ਕਿਰਤ ਵਿਭਾਗ ਵੱਲੋਂ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਸਬੰਧੀ 7 ਅਪ੍ਰੈਲ ਨੂੰ ਕੈਂਪ ਲਾਇਆ ਜਾਵੇਗਾ

ਪੰਜਾਬ

ਕਿਰਤ ਵਿਭਾਗ ਦੇ ਅਧਿਕਾਰੀ ਮੌਕੇ ਤੇ ਹੀ ਮਜ਼ਦੂਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਗੇ


ਸ੍ਰੀ ਚਮਕੌਰ ਸਾਹਿਬ,4, ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਰਜਿ ਸਬੰਧਤ ਇਫਟੂ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ,ਜਨਰਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਸਲਾਹਕਾਰ ਮਲਾਗਰ ਸਿੰਘ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨ ਰੋਪੜ੍ਹ ਨੂੰ ਉਸਾਰੀ ਨਾਲ ਸਬੰਧਤ ਮਿਸਰੀਆਂ, ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ ਸੀ। ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਲੇਬਰ ਦੀ ਰਜਿਸਟ੍ਰੇਸ਼ਨ ਕਰਨ, ਰਜਿਸਟ੍ਰੇਸ਼ਨ ਨਿਊ ਕਰਨ, ਪੈਨਸ਼ਨ ਕੇਸ, ਵਜੀਫੇ,ਮੇਡੀਕਲ ਕਲੇਮ ਼ ਅਤੇ ਲੇਬਰ ਵੈਲਫੇਅਰ ਬੋਰਡ ਵੱਲੋਂ ਉਸਾਰੀ ਮਿਸਤਰੀਆਂ, ਮਜ਼ਦੂਰਾਂ ਦੀ ਭਲਾਈ ਹਿੱਤ ਜਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਕਿਰਤ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਾਉਣ ਦੀ ਮੰਗ ਕੀਤੀ ਗਈ ਸੀ। ਇਸ ਮੰਗ ਸਬੰਧੀ ਡਿਪਟੀ ਕਮਿਸ਼ਨ ਰੋਪੜ੍ਹ ਵੱਲੋਂ ਕਿਰਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ। ਯੂਨੀਅਨ ਆਗੂਆਂ ਨੇ ਦੱਸਿਆ ਕਿ ਕਿਰਤ ਵਿਭਾਗ ਦੇ ਲੇਬਰ ਇੰਸਪੈਕਟਰ ਨਵੀਨ ਮਾਨ ਨੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 7 ਅਪ੍ਰੈਲ ਨੂੰ ਲੇਬਰ ਚੌਂਕ ਸ੍ਰੀ ਚਮਕੌਰ ਸਾਹਿਬ ਵਿਖੇ ਉਸਾਰੀ ਨਾਲ ਸੰਬੰਧਿਤ ਮਜ਼ਦੂਰਾਂ ਦੀਆਂ ਨਵੀਆਂ ਰਜਿਸਟ੍ਰੇਸ਼ਨਾ ਕਰਨ, ਰਜਿਸਟ੍ਰੇਸ਼ਨ ਨੂੰ ਨਿਊ ਕਰਨ, ਪੈਨਸ਼ਨ ਕੇਸ, ਵਜੀਫੇ ਅਤੇ ਲੇਬਰ ਵੈਲਫੇਅਰ ਬੋਰਡ ਵੱਲੋਂ ਜਾਰੀ ਕੀਤੀਆਂ ਗਈਆਂ ਸਕੀਮਾਂ ਸਬੰਧੀ ਮਜ਼ਦੂਰਾਂ ਦੀ ਸੁਵਧਾ ਹਿੱਤ ਕੈਂਪ ਲਾਇਆ ਜਾ ਰਿਹਾ। ਜਿਸ ਵਿੱਚ ਲੇਬਰ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮਜ਼ਦੂਰਾਂ ਨੂੰ ਰਜਿਸਟ੍ਰੇਸ਼ਨਾ ਸਬੰਧੀ ਆ ਰਹੀਆਂ ਮੁਸ਼ਕਲਾਂ ਦਾ ਮੋਕੇ ਤੇ ਹੀ ਨਿਪਟਾਰਾ ਕਰਨਗੇ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।