ਰਾਜਪੁਰਾ, 26 ਮਾਰਚ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸਰਕਾਰੀ ਹਾਈ ਸਕੂਲ ਥੂਹਾ ਅਤੇ ਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਖੇੜਾ ਗੱਜੂ ਵਿੱਚ ਇੰਟਰੈਕਟਿਵ ਫਲੈਟ ਪੈਨਲਾਂ ਦੀ ਅਨਬਾਕਸਿੰਗ ਅਤੇ ਇੰਸਟਾਲੇਸ਼ਨ ਪ੍ਰਕਿਰਿਆ ਸਫਲਤਾਪੂਰਵਕ ਕਰਵਾਈ ਗਈ।
ਇਹ ਸਮਾਰੋਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ, ਹਲਕਾ ਵਿਧਾਇਕ ਰਾਜਪੁਰਾ ਮੈਡਮ ਨੀਨਾ ਮਿੱਤਲ ਅਤੇ ਹਲਕਾ ਵਿਧਾਇਕ ਘਨੌਰ ਗੁਰਲਾਲ ਸਿੰਘ ਘਨੌਰ ਦੀ ਸਾਂਝੀ ਦੇਖ-ਰੇਖ ਵਿੱਚ ਆਯੋਜਿਤ ਕੀਤੇ ਗਏ। ਇਹ ਪ੍ਰਕਿਰਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਇੰਚਾਰਜ ਪਟਿਆਲਾ ਵਿਜੇ ਮੈਨਰੋ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਸਮਾਰੋਹ ਦੀ ਪ੍ਰਧਾਨਗੀ ਹੈੱਡ ਮਿਸਟ੍ਰੈਸ ਖੇੜਾ ਗੱਜੂ ਰਚਨਾ ਰਾਣੀ ਬਲਾਕ ਨੋਡਲ ਅਫ਼ਸਰ ਅਤੇ ਹੈੱਡ ਮਾਸਟਰ ਥੂਹਾ ਰਾਜਿੰਦਰ ਕੁਮਾਰ ਵੱਲੋਂ ਕੀਤੀ ਗਈ।
ਸਮਾਗਮ ਦੌਰਾਨ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਰਾਮ ਸ਼ਰਨ ਸਾਬਕਾ ਐੱਮ.ਸੀ., ਸਮਾਜ ਸੇਵੀ ਦਿਨੇਸ਼ ਪੁਰੀ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ, ਜਵਾਹਰ ਲਾਲ ਸਰਪੰਚ ਖੇੜਾ ਗੱਜੂ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਇੰਦੂ ਬਾਲਾ ਅਤੇ ਮੰਚ ਸੰਚਾਲਕ ਮਨਿੰਦਰ ਕੌਰ, ਵਿਕਰਮਜੀਤ ਸਿੰਘ, ਬਲਜੀਤ ਕੌਰ ਐੱਸ ਐੱਮ ਸੀ ਚੈਅਰਪਰਸਨ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ ਹੈਪੀ, ਕਮਲਜੀਤ ਸਿੰਘ ਹੋਰ ਮੈਂਬਰ, ਪੰਚ, ਵਿਦਿਆਰਥੀਆਂ ਦੇ ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਰਹੇ।
ਇਸ ਮੌਕੇ ਵਿਜੇ ਮੈਨਰੋ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਡਿਜੀਟਲ ਉਪਰਾਲੇ ਸਕੂਲਾਂ ਦੀ ਤਸਵੀਰ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਇੰਟਰੈਕਟਿਵ ਫਲੈਟ ਪੈਨਲਾਂ ਰਾਹੀਂ ਵਿਦਿਆਰਥੀ ਹੁਣ ਨਵੀਂ ਤਕਨੀਕ ਨਾਲ ਜੁੜ ਕੇ ਅਸਾਨ ਅਤੇ ਰੁਚਿਕਰ ਢੰਗ ਨਾਲ ਸਿੱਖ ਸਕਣਗੇ, ਜਿਸ ਨਾਲ ਉਨ੍ਹਾਂ ਦੀ ਸਮਝ ਅਤੇ ਰੁਚੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਨੇ ਅਧਿਆਪਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਤਕਨੀਕ ਦਾ ਪੂਰਾ ਲਾਭ ਲੈਣ ਅਤੇ ਸਿੱਖਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੇਂ ਤਰੀਕੇ ਅਪਣਾਉਣ।
ਸਕੂਲ ਮੁਖੀਆਂ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਟਰੈਕਟਿਵ ਫਲੈਟ ਪੈਨਲਾਂ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਸਿੱਖਣ ਦਾ ਮੌਕਾ ਮਿਲੇਗਾ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਹੋਵੇਗਾ।












