ਗੈਸ ਸਿਲੰਡਰਾਂ ਦੀ ਜਮਾਖੋਰੀ ਜਾਂ ਬਲੈਕ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ, CM ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 12 ਮਾਰਚ, ਬੋਲੇ ਪੰਜਾਬ ਬਿਊਰੋ :

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਵਿੱਚ ਕਿਤੇ ਵੀ ਐਲਪੀਜੀ ਗੈਸ ਦੀ ਕਮੀ ਨਾ ਆਉਣ ਦਿੱਤੀ ਜਾਵੇ। ਸਿਲੰਡਰਾਂ ਦੀ ਜਮਾਖੋਰੀ ਜਾਂ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੱਧ ਪੂਰਬ ਵਿੱਚ ਅਮਰੀਕਾ ਤੇ ਇਜ਼ਰਾਈਲ ਦੇ ਈਰਾਨ ਨਾਲ ਯੁੱਧ ਦਾ ਅਸਰ ਪੰਜਾਬ ਅਤੇ ਚੰਡੀਗੜ੍ਹ ‘ਤੇ ਵੀ ਪਿਆ ਹੈ। ਵਪਾਰਕ ਸਿਲੰਡਰ ਮਿਲਣੇ ਬੰਦ ਹੋ ਗਏ ਹਨ, ਜਦੋਂ ਕਿ ਘਰੇਲੂ ਸਿਲੰਡਰਾਂ ਦੀ ਬੁਕਿੰਗ ਵਿੱਚ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਵਰ ਡਾਊਨ ਹੋਣ ਕਾਰਨ ਓਟੀਪੀ ਨਹੀਂ ਮਿਲ ਰਿਹਾ ਹੈ। ਅੰਮ੍ਰਿਤਸਰ ਵਿੱਚ ਭਾਰੀ ਭੀੜ ਕਾਰਨ ਗੈਸ ਏਜੰਸੀ ਬੰਦ ਕਰ ਦਿੱਤੀ ਗਈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।