ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਕੀਤੀ ਗਈ ਬੇਅਦਬੀ ਨਾਸਹਿਣਯੋਗ: ਬੀਬੀ ਰਣਜੀਤ ਕੌਰ

ਨੈਸ਼ਨਲ ਪੰਜਾਬ

ਨਵੀਂ ਦਿੱਲੀ 17 ਮਾਰਚ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):

ਸ੍ਰੀ ਹਰਿਮੰਦਰ ਸਾਹਿਬ ਦੀ ਏਆਈ ਨਾਲ ਵਰਤੋਂ ਕਰਕੇ ਸ਼ਰਾਰਤੀ ਤੱਤਾਂ ਵਲੋਂ ਮੁੜ ਬੇਅਦਬੀ ਕੀਤੀ ਗਈ ਹੈ ਜਿਸ ਨਾਲ ਸਮੁੱਚੀ ਦੁਨੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਇੰਨ੍ਹਾ ਮਾਮਲਿਆਂ ਦੀ ਗਹਿਰੀ ਜਾਂਚ ਲਈ ਇਕ ਕਮੇਟੀ ਬਣਾਈ ਜਾਣੀ ਚਾਹੀਦੀ ਹੈ ਜੋ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਸਿਫਾਰਿਸ਼ ਕਰੇ। ਉਨ੍ਹਾਂ ਦਸਿਆ ਵਾਇਰਲ ਹੋ ਰਹੀ ਵੀਡੀਓ ਵਿਚ ਸ਼੍ਰੀ ਹਰਿ ਮੰਦਰ ਸਾਹਿਬ ਵਿੱਚ ਇੱਕ ਪਿੰਜਰ ਘੁੰਮਦਾ ਦਿਖਾਇਆ ਹੈ। ਇਹ ਪਿੰਜਰ ਪੱਗ ਅਤੇ ਜੁੱਤੀਆਂ ਪਹਿਨ ਕੇ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਘੁੰਮ ਰਿਹਾ ਹੈ। ਪਿੰਜਰ ਨੂੰ ਜੁੱਤੀਆਂ ਪਹਿਨ ਕੇ ਲੰਗਰ ਵੀ ਛਕਦਾ ਦਿਖਾਇਆ ਗਿਆ ਹੈ ।ਉਨ੍ਹਾਂ ਕਿਹਾ ਇੰਨ੍ਹਾ ਸ਼ਰਾਰਤੀ ਤੱਤਾਂ ਕਰਕੇ ਦੇਸ਼ ਅਤੇ ਵੱਖ ਵੱਖ ਭਾਈਚਾਰਿਆ ਦਾ ਆਪਸੀ ਮਾਹੌਲ ਵਿਗੜਦਾ ਹੈ ਜਿਸ ਨੂੰ ਸਮੇਂ ਸਿਰ ਰੋਕਣਾ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਪਰ ਪੰਜਾਬ ਸਰਕਾਰ ਆਪਣੇ ਫਰਜ਼ ਅਦਾ ਕਰਣ ਵਿਚ ਨਾਕਾਮਯਾਬ ਸਾਬਿਤ ਹੋ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।