ਅਕਾਲੀ ਦਲ ਨੇ ਹਮੇਸ਼ਾ ਕੀਤਾ ਹੈ ਔਰਤਾਂ ਦਾ ਸਤਿਕਾਰ : ਐਨ.ਕੇ. ਸ਼ਰਮਾ

ਪੰਜਾਬ

ਪਾਰਟੀ ਦੀਆਂ ਵਰਕਰਾਂ ਨੂੰ ਦਿੱਤੀਆਂ ਮਹਿਲਾ ਦਿਵਸ ਦੀਆਂ ਸ਼ੁਭਕਾਮਨਾਵਾਂ


ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜਨ ਦੀ ਅਪੀਲ


ਜੀਰਕਪੁਰ
8 ਮਾਰਚ ,ਬੋਲੇ ਪੰਜਾਬ ਬਿਊਰੋ;

ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਔਰਤਾਂ ਨੂੰ ਹਮੇਸ਼ਾ ਬਣਦਾ ਸਤਿਕਾਰ ਦਿੱਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਵਿੱਚ ਨਵੀਂ ਸਰਕਾਰ ਬਣਨ ’ਤੇ ਔਰਤਾਂ ਲਈ ਕਈ ਭਲਾਈ ਸਕੀਮਾਂ ਪਹਿਲੇ ਦਿਨ ਤੋਂ ਹੀ ਲਾਗੂ ਕੀਤੀਆਂ ਜਾਣਗੀਆਂ।
ਮਹਿਲਾ ਦਿਵਸ ਮਹਿਲਾ ਦਿਵਸ ਦੇ ਮੌਕੇ ‘ਤੇ ਐਨ.ਕੇ. ਸ਼ਰਮਾ ਨੇ ਪਾਰਟੀ ਦੇ ਮਹਿਲਾ ਵਿੰਗ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹੋਏ ਔਰਤਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਹਰ ਖੇਤਰ ਵਿੱਚ ਔਰਤਾਂ ਦੀ ਢੁਕਵੀਂ ਪ੍ਰਤੀਨਿਧਤਾ ਦੀ ਵਕਾਲਤ ਕੀਤੀ ਹੈ। ਔਰਤਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਭੱਤਾ ਦੇਣ ਦੇ ਨਾਮ ‘ਤੇ ਚਾਰ ਸਾਲਾਂ ਤੋਂ ਗੁੰਮਰਾਹ ਕੀਤਾ ਹੈ। ਸ਼ਰਮਾ ਨੇ ਮਹਿਲਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਔਰਤਾਂ ਨੂੰ ਪਾਰਟੀ ਨਾਲ ਜੋੜਨ ਅਤੇ ਅਕਾਲੀ ਦਲ ਦੀਆਂ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ।
ਇਸ ਮੌਕੇ ਮਹਿਲਾ ਅਕਾਲੀ ਆਗੂ ਬਲਜਿੰਦਰ ਕੌਰ, ਹਰਵਿੰਦਰ ਕੌਰ, ਗੁਰਪ੍ਰੀਤ ਕੌਰ, ਮਲਕੀਤ ਕੌਰ, ਦਵਿੰਦਰ ਸੰਧੂ, ਮਨੀਸ਼ਾ ਮਲਿਕ, ਗੁਰਜਿੰਦਰ ਕੌਰ, ਐਡਵੋਕੇਟ ਪਰਮਜੀਤ ਕੌਰ, ਅਨੀਤਾ ਕਟਾਰੀਆ, ਗੁਰਦਿੱਤ ਕੌਰ, ਨਿਰਮਲ ਕੌਰ ਸਮੇਤ ਕਈ ਮਹਿਲਾ ਵਰਕਰ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।