ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਦਾ ਸਰੀਰ ਪੰਜ ਤੱਤਾਂ ਵਿਚ ਵਲੀਨ

ਪੰਜਾਬ

ਉੱਤਰਾਅਧਿਕਾਰੀ ਸੰਤ ਬਾਬਾ ਅਮਰਾਓ ਸਿੰਘ ਲੰਬਿਆ ਸਾਹਿਬ ਵਾਲਿਆਂ ਨੇ ਚਿਖਾ ਦੇਣ ਦੀ ਰਸਮ ਅਦਾ ਕੀਤੀ


ਸੰਤ ਬਾਬਾ ਮਹਿੰਦਰ ਸਿੰਘ ਜੀ ਨੇ ਆਪਣੇ ਜੀਵਨ ਦੌਰਾਨ ਧਾਰਮਿਕ ਪ੍ਰਚਾਰ, ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਅਨਮੋਲ ਯੋਗਦਾਨ ਪਾਇਆ


ਹਜਾਰਾਂ ਸੰਗਤਾਂ ਨੇ ਨਮਨ ਅੱਖਾਂ ਨਾਲ  ਦਿੱਤੀ ਅੰਤਿਮ ਵਿਦਾਇਗੀ


ਐਸ ਏ ਐਸ ਨਗਰ , 28 ਮਾਰਚ ,ਬੋਲੇ ਪੰਜਾਬ ਬਿਊਰੋ;

ਬੀਤੇ ਦਿਨ ਪਰਲੋਕ ਸਿਧਾਰ ਗਏ ਸ੍ਰੀਮਾਨ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਦਾ ਅੱਜ ਸਰੀਰ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਸਾਹਿਬ ਫੇਜ 8 ਮੋਹਾਲੀ ਵਿਖੇ ਪੰਜ ਤੱਤਾਂ ਵਿਚ ਵਲੀਨ ਹੋਇਆ। ਇਸ ਮੌਕੇ ਉਹਨਾਂ ਦੇ ਉੱਤਰਾਅਧਿਕਾਰੀ ਸੰਤ ਬਾਬਾ ਅਮਰਾਓ ਸਿੰਘ ਲੰਬਿਆ ਸਾਹਿਬ ਵਾਲਿਆਂ ਨੇ ਚਿਖਾ ਦੇਣ ਦੀ ਰਸਮ ਅਦਾ ਕੀਤੀ।ਉਹਨਾ ਕਿਹਾ ਕਿ 30 ਮਾਰਚ ਨੂੰ ਫੁੱਲ ਚੁੱਗਣ ਅੰਗੀਠਾ  ਸੰਭਾਲਣ ਦੀ ਰਸਮ 9 ਵਜੇ ਹੋਵੇਗੀ ਅਤੇ 4 ਅਪ੍ਰੈਲ ਨੂੰ ਅੰਤਿਮ ਅਰਦਾਸ ਅਤੇ ਭੋਗ ਪਾਏ ਜਾਣਗੇ। ਸਿੱਖ ਧਾਰਮਿਕ ਜਗਤ ਲਈ ਅੱਜ ਦਾ ਦਿਨ ਬਹੁਤ ਹੀ ਗਮਗੀਨ ਰਿਹਾ, ਜਦੋਂ ਮਹਾਨ ਧਾਰਮਿਕ ਸ਼ਖਸੀਅਤ ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਦਾ ਅੰਤਿਮ ਸੰਸਕਾਰ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਕੀਤਾ ਗਿਆ। ਉਹਨਾਂ ਦੇ ਵਿਛੋੜੇ ਨਾਲ ਸੰਗਤਾਂ ਵਿੱਚ ਗਹਿਰਾ ਦੁੱਖ ਅਤੇ ਖਾਲੀਪਨ ਮਹਿਸੂਸ ਕੀਤਾ ਜਾ ਰਿਹਾ ਸੀ।ਅੰਤਿਮ ਸੰਸਕਾਰ ਦੀ ਰਸਮ ਦੌਰਾਨ ਉਹਨਾਂ ਦੇ ਉੱਤਰਾਧਿਕਾਰੀ ਸੰਤ ਬਾਬਾ ਅਮਰਾਓ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਨੇ ਅਗਨ ਭੇਂਟ ਕਰਨ ਦੀ ਰਸਮ ਅਦਾ ਕੀਤੀ। ਇਸ ਵੇਲੇ ਮਾਹੌਲ ਬਹੁਤ ਹੀ ਭਾਵੁਕ ਸੀ ਅਤੇ ਸੰਗਤਾਂ ਨੇ ਅੱਖਾਂ ਵਿੱਚ ਅੰਸੂਆਂ ਨਾਲ ਆਪਣੇ ਪਿਆਰੇ ਸੰਤ ਨੂੰ ਅੰਤਿਮ ਵਿਦਾਈ ਦਿੱਤੀ।ਇਸ ਮੌਕੇ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਸੰਪਰਦਾਵਾਂ ਦੇ ਮਹਾਂਪੁਰਖ, ਧਾਰਮਿਕ ਆਗੂ, ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਲਵਾ ਕੇ ਸੰਤ ਬਾਬਾ ਮਹਿੰਦਰ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸਦੇ ਨਾਲ ਹੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਵੱਲੋਂ ਵੀ ਉਨ੍ਹਾਂ ਦੀ ਮਹਾਨ ਸੇਵਾਵਾਂ ਨੂੰ ਯਾਦ ਕਰਦੇ ਹੋਏ ਅੰਤਿਮ ਵਿਦਾਇਗੀ ਦਿੱਤੀ ਗਈ।ਬੁਲਾਰਿਆਂ ਕਿਹਾ ਕਿ ਸੰਤ ਬਾਬਾ ਮਹਿੰਦਰ ਸਿੰਘ ਜੀ ਨੇ ਆਪਣੇ ਜੀਵਨ ਦੌਰਾਨ ਧਾਰਮਿਕ ਪ੍ਰਚਾਰ, ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਅਨਮੋਲ ਯੋਗਦਾਨ ਪਾਇਆ। ਉਹਨਾਂ ਦੀ ਸਾਦਗੀ, ਨਿਮਰਤਾ ਅਤੇ ਸੇਵਾਭਾਵ ਹਮੇਸ਼ਾ ਸੰਗਤਾਂ ਲਈ ਪ੍ਰੇਰਣਾ ਦਾ ਸਰੋਤ ਰਹੇਗਾ।ਸੰਗਤਾਂ ਵੱਲੋਂ ਇਹ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਉਹਨਾਂ ਦੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਸੰਗਤ ਨੂੰ ਇਸ ਅਪਾਰ ਘਾਟੇ ਨੂੰ ਸਹਿਣ ਦੀ ਤਾਕਤ ਦੇਣ। ਸੰਤ ਬਾਬਾ ਮਹਿੰਦਰ ਸਿੰਘ ਜੀ ਦਾ ਨਾਮ ਅਤੇ ਉਨ੍ਹਾਂ ਦੀਆਂ ਸੇਵਾਵਾਂ ਸਦਾ ਲਈ ਯਾਦ ਰਹਿਣਗੀਆਂ।ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆ ਸਾਹਿਬ ਵਾਲਿਆਂ ਦੀ ਵਿਦਾਇਗੀ ਯਾਤਰਾ ਤੇ ਅੰਤਿਮ ਸੰਸਕਾਰ ਦੌਰਾਨ ਹਜ਼ਾਰਾਂ ਸੰਗਤਾਂ ਦੀ ਭਾਵੁਕ ਹਾਜ਼ਰੀ ਸੀ।ਸਵੇਰੇ ਵਿਦਾਇਗੀ ਯਾਤਰਾ ਦੀ ਸ਼ੁਰੂਆਤ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਸਾਹਿਬ ਤੋਂ ਕੀਤੀ ਗਈ। ਇਹ ਯਾਤਰਾ ਧਾਰਮਿਕ ਜਜ਼ਬੇ ਅਤੇ ਗੁਰਬਾਣੀ ਕੀਰਤਨ ਨਾਲ ਭਰਪੂਰ ਸੀ, ਜਿਸ ਦੌਰਾਨ ਸੰਗਤਾਂ ਵੱਲੋਂ ਵਾਹਿਗੁਰੂ ਦੇ ਨਾਮ ਦਾ ਜਾਪ ਕੀਤਾ ਜਾ ਰਿਹਾ ਸੀ। ਯਾਤਰਾ ਵਿੱਚ ਸ਼ਾਮਲ ਸਜਾਈ ਗਈ ਪਵਿੱਤਰ ਸਵਾਰੀ ਨੂੰ ਦੇਖ ਕੇ ਹਰ ਇੱਕ ਸ਼ਰਧਾਲੂ ਦੀਆਂ ਅੱਖਾਂ ਨਮ ਹੋ ਰਹੀਆਂ ਸਨ।ਇਹ ਵਿਦਾਇਗੀ ਯਾਤਰਾ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਤੋਂ ਹੁੰਦੀ ਹੋਈ ਅੱਗੇ ਵਧੀ। ਯਾਤਰਾ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ, ਗੁਰਦੁਆਰਾ ਧੰਨਾ ਭਗਤ ਅਤੇ ਗੁਰਦੁਆਰਾ ਅੰਬ ਸਾਹਿਬ ਫੇਜ਼-8 ਮੋਹਾਲੀ ਰਾਹੀਂ ਪੂਰੇ ਸ਼ਹਿਰ ਦੀ ਪਰਿਕਰਮਾ ਕਰਦੀ ਹੋਈ ਗੁਜ਼ਰੀ। ਹਰ ਥਾਂ ਸੰਗਤਾਂ ਨੇ ਖੜ੍ਹ ਕੇ ਫੁੱਲਾਂ ਦੀ ਵਰਖਾ ਕਰਦੇ ਹੋਏ ਸੰਤ ਜੀ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਕਈ ਥਾਵਾਂ ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਸੀ, ਜਿਸ ਨਾਲ ਸੇਵਾ ਅਤੇ ਸਿਮਰਨ ਦਾ ਅਦਭੁਤ ਦ੍ਰਿਸ਼ ਦੇਖਣ ਨੂੰ ਮਿਿਲਆ।ਯਾਤਰਾ ਦੇ ਦੌਰਾਨ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਸੀ। ਹਰ ਪਾਸੇ “ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ” ਦੇ ਜੈਕਾਰੇ ਗੂੰਜ ਰਹੇ ਸਨ। ਬਜ਼ੁਰਗਾਂ ਤੋਂ ਲੈ ਕੇ ਨੌਜਵਾਨਾਂ ਅਤੇ ਮਹਿਲਾਵਾਂ ਤੱਕ ਹਰ ਵਰਗ ਦੇ ਲੋਕ ਇਸ ਯਾਤਰਾ ਵਿੱਚ ਸ਼ਾਮਲ ਹੋਏ, ਜੋ ਸੰਤ ਬਾਬਾ ਮਹਿੰਦਰ ਸਿੰਘ ਜੀ ਦੀ ਲੋਕਪ੍ਰਿਯਤਾ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਜੀਵਨ ਦੀ ਵੱਡੀ ਮਿਸਾਲ ਸੀ।ਵਿਦਾਇਗੀ ਯਾਤਰਾ ਆਖਿਰਕਾਰ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿਖੇ ਪੁੱਜੀ, ਜਿੱਥੇ ਸੰਤ ਬਾਬਾ ਮਹਿੰਦਰ ਸਿੰਘ ਜੀ ਦੀ ਪਵਿੱਤਰ ਦੇਹ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ। ਇਸ ਦੌਰਾਨ ਲੰਬੀਆਂ ਕਤਾਰਾਂ ਵਿੱਚ ਖੜ੍ਹੀਆਂ ਸੰਗਤਾਂ ਨੇ ਨਮ ਅੱਖਾਂ ਨਾਲ ਆਪਣੇ ਪਿਆਰੇ ਸੰਤ ਦੇ ਅੰਤਿਮ ਦਰਸ਼ਨ ਕੀਤੇ। ਹਰ ਇੱਕ ਦੇ ਚਿਹਰੇ ‘ਤੇ ਗਮ ਅਤੇ ਦਿਲ ਵਿੱਚ ਸੰਤ ਜੀ ਦੀਆਂ ਯਾਦਾਂ ਸਾਫ਼ ਦਿਖਾਈ ਦੇ ਰਹੀਆਂ ਸਨ।ਇਸ ਦੌਰਾਨ ਕੀਰਤਨ ਦਾ ਪ੍ਰਵਾਹ ਚਲਦਾ ਰਿਹਾ।ਦੁਪਹਿਰ 2 ਵਜੇ ਅੰਤਿਮ ਸੰਸਕਾਰ ਦੀ ਰਸਮ ਅਦਾ ਕੀਤੀ ਗਈ।ਇਸ ਅੰਤਿਮ ਸੰਸਕਾਰ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਵੱਖ-ਵੱਖ ਸੰਪਰਦਾਵਾਂ ਦੇ ਮਹਾਂਪੁਰਖ, ਧਾਰਮਿਕ ਆਗੂ, ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਹਾਜ਼ਰੀ ਭਰੀ। ਇਸਦੇ ਨਾਲ ਹੀ ਕਈ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੇ ਵੀ ਪਹੁੰਚ ਕੇ ਸੰਤ ਜੀ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕੀਤਾ।ਉਹਨਾ ਕਿਹਾ ਕਿ ਸੰਤ ਬਾਬਾ ਮਹਿੰਦਰ ਸਿੰਘ ਜੀ ਦਾ ਜੀਵਨ ਸੇਵਾ, ਸਿਮਰਨ ਅਤੇ ਸਾਦਗੀ ਦਾ ਪ੍ਰਤੀਕ ਸੀ। ਉਹਨਾਂ ਨੇ ਹਮੇਸ਼ਾ ਮਨੁੱਖਤਾ ਦੀ ਭਲਾਈ, ਧਾਰਮਿਕ ਪ੍ਰਚਾਰ ਅਤੇ ਸੰਗਤ ਦੀ ਸੇਵਾ ਨੂੰ ਪਹਿਲ ਦਿੱਤੀ। ਉਹਨਾਂ ਦੀ ਰਹਿਨੁਮਾਈ ਹੇਠ ਅਨੇਕਾਂ ਧਾਰਮਿਕ ਅਤੇ ਸਮਾਜਿਕ ਕਾਰਜ ਕੀਤੇ ਗਏ, ਜਿਨ੍ਹਾਂ ਨਾਲ ਲੱਖਾਂ ਲੋਕਾਂ ਦੀ ਜ਼ਿੰਦਗੀ ‘ਤੇ ਸਕਾਰਾਤਮਕ ਪ੍ਰਭਾਵ ਪਿਆ।ਅੰਤ ਵਿੱਚ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਸੰਤ ਬਾਬਾ ਮਹਿੰਦਰ ਸਿੰਘ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੂੰ ਇਸ ਅਪਾਰ ਦੁੱਖ ਨੂੰ ਸਹਿਣ ਦੀ ਹਿੰਮਤ ਦੇਣ। 

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।