ਜੀਰਕਪੁਰ11 ਮਾਰਚ ,ਬੋਲੇ ਪੰਜਾਬ ਬਿਊਰੋ;
ਜੀਰਕਪੁਰ ਵਿੱਚ, ਇੱਕ ਤੇਜ਼ ਰਫ਼ਤਾਰ ਆਡੀ ਕਾਰ ਨੇ ਪੈਦਲ ਜਾ ਰਹੀ ਇੱਕ ਵਿਦੇਸ਼ੀ ਔਰਤ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਔਰਤ ਹਵਾ ਵਿੱਚ ਲਗਭਗ 14 ਫੁੱਟ ਉਛਲ ਗਈ ਅਤੇ ਸੜਕ ਦੇ ਦੂਜੇ ਪਾਸੇ ਡਿੱਗ ਗਈ, ਹਾਦਸੇ ‘ਚ ਇਸ ਦਾ ਬਹੁਤ ਜ਼ਿਆਦਾ ਖੂਨ ਵਹਿ ਰਿਹਾ ਸੀ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਇਹ ਹਾਦਸਾ ਮੰਗਲਵਾਰ ਰਾਤ 12:00 ਵਜੇ ਦੇ ਕਰੀਬ ਜ਼ੀਰਕਪੁਰ ਦੇ ਵੀਆਈਪੀ ਰੋਡ ‘ਤੇ ਐਮਕੇਅਰ ਹਸਪਤਾਲ ਦੇ ਸਾਹਮਣੇ ਹੋਇਆ। ਮ੍ਰਿਤਕ ਦੀ ਪਛਾਣ ਤੁਰਕੀ ਨਿਵਾਸੀ ਮਾਵਲੂਦਾ ਵਜੋਂ ਹੋਈ ਹੈ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਹੈ। ਉਸਦੀ ਭੈਣ ਤੁਰਕੀ ਤੋਂ ਆ ਰਹੀ ਹੈ। ਉਸ ਤੋਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ। ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਵਿੱਚ ਔਰਤ ਨੂੰ ਔਡੀ ਨਾਲ ਟਕਰਾਉਣ ਤੋਂ ਤੁਰੰਤ ਬਾਅਦ ਸੜਕ ‘ਤੇ ਉੱਛਲ ਕੇ ਡਿੱਗਦੀ ਨਜ਼ਰ ਆ ਰਹੀ ਹੈ।












