ਦਿੱਲੀ ਗੁਰਦੁਆਰਾ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਨੂੰ ਉਹਨਾਂ ਦਾ ਬਣਦਾ ਹੱਕ ਦੇਣ ਲਈ ਵਚਨਬੱਧ: ਕਾਲਕਾ, ਕਾਹਲੋਂ

ਨੈਸ਼ਨਲ ਪੰਜਾਬ

ਨਵੀਂ ਦਿੱਲੀ, 19 ਮਾਰਚ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕਮੇਟੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਦਾ ਬਣਦਾ ਇਕ-ਇਕ ਰੁਪਿਆ ਦੇਣ ਵਾਸਤੇ ਵਚਨਬੱਧ ਹੈ ਤੇ ਇਸ ਵਾਸਤੇ ਅਸੀਂ ਜੋ ਐਮ ਓ ਯੂ ਸਾਈਨ ਕੀਤਾ ਹੈ, ਉਸ ਮੁਤਾਬਕ ਇਕ-ਇਕ ਪੈਸਾ ਸਟਾਫ ਨੂੰ ਦਿੱਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਭਰੋਸਾ ਦੁਆਇਆ ਹੈ ਕਿ ਅਸੀਂ ਇਸ ਸਾਰੇ ਮਾਮਲੇ ਨੂੰ ਹੱਲ ਕਰਨ ਲਈ ਯਤਨਸ਼ੀਲ ਹਾਂ ਤੇ 962 ਵਿਚੋਂ 919 ਸਟਾਫ ਮੈਂਬਰਾਂ ਨੇ ਸਾਬਤ ਕਰ ਦਿਤਾ ਕਿ ਉਹ ਸਾਡੇ ਨਾਲ ਖੜ੍ਹੇ ਹਨ। ਉਹਨਾਂ ਕਿਹਾ ਕਿ ਅਸੀਂ ਆਪਣੇ ਦੁਆਏ ਭਰੋਸੇ ਮੁਤਾਬਕ ਹਰ ਹਾਲਤ ਵਿਚ ਬਣਦਾ ਬਕਾਇਆ ਦੇਵਾਂਗੇ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਯਤਨਾਂ ਸਦਕਾ 7ਵੇਂ ਤਨਖਾਹ ਕਮਿਸ਼ਨ ਦੇ ਹਿਸਾਬ ਨਾਲ 38 ਫੀਸਦੀ ਤਨਖਾਹਾਂ ਸਟਾਫ ਦੇ ਖਾਤਿਆਂ ਵਿਚ ਪਹੁੰਚ ਗਈਆਂ ਹਨ। ਉਹਨਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਦੀ ਜ਼ਿੰਮੇਵਾਰੀ ਕਮੇਟੀ ਦੀ ਹੈ ਜਿਸ ਵਾਸਤੇ ਅਸੀਂ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੇ ਹਾਂ। ਉਹਨਾਂ ਕਿਹਾ ਕਿ ਅਸੀਂ ਹਰ ਹਾਲਤ ਵਿਚ ਸੰਗਤ ਦੇ ਸਹਿਯੋਗ ਨਾਲ ਨਾ ਸਿਰਫ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਕਾਮਯਾਬ ਕਰਾਂਗੇ ਬਲਕਿ ਅਸੀਂ ਸਮੁੱਚੇ ਗੁਰਦੁਆਰਾ ਪ੍ਰਬੰਧ ਤੇ ਸਿਹਤ ਤੇ ਸਿੱਖਿਆ ਦੇ ਖੇਤਰਾਂ ਵਿਚ ਵੀ ਸਫਲਤਾ ਨਾਲ ਕੰਮ ਕਰਨ ਲਈ ਪੁਰਜ਼ੋਰ ਯਤਨ ਕਰਾਂਗੇ। ਉਹਨਾਂ ਕਿਹਾ ਕਿ ਇਹ ਕਮੇਟੀ ਵਾਸਤੇ ਬਹੁਤ ਵੱਡੀ ਗੱਲ ਹੈ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ ਵਿਚੋਂ ਬਹੁਤ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਸਾਡੇ ’ਤੇ ਭਰੋਸਾ ਪ੍ਰਗਟ ਕੀਤਾ ਹੈ ਤੇ ਅਸੀਂ ਅਦਾਲਤ ਦੇ ਹੁਕਮਾਂ ਮੁਤਾਬਕ ਹਰ ਮੁਲਾਜ਼ਮ ਨੂੰ ਉਹਨਾਂ ਦੇ ਬਣਦੇ ਹੱਕ ਦੇਣ ਵਾਸਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਬੇਸ਼ੱਕ ਵਿਰੋਧੀ ਜੋ ਮਰਜ਼ੀ ਕੂੜ ਪ੍ਰਚਾਰ ਕਰਦੇ ਰਹਿਣ ਪਰ ਸਾਡਾ ਕੰਮ ਸਿਰਫ ਤੇ ਸਿਰਫ ਚੰਗੇ ਪ੍ਰਬੰਧ ਦੇਣਾ ਹੈ ਤੇ ਅਸੀਂ ਉਸੇ ਦਿਸ਼ਾ ਵਿਚ ਕੰਮ ਕਰ ਰਹੇ ਹਾਂ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।