ਅੰਮ੍ਰਿਤਸਰ, 12 ਮਾਰਚ, ਬੋਲੇ ਪੰਜਾਬ ਬਿਊਰੋ :
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ।
ਇਹ ਦੌਰਾ ਕੇਜਰੀਵਾਲ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਬਰੀ ਹੋਣ ਤੋਂ ਬਾਅਦ ਪੰਜਾਬ ਦਾ ਪਹਿਲਾ ਦੌਰਾ ਹੈ। ਇਸ ਦੌਰੇ ਨੂੰ ਰਾਜਨੀਤਿਕ ਅਤੇ ਧਾਰਮਿਕ ਦੋਵਾਂ ਦ੍ਰਿਸ਼ਟੀਕੋਣਾਂ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਅੱਜ ਸ਼ਾਮ ਲਗਭਗ 4:00 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਸਥਾਨਕ ਨੇਤਾਵਾਂ ਅਤੇ ਆਮ ਜਨਤਾ ਨਾਲ ਮੁਲਾਕਾਤ ਕਰਨਗੇ।












