SGPC ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ

ਪੰਜਾਬ

ਅੰਮ੍ਰਿਤਸਰ, 5 ਅਪ੍ਰੈਲ, ਬੋਲੇ ਪੰਜਾਬ ਬਿਊਰੋ;

ਅਜਨਾਲਾ ਵਿੱਚ ਐੱਸ.ਜੀ.ਪੀ.ਸੀ ਦੇ ਇੱਕ ਮੁਲਾਜ਼ਮ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ, ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਮੁਲਾਜ਼ਮ ਸਨ।

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਰਮਜੀਤ ਡਿਊਟੀ ਲਈ ਘਰੋਂ ਨਿਕਲੇ ਸਨ। ਜਿਵੇਂ ਹੀ ਉਹ ਪਿੰਡ ਗੱਗੋਮਾਹਲ ਦੇ ਨਜ਼ਦੀਕ ਪਹੁੰਚੇ, ਸਾਹਮਣੇ ਤੋਂ ਆ ਰਹੇ ਇੱਕ ਟਿੱਪਰ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਉਹ ਸੜਕ ‘ਤੇ ਡਿੱਗ ਗਏ ਅਤੇ ਟਿੱਪਰ ਉਨ੍ਹਾਂ ਦੇ ਉੱਪਰੋਂ ਲੰਘ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਆਸੇ ਪਾਸੇ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮੁਲਜ਼ਮ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।