ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਕੀਤਾ ਸਰਕਾਰ ਦਾ ਅਰਥੀ ਫੂਕ ਮੁਜਾਹਰਾ

ਪੰਜਾਬ

ਮਾਨਸਾ 20 ਮਾਰਚ ,ਬੋਲੇ ਪੰਜਾਬ ਬਿਊਰੋ;


ਅੱਜ ਆਈ ਟੀ ਆਈਜ਼ ਠੇਕਾ ਮੁਲਾਜਮ ਯੂਨੀਅਨ ਦੇ ਸੱਦੇ ਤੇ ਆਈ ਟੀ ਆਈ ਮਾਨਸਾ ਵਿਖੇ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਦਾ ਰੋਸ ਪ੍ਰਗਟ ਕਰਦੇ ਹੋਏ ਸਰਕਾਰ ਦੀ ਅਰਥੀ ਫੂਕੀ ਗਈ।ਇਸ ਮੌਕੇ ਰਾਜਵਿੰਦਰ ਸਿੰਘ ਰਾਣਾ, ਇਨਕਲਾਬੀ ਨੌਜਵਾਨ ਸਭਾ ਤੋਂ ਵਿਜੈ ਭੀਖੀ ਅਤੇ ਜੀਵਨ ਗੇਹਲੇ ਹਾਜ਼ਰ ਸਨ।ਇਸ ਮੌਕੇ ਗੱਲ ਕਰਦੇ ਯੂਨੀਅਨ ਆਗੂ ਗੁਰਬਿੰਦਰ ਸਿੰਘ, ਜਸਵਿੰਦਰ ਸਿੰਘ, ਨਰਦੀਪ ਸਿੰਘ ਅਤੇ ਮਨਜੀਤ ਸਿੰਘ ਨੇ ਦੱਸਿਆ ਕੇ ਸਾਡੀਆਂ ਮੰਗਾਂ ਸੰਬੰਧੀ ਫਾਈਲ ਸਾਲ 2024 ਤੋਂ ਵਿੱਤ ਵਿਭਾਗ ਵਿੱਚ ਫਸੀ ਹੋਈ ਹੈ, ਜਿਸ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਹਰ ਵਾਰ ਲਾਰੇ ਲਗਾਏ ਜਾਂਦੇ ਹਨ। ਆਗੂਆਂ ਨੇ ਦੱਸਿਆ ਸਰਕਾਰ ਵੱਲੋਂ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਗਰਸ਼ ਹੋਰ ਤੇਜ਼ ਕੀਤਾ ਜਾਵੇਗਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।