ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਕਰੋ-ਬਲਕਰਨ ਮੋਗਾ ਇਨਕਲਾਬੀ ਨੌਜਵਾਨ ਸਭਾ ਪੰਜਾਬ

ਪੰਜਾਬ

ਯੂ ਸੀ ਇਕਵਿਟੀ ਰੇਗੂਲੇਸ਼ਨਸ਼ ਐਕਟ 2026 ਦੀਆਂ ਕਮੀਆਂ ਦੂਰ ਕਰਕੇ ਲਾਗੂ ਕਰੋ ਅਤੇ ਨਵੀਂ ਸਿੱਖਿਆ ਨੀਤੀ 2020 ਰੱਦ ਕਰੋ÷ਅੰਜਲੀ ਕੇਂਦਰੀ ਕਮੇਟੀ ਮੈਂਬਰ ਆਇਸਾ

ਮਾਨਸਾ 24 ਮਾਰਚ ,ਬੋਲੇ ਪੰਜਾਬ ਬਿਊਰੋ;

ਇਨਕਲਾਬੀ ਨੌਜਵਾਨ ਸਭਾ ਪੰਜਾਬ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ 95 ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਮਾਨਸਾ ਵਿਖੇ ਅਜੋਕੇ ਸਮੇਂ ਵਿੱਚ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਪ੍ਰਸੰਗਿਕਤਾ ਸੰਬੰਧੀ ਵਿਦਿਆਰਥੀ-ਨੌਜਵਾਨਾਂ ਦੀ ਕਨਵੈਨਸ਼ਨ ਕਰਕੇ ਸ਼ਹਿਰ ਵਿੱਚ ਮੋਟਰਸਾਇਕਲ ਮਾਰਚ ਕਰਦਿਆਂ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੇ ਬੁੱਤਾਂ ਉੱਪਰ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਦੀ ਕੇਂਦਰੀ ਕਮੇਟੀ ਮੈਂਬਰ ਅੰਜਲੀ ਨੇਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ 2020 ਦੁਆਰਾ HEFA,CUET ਵਰਗੀਆਂ ਯੋਜਨਾਵਾਂ ਲਿਆਉਂਦਿਆਂ ਸਿੱਖਿਆ ਦੇ ਖੇਤਰ ਵਿੱਚ ਪ੍ਰਾਈਵੇਟ ਸੈਕਟਰ ਨੂੰ ਖੁੱਲ੍ਹਾ ਛੱਡ ਛੱਡਦਿਆਂ ਵਿੱਦਿਅਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਲਈ ਲੁੱਟ ਦੇ ਕੇਂਦਰ ਵਜੋਂ ਸਥਾਪਿਤ ਕਰਦਿਆਂ ਦੇਸ਼ ਦੇ ਵਿਦਿਆਰਥੀ ਵਰਗ ਦੇ ਭਵਿੱਖ ਲਈ ਵੱਡਾ ਖ਼ਤਰਾ ਖੜ੍ਹਾ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਅੱਜ ਦੀ ਸਿੱਖਿਆ ਸਿਰਫ‌ ਕਲਰਕ ਅਤੇ ਸਰਮਾਏਦਾਰੀ ਲਈ ਸਸਤੀ ਲੇਵਰ‌ ਪੈਦਾ ਕਰਨ ਨੂੰ ਪ੍ਰਫੁੱਲਤ ਕਰ‌ਦਿਆਂ ਵਿਦਿਆਰਥੀ ਨੌਜਵਾਨਾਂ ਦਾ ਸੋਸ਼ਣ ਕਰਨ ਦਾ ਰਸਤਾ ਅਖਤਿਆਰ ਕਰ ਚੁੱਕੀ ਹੈ,ਇਸ ਲਈ ਅਜੋਕੇ ਸਮੇਂ ਵਿੱਚ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜਣ ਦੇ ਵਿਚਾਰਾਂ ਨੂੰ ਦੇਸ਼ ਦੀ ਜਵਾਨੀ ਤੱਕ ਲੈ ਕੇ ਜਾਣਾਂ ਸਮੇਂ ਦੀ ਮੁੱਖ ਲੋੜ ਹੈ।

ਯੂ ਜੀ ਸੀ ਵੱਲੋਂ ਦਲਿਤ ਵਿਦਿਆਰਥੀਆਂ ਲਈ ਨਵੇਂ ਲਿਆਂਦੇ ਨਿਯਮਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰਨ ਵਾਲੇ ਵਿਦਿਆਰਥੀਆਂ ਆਗੂਆਂ ਨੂੰ ਜੇਲ ਭੇਜ ਕੇ ਭਾਜਪਾ ਦਲਿਤ ਵਿਰੋਧੀ ਸਾਬਿਤ ਹੋਈ ਹੈ। ਉਹਨਾਂ ਮੰਗ ਕੀਤੀ ਕਿ ਯੂ ਜੀ ਸੀ ਇਕਵਿਟੀ ਰੈਗੂਲੇਸ਼ਨ ਐਕਟ 2026 ਦੀਆਂ ਕਮੀਆਂ ਦੂਰ ਕਰਕੇ ਲਾਗੂ ਕੀਤਾ ਜਾਵੇ ਅਤੇ ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ।ਇਨਕਲਾਬੀ ਨੌਜਵਾਨ ਸਭਾ ਪੰਜਾਬ ਦੇ ਮੁੱਖ ਬੁਲਾਰੇ ਬਲਕਰਨ ਸਿੰਘ ਮੋਗਾ ਨੇਂ ਕਿਹਾ ਕਿ ਦੇਸ਼ ਦੀ ਮੋਦੀ ਸਰਕਾਰ ਵੱਲੋਂ ਹਰ ਸਾਲ ਨੌਜਵਾਨਾਂ ਨੂੰ ਦੋ ਕਰੋੜ ਰੁਜ਼ਗਾਰ ਦੇਣ‌ ਦਾ ਵਾਅਦਾ ਪੂਰਾ ਕਰਨ ਦੇ ਉਲਟ ਭੁਗਤਦਿਆਂ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਦਿਆਂ ਦਿਨ ਪ੍ਰਤੀ ਦਿਨ ਰੁਜ਼ਗਾਰ ਦੇ ਮੌਕੇ ਖਤਮ ਕੀਤੇ ਜਾ ਰਹੇ ਹਨ ਅਤੇ ਬੇਰੁਜ਼ਗਾਰੀ ਵਿੱਚ ਹਰ ਸਾਲ ਬੇਅਥਾਹ ਵਾਧਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਅੱਜ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਦੇਸ਼ ਅਤੇ ਪੰਜਾਬ ਦੀ ਜਵਾਨੀ ਨੂੰ ਆਪਣੇਂ ਭਵਿੱਖ ਨੂੰ ਸੁਨਿਹਰਾ ਬਣਾਉਣ ਲਈ ਸ਼ਹੀਦਾਂ ਦੇ ਸੁਪਨਿਆਂ ਦਾ ਬਰਾਬਰਤਾ ਵਾਲਾ ਸਮਾਜ ਸਿਰਜਣ ਦਾ ਪ੍ਰਣ ਕਰਨਾ ਚਾਹੀਦਾ ਹੈ। ਉਹਨਾਂ ਮੰਗ ਕੀਤੀ ਕਿ 18 ਸਾਲ ਤੋਂ ਉੱਪਰ ਦੇ ਹਰ ਇੱਕ ਨਾਗਰਿਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਲਈ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਇਆ ਜਾਵੇ,ਕੰਮ ਦੇ ਘੰਟੇ 8 ਤੋਂ ਘਟਾ ਕੇ 6 ਕੀਤੇ ਜਾਣ,ਜਨਤਕ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ, ਸਰਕਾਰੀ/ਪ੍ਰਾਈਵੇਟ ਸੈਕਟਰ ਵਿੱਚ ਘੱਟ ਤੋਂ ਘੱਟ ਤਨਖਾਹ 36000/-ਨਿਸ਼ਚਿਤ ਕੀਤੀ ਜਾਵੇ ਅਤੇ ਇਸ ਤੋਂ ਘੱਟ ਤਨਖਾਹ ਦੇਣਾ ਸਜ਼ਾਯੋਗ ਅਪਰਾਧ ਐਲਾਨਿਆ ਜਾਵੇ ਅਤੇ ਦੇਸ਼ ਦੇ ਸੰਘੀ ਢਾਂਚੇ ਦੀ ਸੁਰੱਖਿਆ ਲਈ ਸੂਬਿਆਂ ਦੀ ਖੁਦਮੁਖਤਿਆਰੀ ਬਹਾਲ ਰੱਖੀ ਜਾਵੇ। ਇਸ ਮੌਕੇ ਇਨਕਲਾਬੀ ਨੌਜਵਾਨ ਸਭਾ ਪੰਜਾਬ ਦੀ ਜ਼ਿਲਾ ਕਮੇਟੀ ਦਾ ਪੈਨਲ ਸੂਬਾ ਆਗੂ ਹੈਪੀ ਮਾਨ ਵੱਲੋਂ ਪੇਸ਼ ਕੀਤਾ ਗਿਆ ਅਤੇ 19 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ,ਜਿਸਦੇ ਪ੍ਰਧਾਨ ਅਮਰਦੀਪ ਸਿੰਘ ਪਰੋਚਾ,ਮੀਤ ਪ੍ਰਧਾਨ ਦਵਿੰਦਰ ਸਿੰਘ ਭੀਖੀ,ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਚੋਟੀਆਂ,ਸਕੱਤਰ ਰਾਜਦੀਪ ਸਿੰਘ ਗੇਹਲੇ ਸਹਾਇਕ ਸਕੱਤਰ ਗਗਨਦੀਪ ਸਿੰਘ ਜਟਾਣਾਂ ਕਲਾਂ,ਖਜ਼ਾਨਚੀ ਹਰਮੇਸ਼ ਸਿੰਘ ਹਾਕਮਵਾਲਾ, ਸਹਾਇਕ ਖਜ਼ਾਨਚੀ ਮਲਕੀਤ ਸਿੰਘ ਅਹਿਮਦਪੁਰ, ਪ੍ਰੈੱਸ ਸਕੱਤਰ ਰਾਜਦੀਪ ਮਾਨ ਮਾਨਸਾ ਅਤੇ ਸਹਾਇਕ ਪ੍ਰੈੱਸ ਸਕੱਤਰ ਹਰਦਮ ਗੇਹਲੇ ਨੂੰ ਚੁਣਿਆ ਗਿਆ। ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਪਰੋਚਾ ਨੇਂ ਜ਼ਿਲ੍ਹਾ ਕਮੇਟੀ ਵੱਲੋਂ ਈਮਾਨਦਾਰੀ ਨਾਲ ਕੰਮ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਐਲਾਨ ਕੀਤਾ ਕਿ ਦੋਵੇਂ ਜਥੇਬੰਦੀਆਂ ਵੱਲੋਂ 23 ਮਾਰਚ ਤੋਂ 14 ਅਪ੍ਰੈਲ ਤੱਕ ਰੁਜ਼ਗਾਰ ਅਧਿਕਾਰ ਗਰੰਟੀ ਐਕਟ ਬਣਾਏ ਜਾਣ,ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕੀਤੇ ਜਾਣ ਅਤੇ ਯੂ ਜੀ ਸੀ ਇਕਵਿਟੀ ਰੈਗੂਲੇਸ਼ਨਸ਼ ਐਕਟ 2026 ਦੀਆਂ ਕਮੀਆਂ ਦੂਰ ਕਰਦਿਆਂ ਲਾਗੂ ਕਰਾਉਣ ਲਈ ਮੁਹਿੰਮ ਚਲਾਈ ਜਾਵੇਗੀ। ਸਟੇਜ ਸਕੱਤਰ ਦੀ ਭੂਮਿਕਾ ਆਇਸਾ ਆਗੂ ਸੁਖਜੀਤ ਰਾਮਾਨੰਦੀ ਵੱਲੋਂ ਨਿਭਾਈ ਗਈ। ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਕੇਂਦਰੀ ਕੰਟਰੋਲ ਕਮਿਸ਼ਨ ਮੈਂਬਰ ਕਾਮਰੇਡ ਨਛੱਤਰ ਸਿੰਘ ਖੀਵਾ ਨੇਂ ਇਨਕਲਾਬੀ ਨੌਜਵਾਨ ਸਭਾ ਦੀ ਨਵੀਂ ਚੁਣੀ ਗਈ ਟੀਮ ਅਤੇ ਕਨਵੈਨਸ਼ਨ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਵਾਲੇ ਸਾਰੇ ਸਾਥੀਆਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਸਾਮਰਾਜਵਾਦ ਦੀ ਕਾਲੇ ਅੰਗਰੇਜ਼ਾਂ ਨੂੰ ਰਾਜ ਭਾਗ ਸਮਾਏ ਜਾਣ ਦੀ ਅਗਾਊਂ ਯੋਜਨਾ ਦੀ ਪੇਸ਼ੀਨਗੋਈ ਸ਼ਹੀਦ ਭਗਤ ਸਿੰਘ ਨੇਂ ਜੇਲ ਵਿੱਚ ਅਧਿਐਨ ਕਰਦਿਆਂ ਹੀ ਕਰ ਦਿੱਤੀ ਸੀ। ਅੱਜ ਨੌਜਵਾਨੀ ਨੂੰ ਲੋਕ ਪੱਖੀ ਸਾਹਿਤ ਅਤੇ ਸ਼ਹੀਦ ਭਗਤ ਸਿੰਘ ਦੀਆਂ ਲਿਖਤਾਂ ਦਾ ਅਧਿਐਨ ਕਰਦਿਆਂ ਉਹਨਾਂ ਉੱਪਰ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਸੀ ਪੀ ਆਈ (ਐੱਮ ਐੱਲ) ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਰਾਜਵਿੰਦਰ ਰਾਣਾ,ਸੁਖਦਰਸ਼ਨ ਨੱਤ,ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ,ਅੰਗਰੇਜ਼ ਘਰਾਂਗਣਾ,ਗੁਰਸੇਵਕ ਮਾਨ,ਪ੍ਰਗਤੀਸ਼ੀਲ ਇਸਤਰੀ ਸਭਾ ਵੱਲੋਂ ਜਸਵੀਰ ਕੌਰ ਨੱਤ,ਆਇਸਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ,ਅਰਸ਼ਦੀਪ ਸਿੰਘ ਖੋਖਰ ਕਲਾਂ,ਕਿਸਾਨ ਆਗੂ ਅਤੇ ਲਿਬਰੇਸ਼ਨ ਦੇ ਦਿਹਾਤੀ ਕਮੇਟੀ ਮੈਂਬਰ ਸਾਧੂ ਸਿੰਘ ਬੁਰਜ ਢਿੱਲਵਾਂ,ਕਿਸਾਨ ਮਜ਼ਦੂਰ ਐਸੋਸੀਏਸ਼ਨ ਦੇ ਕੁਲਦੀਪ ਨੀਟੂ ਕੋਟਧਰਮੂੰ,ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਪ੍ਰਧਾਨ ਸੁਰੇਸ਼,ਏਕਟੂ ਦੇ ਵਿਜੇ ਕੁਮਾਰ ਭੀਖੀ, ਲਿਬਰੇਸ਼ਨ ਦੇ ਦਿਹਾਤੀ ਮਾਨਸਾ ਦੇ ਸਕੱਤਰ ਕਾਮਰੇਡ ਨਿਰਭੈ ਸਿੰਘ ਬੁਰਜ ਹਰੀ ਅਤੇ ਭੀਖੀ ਦੇ ਸ਼ਹਿਰੀ ਸਕੱਤਰ ਕਾਮਰੇਡ ਧਰਮਪਾਲ ਸਿੰਘ ਨੀਟਾ,ਕਾਮਰੇਡ ਜੀਵਨ ਸਿੰਘ ਗੇਹਲੇ,ਸ਼ਿਵਚਰਨ ਸੂਚਨ, ਲਿਬਰੇਸ਼ਨ ਦੇ ਬੁਢਲਾਡਾ ਤਹਿਸੀਲ ਦੇ ਸਕੱਤਰ ਲਖਵਿੰਦਰ ਚੱਕ ਅਲੀਸ਼ੇਰ,ਸਾਬਕਾ ਸਕੱਤਰ ਕਾਮਰੇਡ ਛੱਜੂ ਦਿਆਲਪੁਰਾ ਨੇਂ ਵੀ ਸੰਬੋਧਨ ਕੀਤਾ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।