ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਵਿਰੁੱਧ ਬਜਟ ਸੈਸ਼ਨ ਦੌਰਾਨ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਵੱਡੀ ਗਿਣਤੀ ਚ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ-ਮਲਾਗਰ ਖਮਾਣੋਂ

ਪੰਜਾਬ

ਖਮਾਣੋਂ,7, ਮਾਰਚ ,ਬੋਲੇ ਪੰਜਾਬ ਬਿਊਰੋ;

ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਦੇ ਸੱਦੇ ਤੇ ਪੰਜਾਬ ਸਰਕਾਰ ਦੇ ਆਖਰੀ ਬਜ਼ਟ ਸੈਸ਼ਨ ਦੌਰਾਨ ਮੋਹਾਲੀ ਵਿਖੇ 8 ਮਾਰਚ ਤੋਂ ਸੂਬਾ ਪੱਧਰੀ ਰੋਸ ਰੈਲੀਆਂ ਕਰਕੇ ਵਿਧਾਨ ਸਭਾ ਵੱਲ ਮਾਰਚ ਕਰਨ ਦੇ ਕੀਤੇ ਐਲਾਨਾਂ ਮੁਤਾਬਕ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ।ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਲਾਗਰ ਸਿੰਘ ਖਮਾਣੋਂ, ਮੀਤ ਪ੍ਰਧਾਨ ਓੰਕਾਰ ਯਾਦਵ, ਵਿੱਤ ਸਕੱਤਰ ਭੂਸ਼ਣ ਗੋਇਲ, ਜੁਇੰਟ ਸਕੱਤਰ ਦੀਦਾਰ ਸਿੰਘ ਢਿੱਲੋਂ ,ਬਰਾਂਚ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਤਰਲੋਚਨ ਸਿੰਘ ਚੁੰਨੀ, ਬਲਜਿੰਦਰ ਸਿੰਘ ਕਜੌਲੀ, ਜਗਤਾਰ ਸਿੰਘ ਮਹੈਣ ਆਦਿ ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਖਰੀ ਬਜਟ ਦੌਰਾਨ ਸਾਂਝੇ ਫਰੰਟ ਦੀ ਅਗਵਾਈ ਵਿੱਚ ਕੀਤੀਆਂ ਜਾਣ ਵਾਲੀਆਂ ਸੂਬਾ ਪੱਧਰੀ ਰੈਲੀਆਂ। ਇਸ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਣਗੀਆਂ, ਇਹਨਾਂ ਆਗੂਆਂ ਨੇ ਕਿਹਾ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਸਮੁੱਚੇ ਮੁਲਾਜ਼ਮਾਂ ,ਪੈਨਸ਼ਨਰਾਂ ਠੇਕਾ ਕਾਮਿਆਂ ,ਮਾਣ ਭੱਤਾ ਵਰਕਰਾਂ ਨਾਲ ਵਾਅਦੇ ਕੀਤੇ ਸਨ ਕਿ ਜਦੋਂ ਸਾਡੀ ਸਰਕਾਰ ਹੋਂਦ ਵਿੱਚ ਆਉਂਦੀ ਹੈ ਤਾਂ ਪਹਿਲ ਦੇ ਅਧਾਰ ਤੇ ਇਹਨਾਂ ਮੰਗਾਂ ਨੂੰ ਹੱਲ ਕੀਤਾ ਜਾਵੇਗਾ ।ਪਰ ਚਾਰ ਸਾਲ ਬੀਤ ਜਾਣ ਤੇ ਵੀ ਮੁਲਾਜ਼ਮਾਂ ਦੀਆਂ ਮੰਗਾਂ ਜਿਉਂ ਦੀ ਤਿਉਂ ਪਈਆਂ ਹਨ ।ਜਦੋਂ ਕਿ ਵਿੱਤ ਮੰਤਰੀ ਬਾਰ-ਬਾਰ ਕਹਿੰਦੇ ਹਨ ਕਿ ਖਜ਼ਾਨਾ ਭਰਿਆ ਹੋਇਆ ਹੈ ,ਪਰ ਮੁਲਾਜ਼ਮਾਂ ਦੀਆਂ ਸੰਵਿਧਾਨਿਕ ਤੇ ਹੱਕੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਸਮੁੱਚੇ ਮੌਜੂਦਾ ਮੁਲਾਜ਼ਮਾਂ, ਪੈਨਸ਼ਨਰਾਂ ,ਠੇਕਾ ਕਾਮਿਆ ,ਮਾਣ ਭੱਤਾ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾਂ ਹੈ।ਇਹਨਾਂ ਕਿਹਾ ਕਿ ਸੂਬੇ ਦੀ ਪਹਿਲੀ ਤੇ ਇਹ ਆਖਰੀ ਸਰਕਾਰ ਹੈ ਜਿਸ ਨੂੰ ਮਾਨਯੋਗ ਅਦਾਲਤਾਂ ਵੀ ਲਾਹਨਤਾਂ ਪਾ ਰਹੀਆਂ ਹਨ ਤੇ ਸਮੁੱਚੇ ਮੁਲਾਜ਼ਮ ਵੀ ਲਾਹਨਤਾਂ ਪਾ ਰਹੇ ਹਨ ਇਹਨਾਂ ਕਿਹਾ ਕਿ ਜੇਕਰ ਬਜਟ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਐਲਾਨ ਨਾ ਕੀਤੇ ਤਾਂ ਸੰਘਰਸ਼ਾਂ ਦੇ ਮੂੰਹ ਸੱਭ ਵੱਡੀ ਅਦਾਲਤ ਪਿੰਡਾਂ ਦੇ ਲੋਕਾਂ ਵੱਲ ਕੀਤਾ ਜਾਵੇਗਾ ਇਹਨਾਂ ਕਿਹਾ ਕਿ ਡੀਐਮਐਫ ਦੀ ਅਗਵਾਈ ਵਿੱਚ 10 ਮਾਰਚ ਨੂੰ ਸਮੁੱਚੇ ਫੀਲਡ ਮੁਲਾਜ਼ਮ ਸ਼ਮੂਲੀਅਤ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।