ਤਪਦਿਕ ਹੋਣ ‘ਤੇ ਘਬਰਾਉਣ ਦੀ ਲੋੜ ਨਹੀਂ : ਡਾ. ਸੰਗੀਤਾ ਜੈਨ

ਪੰਜਾਬ

ਵਿਸ਼ਵ ਟੀ. ਬੀ. ਦਿਵਸ ਮੌਕੇ ਜਾਗਰੂਕਤਾ ਸਮਾਗਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਾਰਚ ,ਬੋਲੇ ਪੰਜਾਬ ਬਿਊਰੋ:

ਵਿਸ਼ਵ ਟੀ. ਬੀ. ਦਿਵਸ ਮੌਕੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਗਏ l ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਟੀ. ਬੀ. ਨੋਡਲ ਅਫ਼ਸਰ ਡਾ. ਨਵਦੀਪ ਸਿੰਘ ਨੇ ਦਸਿਆ ਕਿ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਤਪਦਿਕ ਰੋਗ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਦਿਤੀ ਗਈ l ਉਨ੍ਹਾਂ ਕਿਹਾ ਕਿ ਤਪਦਿਕ ਬੀਮਾਰੀ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ l ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਘਰ, ਆਂਢ-ਗੁਆਂਢ ਜਾਂ ਰਿਸ਼ਤੇਦਾਰੀ ’ਚ ਟੀਬੀ ਦੇ ਲੱਛਣਾਂ ਵਾਲਾ ਕੋਈ ਵਿਅਕਤੀ ਹੈ ਤਾਂ ਤੁਰੰਤ ਉਸ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆ ਕੇ ਉਸ ਦੀ ਜਾਂਚ ਕਰਾਈ ਜਾਵੇ। ਉਨ੍ਹਾਂ ਕਿਹਾ ਕਿ ਟੀਬੀ ਦਾ ਪੱਕਾ ਇਲਾਜ ਮੌਜੂਦ ਹੈ ਅਤੇ ਇਹ ਬੀਮਾਰੀ ਹੋਣ ’ਤੇ ਘਬਰਾਉਣ ਦੀ ਲੋੜ ਨਹੀਂ। ਹਰ ਸਰਕਾਰੀ ਸਿਹਤ ਸੰਸਥਾ ਵਿਚ ਡਾਟਸ ਪ੍ਰਣਾਲੀ ਰਾਹੀਂ ਇਸ ਦਾ ਬਿਲਕੁਲ ਮੁਫ਼ਤ ਇਲਾਜ ਹੁੰਦਾ ਹੈ। ਸਿਵਲ ਸਰਜਨ ਨੇ ਆਖਿਆ ਕਿ ਜਦ ਸਾਡੇ ਸਰੀਰ ਅੰਦਰ ਰੋਗਾਂ ਨਾਲ ਲੜਨ ਦੀ ਸ਼ਕਤੀ ਖ਼ਤਮ ਹੋ ਜਾਂਦੀ ਹੈ ਤਾਂ ਟੀ.ਬੀ. ਜਿਹੀ ਜਾਨਲੇਵਾ ਬੀਮਾਰੀ ਲੱਗਣ ਦੀ ਸੰਭਾਵਨਾ ਬਣ ਜਾਂਦੀ ਹੈ। ਇਹ ਬੀਮਾਰੀ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਕਿਸੇ ਵੀ ਸਮੇਂ ਹੋ ਸਕਦੀ ਹੈ l

ਅਧਿਕਾਰੀਆਂ ਨੇ ਦਸਿਆ ਕਿ ਦੋ ਹਫ਼ਤਿਆਂ ਤੋਂ ਖਾਂਸੀ, ਵਜ਼ਨ ਘਟਣਾ, ਭੁੱਖ ਘੱਟ ਲੱਗਣੀ, ਬਲਗਮ ਵਿਚ ਖ਼ੂਨ ਆਉਣਾ, ਸ਼ਾਮ ਸਮੇਂ ਬੁਖ਼ਾਰ, ਥਕਾਵਟ ਮਹਿਸੂਸ ਹੋਣੀ, ਵਾਰ ਵਾਰ ਪਸੀਨਾ ਆਉਣਾ ਟੀਬੀ ਦੇ ਸੰਕੇਤ ਅਤੇ ਲੱਛਣ ਹੋ ਸਕਦੇ ਹਨ। ਇਸ ਮੌਕੇ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਨੇ ਟੀਬੀ ਸਬੰਧੀ ਆਕਰਸ਼ਕ ਰੰਗੋਲੀ ਤੇ ਪੋਸਟਰ ਬਣਾਏl ਵਿਦਿਆਰਥੀਆਂ ਵਲੋਂ ਨੁਕੜ ਨਾਟਕ ਵੀ ਖੇਡਿਆ ਗਿਆ l

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।