ਸਕੂਲਾਂ ਵਿੱਚ ਡਿਜੀਟਲ ਸਿੱਖਿਆ ਦੇ ਵਧਾਵੇ ਲਈ ਇੰਟਰੈਕਟਿਵ ਪੈਨਲ ਲਾਹੇਵੰਦ ਸਾਬਤ ਹੋਣਗੇ: ਪ੍ਰਿੰਸੀਪਲ ਜਗਦੀਸ਼ ਸਿੰਘ
ਘਨੌਰ, 20 ਮਾਰਚ ,ਬੋਲੇ ਪੰਜਾਬ ਬਿਉਰੋ;
ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੀ ਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰ ਵਿਖੇ ਦੋ ਇੰਟਰੈਕਟਿਵ ਪੈਨਲ ਸਫਲਤਾਪੂਰਵਕ ਲਗਾਏ ਗਏ। ਇਸ ਸਬੰਧੀ ਇੱਕ ਸਧਾਰਣ ਪਰ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਦੇ ਮਾਰਗਦਰਸ਼ਨ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨਾਂ ਨੇ ਹਾਜ਼ਰੀ ਭਰੀ, ਜਦਕਿ ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਜਗਦੀਸ਼ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਬਲਬੀਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਅਤੇ ਸਕੂਲ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਵੀ ਭਾਗ ਲਿਆ।
ਸਮਾਰੋਹ ਦੌਰਾਨ ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਹਲਕਾ ਵਿਧਾਇਕ ਗੁਰਲਾਲ ਘਨੌਰ ਦੀ ਦੇਖ-ਰੇਖ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਲਈ ਨਿਰੰਤਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇੰਟਰੈਕਟਿਵ ਪੈਨਲਾਂ ਰਾਹੀਂ ਵਿਦਿਆਰਥੀਆਂ ਨੂੰ ਦ੍ਰਿਸ਼ਟੀਗਤ ਅਤੇ ਰੁਚਿਕਰ ਢੰਗ ਨਾਲ ਪਾਠ ਸਮਝਾਏ ਜਾ ਸਕਦੇ ਹਨ, ਜਿਸ ਨਾਲ ਸਿੱਖਣ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਆਵੇਗਾ।
ਲੈਕਚਰਾਰ ਦੌਲਤ ਰਾਮ ਨੇ ਕਿਹਾ ਕਿ ਡਿਜੀਟਲ ਸਹੂਲਤਾਂ ਦੇ ਨਾਲ ਵਿਦਿਆਰਥੀਆਂ ਵਿੱਚ ਪੜ੍ਹਾਈ ਪ੍ਰਤੀ ਰੁਝਾਨ ਵਧੇਗਾ ਅਤੇ ਅਧਿਆਪਕਾਂ ਲਈ ਵੀ ਨਵੀਂ ਤਕਨਾਲੋਜੀ ਦੀ ਮਦਦ ਨਾਲ ਪੜ੍ਹਾਉਣਾ ਆਸਾਨ ਹੋਵੇਗਾ।
ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ਪੂਰਾ ਲਾਭ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇਗਾ।
ਇਸ ਮੌਕੇ ਦੌਲਤ ਰਾਮ ਲੈਕਚਰਾਰ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਐੱਸ.ਐੱਮ.ਸੀ. ਚੇਅਰਮੈਨ ਟੇਕ ਚੰਦ, ਯੂਥ ਕਲੱਬ ਪ੍ਰਧਾਨ ਗੁਰਵਿੰਦਰ ਸਿੰਘ, ਮੈਂਬਰ ਸੁਰਿੰਦਰ ਤੁਲੀ, ਗੁਰਸ਼ਰਨ ਕੌਰ, ਰੇਨੂੰ ਵਰਮਾ, ਮੈਡਮ ਅਰੁਣੇਸ਼ ਸ਼ਰਮਾ, ਮਨਪ੍ਰੀਤ ਕੌਰ, ਸਵਾਤੀ, ਨਵਜੋਤ ਕੌਰ, ਰਾਕੇਸ਼ ਕੁਮਾਰ, ਗਿਆਨ ਸਿੰਘ, ਵਜ਼ੀਰ ਖਾਨ, ਮੋਹਿਤ ਬਜਾਜ ਅਤੇ ਸਕੂਲ ਸਟਾਫ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ












