ਅਮਿਤ ਸ਼ਾਹ ਦੀ ਮੋਗਾ ਰੈਲੀ ਨਾਲ ਭਗਵੰਤ ਮਾਨ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ — ਹਰਦੇਵ ਸਿੰਘ ਉੱਭਾ

ਚੰਡੀਗੜ੍ਹ ਪੰਜਾਬ

ਮੋਗਾ ਰੈਲੀ ਨਾਲ ਪੰਜਾਬ ਦੀ ਸਿਆਸਤ ਵਿੱਚ ਆਏਗੀ ਵੱਡੀ ਤਪਸ਼

ਮਾਨ ਸਰਕਾਰ ਦੇ ਝੂਠੇ ਵਾਅਦੇ ਅਤੇ ਨਾਕਾਮੀਆਂ ਹੋਣਗੀਆਂ ਬੇਨਕਾਬ

ਕਾਂਗਰਸ ਵੀ ਵਿਰੋਧੀ ਧਿਰ ਦੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ


ਚੰਡੀਗੜ੍ਹ , 13 ਮਾਰਚ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿੱਚ ਹੋਣ ਵਾਲੀ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਮੋੜ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਪੰਜਾਬ ਦੀ ਜਨਤਾ ਸਾਹਮਣੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰੇਗੀ ਅਤੇ ਇਸ ਨਾਲ ਮਾਨ ਸਰਕਾਰ ਦੀ ਉਲਟੀ ਗਿਣਤੀ ਦੀ ਸ਼ੁਰੂਆਤ ਹੋਵੇਗੀ।
ਉੱਭਾ ਨੇ ਕਿਹਾ ਕਿ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਨਸ਼ਿਆਂ ਦੇ ਖ਼ਾਤਮੇ ਦੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਹਕੀਕਤ ਵਿੱਚ ਹਾਲਾਤ ਵਿੱਚ ਕੋਈ ਵੱਡਾ ਸੁਧਾਰ ਨਹੀਂ ਆਇਆ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਵਾਅਦੇ ਵੀ ਪੂਰੇ ਨਹੀਂ ਹੋ ਸਕੇ ਅਤੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਵੀ ਅਜੇ ਤੱਕ ਜਿਉਂ ਦੀ ਤਿਉਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਮੀਡੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉੱਭਾ ਨੇ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਨੂੰ ਚੌਥਾ ਸਤੰਭ ਮੰਨਿਆ ਜਾਂਦਾ ਹੈ ਅਤੇ ਇਸ ਦੀ ਆਵਾਜ਼ ਨੂੰ ਦਬਾਉਣਾ ਲੋਕਤਾਂਤਰਿਕ ਮੂਲਿਆਂ ਦੇ ਖ਼ਿਲਾਫ਼ ਹੈ।
ਉਨ੍ਹਾਂ ਕਿਹਾ ਕਿ ਮੋਗਾ ਵਿੱਚ ਹੋਣ ਵਾਲੀ ਇਹ ਰੈਲੀ ਸਿਰਫ਼ ਇੱਕ ਰਾਜਨੀਤਿਕ ਸਮਾਗਮ ਨਹੀਂ, ਸਗੋਂ ਪੰਜਾਬ ਵਿੱਚ ਬਦਲਾਅ ਦੀ ਮਜ਼ਬੂਤ ਸ਼ੁਰੂਆਤ ਦਾ ਸੰਕੇਤ ਹੋਵੇਗੀ। ਪੰਜਾਬ ਦੇ ਹਰ ਕੋਨੇ ਤੋਂ ਲੋਕ ਵੱਡੀ ਗਿਣਤੀ ਵਿੱਚ ਇਸ ਰੈਲੀ ਵਿੱਚ ਸ਼ਮੂਲੀਅਤ ਕਰਨਗੇ ਅਤੇ ਇਹ ਰੈਲੀ ਸੂਬੇ ਦੀ ਸਿਆਸਤ ਵਿੱਚ ਨਵਾਂ ਮਾਹੌਲ ਤਿਆਰ ਕਰੇਗੀ।
ਉੱਭਾ ਨੇ ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਵਿਰੋਧੀ ਧਿਰ ਦੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੀ ਲੀਡਰਸ਼ਿਪ ਕਈ ਮਾਮਲਿਆਂ ਵਿੱਚ ਮਾਨ ਸਰਕਾਰ ਨਾਲ ਮਿਲੀ ਹੋਈ ਦਿਖਾਈ ਦਿੰਦੀ ਹੈ, ਜਿਸ ਕਾਰਨ ਲੋਕਾਂ ਦੇ ਅਸਲ ਮੁੱਦੇ ਮਜ਼ਬੂਤੀ ਨਾਲ ਨਹੀਂ ਉਠਾਏ ਗਏ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੁਸ਼ਾਸਨ, ਵਿਕਾਸ ਅਤੇ ਸੁਰੱਖਿਆ ਚਾਹੁੰਦੀ ਹੈ ਅਤੇ ਭਾਜਪਾ ਹੀ ਉਹ ਪਾਰਟੀ ਹੈ ਜੋ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ’ਤੇ ਲੈ ਜਾ ਸਕਦੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ ਵਿੱਚ ਭਾਜਪਾ ਦੀ ਸਿਆਸੀ ਮੁਹਿੰਮ ਨੂੰ ਨਵੀਂ ਤਾਕਤ ਦੇਵੇਗੀ ਅਤੇ ਸੂਬੇ ਵਿੱਚ ਬਦਲਾਅ ਦੀ ਲਹਿਰ ਨੂੰ ਹੋਰ ਤੇਜ਼ ਕਰੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।