ਚੰਡੀਗੜ੍ਹ, 1 ਅਪ੍ਰੈਲ, ਬੋਲੇ ਪੰਜਾਬ ਬਿਊਰੋ :
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਅਤੇ ਦਾਖਾ ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮਕਸਦ ਲਈ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦਿੱਲੀ ਪਹੁੰਚੇ ਹੋਏ ਹਨ।ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਫੂਲਕਾ ਨੇ 2014 ਵਿੱਚ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਪਰ ਕਾਂਗਰਸ ਦੇ ਰਵਨੀਤ ਸਿੰਘ ਬਿੱਟੂ ਤੋਂ 19,709 ਵੋਟਾਂ ਨਾਲ ਹਾਰ ਗਏ ਸਨ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਉਹ ਦਾਖਾ ਹਲਕੇ ਤੋਂ ਜਿੱਤੇ ਸਨ ਤੇ ਅਕਾਲੀ ਨੇਤਾ ਮਨਪ੍ਰੀਤ ਸਿੰਘ ਇਆਲੀ ਨੂੰ ਹਰਾਇਆ ਸੀ। ਜਨਵਰੀ 2019 ਵਿੱਚ, ਉਨ੍ਹਾਂ ਨੇ ਰਸਮੀ ਤੌਰ ‘ਤੇ ‘ਆਪ’ ਛੱਡ ਦਿੱਤੀ ਸੀ।












