ਮੋਹਾਲੀ 28 ਮਾਰਚ ,ਬੋਲੇ ਪੰਜਾਬ ਬਿਊਰੋ;
ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਰਹੇ ਲਾਲਜੀਤ ਭੁੱਲਰ ਦੇ ਦੁੱਖੋਂ ਖੁਦਕੁਸ਼ੀ ਕਰਨ ਵਾਲੇ DM ਗਗਨਦੀਪ ਰੰਧਾਵਾ ਦੇ ਘਰ ਦੀ ਲੰਘੀ ਰਾਤ ਬਿਜਲੀ ਕੱਟ ਦਿੱਤੀ ਗਈ ਹੈ। ਜਿਸ ਕਾਰਨ DM ਦੇ ਪਰਿਵਾਰ ਨੂੰ ਪੂਰੀ ਰਾਤ ਹਨ੍ਹੇਰੇ ਵਿੱਚ ਕੱਟਣੀ ਪਈ। ਪਰਿਵਾਰ ਨੂੰ ਸਵੇਰੇ ਬਿਜਲੀ ਕੱਟਣ ਦਾ ਪਤਾ ਲੱਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਾ ਕਿਸੇ ਸ਼ਰਾਰਤੀ ਅਨਸਰ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਖਾ ਲਈ ਸੀ।ਉਨ੍ਹਾਂ ਦੀ ਹਾਲਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਦੌਰਾਨ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ ਸੀ।
ਮ੍ਰਿਤਕ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਇੱਕ ਵੀਡੀਓ ਵਿੱਚ ਆਪਣੀ ਜਾਨ ਲੈਣ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਸਖ਼ਤ ਕਦਮ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।ਰੰਧਾਵਾ ਨੇ ਦੋਸ਼ ਲਗਾਇਆ ਕਿ ਮੰਤਰੀ ਉਨ੍ਹਾਂ ‘ਤੇ ਲਗਾਤਾਰ ਮਾਨਸਿਕ ਦਬਾਅ ਪਾ ਰਹੇ ਸਨ। ਖਾਸ ਤੌਰ ‘ਤੇ, ਉਨ੍ਹਾਂ ਦਾਅਵਾ ਕੀਤਾ ਕਿ ਮੰਤਰੀ ਉਨ੍ਹਾਂ ‘ਤੇ ਆਪਣੇ ਪਿਤਾ ਦੇ ਨਾਮ ‘ਤੇ ਟੈਂਡਰ ਦੇਣ ਲਈ ਦਬਾਅ ਪਾ ਰਹੇ ਸਨ।ਜਿਸ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਤੋਂ ਅਸਤੀਫਾ ਲਿਆ ਗਿਆ ਅਤੇ ਅਸਤੀਫੇ ਦੇ ਦੋ ਦਿਨਾਂ ਬਾਅਦ ਲਾਲਜੀਤ ਭੁੱਲਰ ਤੇ ਉਸਦੇ ਪੀਏ ਦਿਲਬਾਗ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਪੁਲਿਸ ਨੂੰ ਉਸਦਾ 5 ਦਿਨਾਂ ਦਾ ਰਿਮਾਂਡ ਹਾਸਲ ਹੋਇਆ।ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਲਗਾਤਾਰ CBI ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।










