ਸਰਕਾਰ ਦੇ ਸ਼ਾਨਦਾਰ 4 ਸਾਲ: ‘ਭਗਵੰਤ ਸਿੰਘ ਮਾਨ ਦੇ ਨਾਲ’ ਸੰਵਾਦ ਪ੍ਰੋਗਰਾਮ ਆਯੋਜਿਤ

ਪੰਜਾਬ

ਸੂਬੇ ਦੇ ਲੋਕ ਭਗਵੰਤ ਸਿੰਘ ਮਾਨ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਪੂਰੀ ਤਰ੍ਹਾਂ ਸੰਤੁਸ਼ਟ: ਐਮ ਐਲ ਏ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਾਰਚ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਲੋਕ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਤੋਂ ਬਹੁਤ ਖੁਸ਼ ਅਤੇ ਸੰਤੁਸ਼ਟ ਹਨ। ਲੋਕਾਂ ਨੇ ਜਿਹੜੀਆਂ ਉਮੀਦਾਂ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਲਿਆਂਦਾ ਸੀ, ਸਰਕਾਰ ਉਹਨਾਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ।

ਇਹ ਪ੍ਰਗਟਾਵਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ।
ਉਹ ਫੇਜ਼-1 ਵਿਖੇ ਆਯੋਜਿਤ “ਸਰਕਾਰ ਦੇ ਸ਼ਾਨਦਾਰ 4 ਸਾਲ – ਭਗਵੰਤ ਸਿੰਘ ਮਾਨ ਦੇ ਨਾਲ” ਸੰਵਾਦ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ‘ਤੇ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਸਮਾਗਮ ਵਿੱਚ ਹਾਜ਼ਰ ਲੋਕਾਂ ਨੇ ਸਰਕਾਰ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਧੰਨਵਾਦ ਪ੍ਰਗਟਾਇਆ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਦੇ ਸਰਪੱਖੀ ਵਿਕਾਸ ਨੂੰ ਹੋਰ ਤੇਜ਼ੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਿਹਤ ਖੇਤਰ ਵਿੱਚ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਇਸ ਦੇ ਨਾਲ ਹੀ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਅਤੇ ਕੱਚੇ ਕਰਮਚਾਰੀਆਂ ਨੂੰ ਵੱਡੇ ਪੱਧਰ ‘ਤੇ ਪੱਕਾ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਘਰਾਂ ਲਈ 600 ਯੂਨਿਟ ਤੱਕ ਬਿਜਲੀ ਮੁਫ਼ਤ ਕੀਤੀ ਗਈ ਹੈ, ਜਿਸ ਨਾਲ ਲੋਕਾਂ ਦੇ ਬਿਜਲੀ ਬਿੱਲ ਘਟ ਕੇ ਜ਼ੀਰੋ ਤੱਕ ਆ ਰਹੇ ਹਨ। ਇਸ ਦੇ ਨਾਲ ਹੀ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ, ਜਿੱਥੇ ਮਾਹਿਰ ਡਾਕਟਰਾਂ ਦੀ ਟੀਮ ਸੇਵਾਵਾਂ ਨਿਭਾ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਲਈ ਯੂਥ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਵੱਡੇ ਪੱਧਰ ‘ਤੇ ਸਟੇਡੀਅਮ ਬਣਾਏ ਜਾ ਰਹੇ ਹਨ। ਲਿੰਕ ਸੜਕਾਂ ਦੀ ਮੁਰੰਮਤ ਤੇਜ਼ੀ ਨਾਲ ਕੀਤੀ ਜਾ ਰਹੀ ਹੈ ਅਤੇ ਮੋਹਾਲੀ ਵਿੱਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਨਵੇਂ ਚੌਂਕ ਬਣਾਏ ਜਾ ਰਹੇ ਹਨ।

ਇਸ ਤੋਂ ਇਲਾਵਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਰੋਜ਼ਾਨਾ 60 ਤੋਂ ਵੱਧ ਬੱਸਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਦੁਰਗਿਆਨਾ ਮੰਦਰ, ਜਲਿਆਂਵਾਲਾ ਬਾਗ, ਰਾਮ ਤੀਰਥ ਵਾਲਮੀਕੀ ਮੰਦਰ ਅਤੇ ਵਾਹਗਾ ਬਾਰਡਰ ਲਈ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੋ ਰਹੀ ਹੈ।

ਇਸ ਮੌਕੇ ‘ਤੇ ਕੌਂਸਲਰ ਗੁਰਮੀਤ ਕੌਰ, ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਹਰਵਿੰਦਰ ਸਿੰਘ (ਬਲਾਕ ਪ੍ਰਧਾਨ), ਗੁਰਮੁਖ ਸਿੰਘ ਸੋਹਲ, ਇਕਬਾਲ ਸਿੰਘ ਸਰਪੰਚ ਜੁਝਾਰ ਨਗਰ, ਗੁਰਵਿੰਦਰ ਸਿੰਘ ਬਿੰਕੀ, ਧਰਮਪ੍ਰੀਤ ਸਿੰਘ, ਬਲਜੀਤ ਸਿੰਘ ਹੈਪੀ, ਸ਼ਰਨਜੀਤ ਕੌਰ (ਬਲਾਕ ਪ੍ਰਧਾਨ), ਰੇਨੂ ਸੂਦ (ਮਹਿਲਾ ਵਿੰਗ ਕੋਆਰਡੀਨੇਟਰ), ਹਰਮੀਤ ਸਿੰਘ (ਯੂਥ ਕੋਆਰਡੀਨੇਟਰ), ਪਰਗਟ ਸਿੰਘ, ਸੁਖਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਹਰਵਿੰਦਰ ਪਾਲ ਸਿੰਘ, ਗੁਰਫਤਿਹ ਸਿੰਘ ਗਿੱਲ ਸਮੇਤ ਹੋਰ ਵੀ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।