ਚੰਡੀਗੜ੍ਹ, 30 ਮਾਰਚ ,ਬੋਲੇ ਪੰਜਾਬ ਬਿਊਰੋ;
ਪੰਜਾਬ ਸਰਕਾਰ ਨੇ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਸੂਬੇ ਦੇ 13 ਨਾਇਬ ਤਹਿਸੀਲਦਾਰਾਂ ਨੂੰ ਪਦਉੱਨਤ ਕਰਕੇ ਤਹਿਸੀਲਦਾਰ ਬਣਾ ਦਿੱਤਾ ਹੈ।ਤਰੱਕੀ ਹਾਸਲ ਕਰਨ ਵਾਲੇ ਇਨ੍ਹਾਂ ਅਧਿਕਾਰੀਆਂ ਨੂੰ ਜਲਦੀ ਹੀ ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ।












