ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ: ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਪੰਜਾਬ

ਉੱਪ ਚੇਅਰਮੈਨ ਅਨੀਲ ਠਾਕੁਰ ਵੱਲੋਂ ਜਲਦ ਮਸਲੇ ਹੱਲ ਕਰਨ ਦਾ ਭਰੋਸਾ

ਜ਼ੀਰਕਪੁਰ ਵਿਖੇ ਵਪਾਰੀਆਂ ਨਾਲ ਉੱਚ-ਪੱਧਰੀ ਮੀਟਿੰਗ, ਸ਼ਿਕਾਇਤਾਂ ‘ਤੇ ਵਿਚਾਰ-ਵਟਾਂਦਰਾ

ਜ਼ੀਰਕਪੁਰ (ਐਸ.ਏ.ਐਸ. ਨਗਰ), 17 ਮਾਰਚ ,ਬੋਲੇ ਪੰਜਾਬ ਬਿਊਰੋ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਨਿਵੇਸ਼ਕਾਂ ਲਈ ਸੁਖਦ ਅਤੇ ਦੋਸਤਾਨਾ ਮਾਹੌਲ ਮੁਹੱਈਆ ਕਰਵਾਉਣ ਦੇ ਵਚਨ ਨੂੰ ਦੁਹਰਾਉਂਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨੀਲ ਠਾਕੁਰ ਦੇ ਨਾਲ ਮਿਲ ਕੇ ਅੱਜ ਜ਼ੀਰਕਪੁਰ ਵਿੱਚ ਵਪਾਰੀਆਂ ਨਾਲ ਇੱਕ ਵਿਸਥਾਰਪੂਰਵਕ ਮੀਟਿੰਗ ਕੀਤੀ।

ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਹਲਕਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਸਰਗਰਮ ਤੌਰ ‘ਤੇ ਕੰਮ ਕਰ ਰਿਹਾ ਹੈ ਤਾਂ ਜੋ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਜ਼ਮੀਨੀ ਪੱਧਰ ਤੋਂ ਹੀ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਕਾਰੋਬਾਰੀ ਮਾਹੌਲ ਨੂੰ ਹੋਰ ਸੁਰੱਖਿਅਤ ਕਰਨ ਲਈ ਵਚਨਬੱਧ ਹੈ।

ਇਸ ਮੌਕੇ ‘ਤੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਕਮਿਸ਼ਨ ਸਰਕਾਰ ਅਤੇ ਵਪਾਰੀਆਂ ਦਰਮਿਆਨ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਉਠਾਏ ਗਏ ਸਾਰੇ ਮਸਲਿਆਂ ਨੂੰ ਗੰਭੀਰਤਾ ਨਾਲ ਨੋਟ ਕੀਤਾ ਗਿਆ ਹੈ ਅਤੇ ਸੰਬੰਧਤ ਵਿਭਾਗਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਉਨ੍ਹਾਂ ਦਾ ਹੱਲ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮਾਮਲਿਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਵਪਾਰੀਆਂ ਨੂੰ ਸਮੇਂ ਸਿਰ ਰਾਹਤ ਮਿਲ ਸਕੇ ਅਤੇ ਕਾਰੋਬਾਰ ਕਰਨਾ ਹੋਰ ਆਸਾਨ ਬਣੇ।

ਮੀਟਿੰਗ ਦੌਰਾਨ ਵਪਾਰੀਆਂ ਵੱਲੋਂ ਟੈਕਸੇਸ਼ਨ, ਮਿਊਂਸਪਲ ਸੇਵਾਵਾਂ, ਪੁਲਿਸਿੰਗ, ਨਾਗਰਿਕ ਸੇਵਾਵਾਂ ਅਤੇ ਹੋਰ ਨਿਯਮਕ ਪ੍ਰਕਿਰਿਆਵਾਂ ਨਾਲ ਸੰਬੰਧਿਤ ਕਈ ਮਸਲੇ ਉਠਾਏ ਗਏ। ਇਨ੍ਹਾਂ ਮਸਲਿਆਂ ‘ਤੇ ਗੰਭੀਰ ਨੋਟਿਸ ਲੈਂਦਿਆਂ ਸੰਬੰਧਤ ਵਿਭਾਗਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਹੱਲ ਯਕੀਨੀ ਬਣਾਉਣ ਲਈ ਕਿਹਾ ਗਿਆ।

ਇਸ ਮੌਕੇ ‘ਤੇ ਚੇਅਰਮੈਨ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਮੋਹਾਲੀ ਰਣਜੀਤ ਪਾਲ ਸਿੰਘ; ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ; ਹਲਕਾ ਡੇਰਾਬੱਸੀ ਟ੍ਰੇਡਰਜ਼ ਕਮੇਟੀ ਦੇ ਚੇਅਰਮੈਨ ਅਜੈ ਕੁਮਾਰ; ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ; ਡਿਪਟੀ ਸੁਪਰਿੰਟੈਂਡੈਂਟ ਆਫ਼ ਪੁਲਿਸ ਡੇਰਾਬੱਸੀ ਅਤੇ ਜ਼ੀਰਕਪੁਰ; ਅਸਿਸਟੈਂਟ ਕਮਿਸ਼ਨਰ ਸਟੇਟ ਟੈਕਸ ਐਸ.ਏ.ਐਸ. ਨਗਰ-3; ਮਿਊਂਸਪਲ ਕੌਂਸਲਾਂ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਦੇ ਕਾਰਜਕਾਰੀ ਅਧਿਕਾਰੀ; ਤਹਿਸੀਲਦਾਰ/ਨਾਇਬ ਤਹਿਸੀਲਦਾਰ ਜ਼ੀਰਕਪੁਰ ਅਤੇ ਡੇਰਾਬੱਸੀ; ਐਸ.ਐਚ.ਓ. ਪੁਲਿਸ ਥਾਣੇ ਜ਼ੀਰਕਪੁਰ, ਡੇਰਾਬੱਸੀ ਅਤੇ ਲਾਲੜੂ; ਬਲਾਕ ਡਿਵੈਲਪਮੈਂਟ ਅਤੇ ਪੰਚਾਇਤ ਅਫ਼ਸਰ ਡੇਰਾਬੱਸੀ; ਸਹਾਇਕ ਫੂਡ ਸਪਲਾਈ ਅਫ਼ਸਰ ਡੇਰਾਬੱਸੀ; ਲੇਬਰ ਇੰਸਪੈਕਟਰ ਜ਼ੀਰਕਪੁਰ ਅਤੇ ਡੇਰਾਬੱਸੀ; ਸਬ ਡਿਵਿਜ਼ਨਲ ਅਫ਼ਸਰ ਪੀ.ਐਸ.ਪੀ.ਸੀ.ਐਲ., ਜਲ ਸਪਲਾਈ ਅਤੇ ਸੈਨਿਟੇਸ਼ਨ ਅਤੇ ਪਬਲਿਕ ਵਰਕਸ ਡਿਪਾਰਟਮੈਂਟ; ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਐਸ.ਏ.ਐਸ. ਨਗਰ; ਅਤੇ ਸੀਨੀਅਰ ਮੈਡੀਕਲ ਅਫ਼ਸਰ ਡੇਰਾਬੱਸੀ ਅਤੇ ਜ਼ੀਰਕਪੁਰ ਹਾਜ਼ਰ ਸਨ।

ਮੀਟਿੰਗ ਦੇ ਅੰਤ ‘ਤੇ ਇਹ ਭਰੋਸਾ ਦਿਵਾਇਆ ਗਿਆ ਕਿ ਸਾਰੇ ਵਿਭਾਗਾਂ ਦੇ ਸਹਿਯੋਗ ਨਾਲ ਵਪਾਰੀਆਂ ਦੇ ਮਸਲੇ ਜਲਦ ਹੱਲ ਕੀਤੇ ਜਾਣਗੇ ਤਾਂ ਜੋ ਵਪਾਰੀ ਵਰਗ ਵਿੱਚ ਭਰੋਸਾ ਹੋਰ ਮਜ਼ਬੂਤ ਹੋਵੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।