਵਾਲੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਦੇਸ਼ ਦੀਆਂ ਅਹਿਮ ਯੋਜਨਾਵਾਂ ਵਿੱਚੋਂ ਇੱਕ ਹੈ।

ਇਸ ਮੌਕੇ ‘ਤੇ ਕੌਂਸਲਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਨੇਤਾ ਰਮਨਪ੍ਰੀਤ ਕੌਰ ਕੁੰਬੜਾ (ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਮੋਹਾਲੀ), ਵਿਕਾਸ ਸਿੰਗਲਾ (ਡੀ.ਪੀ.ਐਮ.), ਸੋਮਾ ਦੇਵੀ (ਕਲਸਟਰ ਕੋਆਰਡੀਨੇਟਰ), ਰਾਧਿਕਾ (ਕਲਸਟਰ ਕੋਆਰਡੀਨੇਟਰ), ਸੋਨੀਆ ਐਕਟਿਵ ਵੁਮਨ, ਹਰਮੇਸ਼ ਸਿੰਘ (ਬਲਾਕ ਪ੍ਰਧਾਨ), ਫੂਲਰਾਜ ਸਿੰਘ (ਹਲਕਾ ਕੋਆਰਡੀਨੇਟਰ), ਅਮਰੀਕ ਸਿੰਘ, ਕੈਪਟਨ ਗੁਲਜ਼ਾਰ ਸਿੰਘ, ਪਰਮਜੀਤ ਸਿੰਘ ਚੌਹਾਨ (ਡਾਇਰੈਕਟਰ ਜੇ.ਐਲ.ਪੀ.ਐਲ.), ਕੁਲਦੀਪ ਸਿੰਘ ਸਮਾਣਾ, ਦਲਵੀਰ ਕੌਰ, ਮੋਨਿਕਾ ਠਾਕੁਰ, ਕੁਲਵੰਤ ਕੌਰ, ਸਰਬਜੀਤ ਕੌਰ, ਨੇਹਾ ਬਜਾਜ, ਰੇਨੂੰ ਸੂਦ, ਰਜਨੀ ਗੋਇਲ, ਗੁਰਵਿੰਦਰ ਕੌਰ, ਗੋਗਾ ਦੇਵੀ, ਆਰਤੀ, ਦਵਿੰਦਰ ਕੌਰ ਸੰਧੂ ਅਤੇ ਮੀਨੂ ਤ੍ਰੇਹਨ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।