ਔਰਤਾਂ ਦੇ ਖਾਤਿਆਂ ‘ਚ 1000-1500 ਰੁਪਏ ਪਾਉਣ ਲਈ 13 ਅਪ੍ਰੈਲ ਤੋਂ ਭਰੇ ਜਾਣਗੇ ਫਾਰਮ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 29 ਮਾਰਚ ,ਬੋਲੇ ਪੰਜਾਬ ਬਿਊਰੋ;

ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ Punjab CM Bhagwant Mann ਨੇ ਸੂਬੇ ਵਿੱਚ 109 ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 990 ਹੋ ਗਈ ਹੈ। 

ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀਆਂ ਔਰਤਾਂ ਲਈ ਇੱਕ ਇਤਿਹਾਸਕ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 13 ਅਪ੍ਰੈਲ ਤੋਂ ਸ਼ੁਰੂ ਹੋ ਜਾਵੇਗੀ। ਫਾਰਮ ਭਰੇ ਜਾਣ ਤੋਂ ਤੁਰੰਤ ਬਾਅਦ, ਇਹ ਰਾਸ਼ੀ ਸਿੱਧੀ ਲਾਭਪਾਤਰੀ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।

ਮੰਚ ਤੋਂ ਬੋਲਦੇ ਹੋਏ ਕੇਜਰੀਵਾਲ ਨੇ ਦਿੱਲੀ ਦੀ ਨਵੀਂ ਸਰਕਾਰ (ਗ਼ੈਰ-ਆਪ) ‘ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ, ਦਿੱਲੀ ਵਿੱਚ ਨਵੀਂ ਸਰਕਾਰ ਬਣਦੇ ਹੀ ਮੁਫ਼ਤ ਬਿਜਲੀ ਦੀ ਸਹੂਲਤ ਬੰਦ ਕੀਤੀ ਜਾ ਰਹੀ ਹੈ। ਦਿੱਲੀ ਦੇ ‘ਆਮ ਆਦਮੀ ਕਲੀਨਿਕ’ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਕਥਿਤ ਸ਼ਰਾਬ ਘੁਟਾਲੇ ਬਾਰੇ ਚੱਲ ਰਹੀਆਂ ਚਰਚਾਵਾਂ ‘ਤੇ ਕੇਜਰੀਵਾਲ ਨੇ ਆਪਣਾ ਪੱਖ ਰੱਖਿਆ। ਅਦਾਲਤ ਦੇ ਹਾਲੀਆ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਸਿਰਫ਼ ਸੇਵਾ ਅਤੇ ਇਮਾਨਦਾਰੀ ‘ਤੇ ਟਿਕੀ ਹੋਈ ਹੈ ਅਤੇ ਉਹ “ਬਹੁਤ ਇਮਾਨਦਾਰ” ਹਨ

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।