ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਲਗਾਤਾਰ ਠੋਸ ਉਪਰਾਲੇ : ਕੁਲਵੰਤ ਸਿੰਘ

ਐਜੂਕੇਸ਼ਨ ਪੰਜਾਬ

5 ਸਕੂਲਾਂ ਦੇ ਵਿੱਚ 12 ਪੈਨਲ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

ਮੋਹਾਲੀ 27 ਮਾਰਚ,ਬੋਲੇ ਪੰਜਾਬ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਦੋਂ ਦੀ ਸੂਬੇ ਦੀ ਜਿੰਮੇਵਾਰੀ ਸੰਭਾਲੀ ਹੈ, ਉਦੋਂ ਤੋਂ ਹੀ ਲੋਕਾਂ ਦੀ ਭਲਾਈ ਦੇ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਜਿੰਨੇ ਵੀ ਵਾਅਦੇ ਤੇ ਗਰੰਟੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ ਇੱਕ- ਇੱਕ ਕਰਕੇ ਪੂਰੇ ਕਰ ਲਿਆ ਗਿਆ ਹੈ ਅਤੇ ਇਸ ਤੋਂ ਵੀ ਅਗਾਹ ਜਾਂਦੇ ਹੋਏ 10 ਲੱਖ ਰੁਪਏ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਦੇਸ਼ ਦੀ ਆਪਣੇ ਆਪ ਵਿੱਚ ਪਹਿਲੀ ਅਜਿਹੀ ਯੋਜਨਾ ਹੈ, ਇਸ ਤੋਂ ਪਹਿਲਾਂ ਦੇਸ਼ ਭਰ ਵਿੱਚ ਕਿਸੇ ਵੀ ਸੱਤਾਧਾਰੀ ਧਿਰ ਨੇ ਲੋਕਾਂ ਦੀ ਸਿਹਤ ਦੇ ਲਈ ਅਜਿਹੀ ਯੋਜਨਾ ਨੂੰ ਲਾਗੂ ਕਰਨ ਦੇ ਲਈ ਕਦੀ ਸੋਚਿਆ ਤੱਕ ਨਹੀਂ,
ਇਹ ਗੱਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ – ਕੁਲਵੰਤ ਸਿੰਘ ਹੋਰਾਂ ਨੇ ਕਹੀ, ਵਿਧਾਇਕ ਕੁਲਵੰਤ ਸਿੰਘ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਕੁੱਲ 22 ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਵਿੱਚ 50 ਇੰਟਰ ਐਕਟਿਵ ਫਲੈਟ ਪੈਨਲ ਐਲ.ਈ.ਡੀ.ਲਗਾਏ ਜਾਣ ਦੀ ਮੁਹਿੰਮ ਦੇ ਤਹਿਤ ਸਮਾਗਮ ਵਿੱਚ ਸ਼ਿਰਕਤ ਕੀਤੇ ਜਾਣ ਦੇ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਜਾ ਰਹੇ ਹਨ, ਉਹਨਾਂ ਦੱਸਿਆ ਕਿ ਬੀਤੇ ਕੱਲ 5 ਸਕੂਲਾਂ ਨੂੰ 12 ਪੈਨਲ ਬੱਚਿਆਂ ਨੂੰ ਸਪੁਰਦ ਕੀਤੇ ਜਾ ਚੁੱਕੇ ਹਨ, ਅਤੇ ਅੱਜ 5 ਸਕੂਲਾਂ ਦੇ ਵਿੱਚ 12 ਪੈਨਲ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤੇ ਗਏ ,

ਵਿਧਾਇਕ ਕੁਲਵੰਤ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਇਹਨਾਂ ਵਿੱਚ ਸਰਕਾਰੀ ਹਾਈ ਸਕੂਲ ਫੇਸ -5 ਨੂੰ 2 ਐਲ.ਈ.ਡੀ, ਐਸ.ਓ.ਈ. ਫੇਜ- 11 ਨੂੰ 4 ਐਲਈਡੀ ਹਾਈ ਸਕੂਲ ਸਨੇਟਾ ਨੂੰ ਦੋ ਐਲਈਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ ਨੂੰ 2 ਐਲ.ਈ.ਡੀ. ਇਸੇ ਤਰ੍ਹਾਂ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਨੌਲੀ ਨੂੰ 2 ਐਲ.ਈ.ਡੀ. ਦਿੱਤੀਆਂ ਗਈਆਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਵਿਦਿਆਰਥੀ ਵਰਗ ਨੂੰ ਸਮੇਂ ਦਾ ਹਾਣੀ ਬਣਾਉਣ ਦੇ ਲਈ ਪੈਨਲ ਲਗਾਏ ਜਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ, ਤਾਂ ਕਿ ਉਹ ਪੜ੍ਹਾਈ ਵਿੱਚ ਪੂਰੀ ਦਿਲਚਸਪੀ ਲੈ ਸਕਣ ਅਤੇ ਪੰਜਾਬ ਤੇ ਦੇਸ਼ ਦੀ ਤਰੱਕੀ ਦੇ ਵਿੱਚ ਆਪਣਾ ਯੋਗਦਾਨ ਪਾ ਸਕਣ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੇ ਦਿਨ ਤੋਂ ਹੀ ਸਿੱਖਿਆ ਅਤੇ ਸਿਹਤ ਦੇ ਮਾਮਲੇ ਦੇ ਦੇ ਖੇਤਰ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਸਿੱਖਿਆ ਦੇ ਪੱਧਰ ਨੂੰ ਉਤਾਂਹ ਚੁੱਕਣ ਦੇ ਲਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਉਪਰਾਲੇ ਜਾਰੀ ਹਨ ਅਤੇ ਅਗਾਹ ਵੀ ਜਾਰੀ ਰਹਿਣਗੇ, ਅਤੇ ਸਿਹਤ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਸਰਕਾਰ ਦੀ ਤਰਫੋਂ ਹਸਪਤਾਲਾਂ ਦੇ ਵਿੱਚ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਅਤੇ ਜੋ ਵੀ ਸਾਮਾਨ ਦੀ ਲੋੜ ਹਸਪਤਾਲਾਂ ਦੇ ਵਿੱਚ ਸੀ, ਉਸ ਨੂੰ ਪੂਰਾ ਕੀਤਾ ਗਿਆ ਅਤੇ ਇਸ ਤੋਂ ਬਾਅਦ ਮੁਹੱਲਾ ਕਲੀਨਿਕ ਖੋਲੇ ਗਏ, ਜਿੱਥੇ ਕਿ ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਵਿੱਚ ਮਰੀਜ਼ ਆਪੋ -ਆਪਣੀ ਸਿਹਤ ਦੀ ਜਾਂਚ ਕਰਵਾਉਂਦੇ ਹਨ ਅਤੇ ਲੋੜੀਂਦੇ ਜਰੂਰੀ ਟੈਸਟ ਕਰਵਾਉਂਦੇ ਹਨ ਅਤੇ ਇੱਥੋਂ ਦਵਾਈਆਂ ਵੀ ਮਰੀਜ਼ਾਂ ਨੂੰ ਮਹੱਲਾ ਕਲੀਨਿਕਾਂ ਦੇ ਵਿੱਚ ਮੁਫਤ ਤਕਸੀਮ ਕੀਤੀਆਂ ਜਾਂਦੀਆਂ ਹਨ, ਇਸ ਮੌਕੇ ਤੇ ਪ੍ਰਬਜੋਤ ਕੌਰ -ਜਿਲ੍ਹਾ ਪ੍ਰਧਾਨ, ਅੰਨੂੰ ਬੱਬਰ (ਯੁੱਧ ਨਸ਼ਾ ਵਰੁੱਧ ਜਿਲ੍ਹਾ ਕੋਰਡੀਨੇਟਰ ), ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਹਰਮੇਸ਼ ਸਿੰਘ ਕੁੰਬੜਾਂ, ਜਸਪਾਲ ਸਿੰਘ ਮਟੋਰ, ਗੁਰਪਾਲ ਸਿੰਘ, ਸੁਰਿੰਦਰ ਸਿੰਘ ਸਿੰਦਾ, ਅਕਬਿੰਦਰ ਸਿੰਘ ਗੋਸਲ ( ਚੇਅਰਮੈਨ ),ਅਮਰਜੀਤ ਸਿੰਘ, ਤਰੁਣਜੀਤ ਸਿੰਘ ਬਲਾਕ ਪ੍ਰਧਾਨ, ਵਿਕਰਮ ਸੰਧੂ, ਸਵਰਨ ਲਤਾ, ਅਵਤਾਰ ਸਿੰਘ ਮੌਲੀ ਬੈਦਵਾਣ, ਗੁਰਦੇਸ਼ ਸਿੰਘ ਸਰਪੰਚ, ਰੂਪ ਚੰਦ ਸਨੇਟਾ, ਰੁਮੇਸ਼ਵਾਰ ਸਨੇਟਾ, ਜਗਜੀਤ ਸਿੰਘ ਗੋਬਿੰਦਗ੍ਹੜ, ਕਰਮਾ ਪੂਰੀ ਸਰਪੰਚ, ਕੁਲਵੀਰ ਸਿੰਘ ਮਨੋਲੀ, ਨਿਰਮਲ ਸਿੰਘ ਕੁਰੜੀ, ਤਰਲੋਚਨ ਸਿੰਘ ਮਟੋਰ, ਵੀ ਹਾਜ਼ਰ ਸਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।