ਨਸ਼ੇ ਨਾਲ ਸਬੰਧਤ ਮੌਤਾਂ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਗਈ
ਬਠਿੰਡਾ 5 ਅਪ੍ਰੈ ਲ ,ਬੋਲੇ ਪੰਜਾਬ ਬਿਊਰੋ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਦੇ ਸਦਰ ਪੁਲਿਸ ਸਟੇਸ਼ਨ ਦੇ ਸਾਰੇ ਕਰਮਚਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਕਾਰਵਾਈ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਸੰਬੰਧੀ ਸ਼ਿਕਾਇਤ ‘ਤੇ ਕਾਰਵਾਈ ਨਾ ਹੋਣ ਕਾਰਨ ਕੀਤੀ ਗਈ ਹੈ। ਇਹ ਸ਼ਿਕਾਇਤ ਗੁਲਾਬਗੜ੍ਹ ਪਿੰਡ ਦੇ ਸਰਪੰਚ ਨੇ ਮੁੱਖ ਮੰਤਰੀ ਨੂੰ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਐਤਵਾਰ (5 ਮਾਰਚ) ਨੂੰ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਕਾਰਕੁਨਾਂ, ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਦੌਰਾਨ ਕਈ ਪੰਚਾਂ, ਸਰਪੰਚਾਂ ਅਤੇ ਆਮ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਉਠਾਈਆਂ। ਗੁਲਾਬਗੜ੍ਹ ਪਿੰਡ ਦੇ ਸਰਪੰਚ ਲੱਖਾ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ਅਤੇ ਨੇੜਲੇ ਪਿੰਡਾਂ ਵਿੱਚ ਨਸ਼ੇ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਸਦਰ ਪੁਲਿਸ ਸਟੇਸ਼ਨ ਨੂੰ ਇਸ ਬਾਰੇ ਵਾਰ-ਵਾਰ ਸੂਚਿਤ ਕੀਤਾ ਗਿਆ ਸੀ, ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।












