ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਸਮੇਤ ਕਈ ਸਿਆਸੀ ਆਗੂਆਂ ਨੇ ਭਰੀ ਹਾਜ਼ਰੀ
ਬਾਬਾ ਹਰਜਿੰਦਰ ਸਿੰਘ ਬਾਦਲ ਸਾਬ ਅਤੇ ਸਮਾਜ ਸੇਵੀ ਪ੍ਰੀਤ ਕਮਲ ਸੈਣੀ ਦੀ ਅਗਵਾਈ ਹੇਠ ਲਗਾਇਆ ਗਿਆ ਕੈਂਪ
ਮੋਹਾਲੀ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ:
ਮਾਨਵਤਾ ਦੀ ਭਲਾਈ ਲਈ ਲਗਾਏ ਗਏ ਇਸ ਵਿਸ਼ਾਲ ਮੈਡੀਕਲ ਕੈਂਪ ਵਿੱਚ ਖ਼ੂਨਦਾਨ ਅਤੇ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ 350 ਤੋਂ ਵੱਧ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ ਅਤੇ ਸੈਂਕੜੇ ਮਰੀਜ਼ਾਂ ਨੇ ਅੱਖਾਂ ਦੀ ਜਾਂਚ ਕਰਵਾਈ। ਇਸ ਤੋਂ ਇਲਾਵਾ ਅੱਖਾਂ ਵਿੱਚ ਲੈਂਜ਼ ਪਵਾਉਣ ਅਤੇ ਆਪ੍ਰੇਸ਼ਨ ਕਰਵਾਉਣ ਵਾਲੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ ਵੀ ਕੀਤੀ ਗਈ। ਇਹ ਜਾਣਕਾਰੀ ਬਾਬਾ ਹਰਜਿੰਦਰ ਸਿੰਘ ਬਾਦਲ ਸਾਬ ਅਤੇ ਪ੍ਰਸਿੱਧ ਨੌਜਵਾਨ ਸਮਾਜ ਸੇਵੀ ਪ੍ਰੀਤ ਕਮਲ ਸੈਣੀ ਨੇ ਐਤਵਾਰ ਨੂੰ ਮੋਹਾਲੀ ਦੇ ਪਿੰਡ ਲਖਨੌਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਆਯੋਜਿਤ ਕੈਂਪ ਦੌਰਾਨ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀਆਂ ਅਤੇ ਹੋਰ ਸਮਾਜ ਸੇਵੀਆਂ ਦੇ ਭਰਪੂਰ ਸਹਿਯੋਗ ਨਾਲ ਇਹ ਕੈਂਪ ਸਫ਼ਲ ਰਿਹਾ। ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਨ ਲਈ ਵਿਸ਼ੇਸ਼ ਤੌਰ ‘ਤੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਵਿਧਾਇਕ ਕੁਲਵੰਤ ਸਿੰਘ ਦੇ ਸਪੁੱਤਰ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਸਟੇਟ ਐਵਾਰਡੀ ਫੂਲਰਾਜ ਸਿੰਘ, ਤਰਲੋਚਨ ਸਿੰਘ ਮਟੌਰ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ, ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਮਾਜ ਸੇਵੀ ਰੂਪਾ ਸੋਹਾਣਾ, ਰਾਜਾ ਕੰਵਰਜੋਤ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਅਤੇ ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਸਮੇਤ ਕਈ ਪਤਵੰਤੇ ਸੱਜਣਾਂ ਨੇ ਸ਼ਿਰਕਤ ਕੀਤੀ।
ਸਾਰੀਆਂ ਸ਼ਖਸੀਅਤਾਂ ਨੇ ਪ੍ਰਬੰਧਕਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਸਮਾਜ ਸੇਵੀ ਪ੍ਰੀਤ ਕਮਲ ਸੈਣੀ, ਸਤਨਾਮ ਸਿੰਘ, ਨਰਿੰਦਰ ਸਿੰਘ, ਐਮ.ਐਸ. ਵਾਲੀਆ, ਬਲਵਿੰਦਰ ਸਿੰਘ, ਕਰਮਜੀਤ ਸਿੰਘ, ਕੁਲਵੀਰ ਸਿੰਘ, ਬਾਬਾ ਭੁਪਿੰਦਰ ਸਿੰਘ, ਮਾਲਵਿੰਦਰ ਢਿੱਲੋਂ, ਸੰਦੀਪ ਢਿੱਲੋਂ, ਸੋਨੂ ਕੁਕਰੇਜਾ, ਅਮਨ, ਰਜਨੀਸ਼, ਹਰਵਿੰਦਰ ਸਿੰਘ, ਗਿੰਦਰ ਬੈਦਵਾਨ, ਸੁਭਾਸ਼, ਤੇਜਿੰਦਰ ਤੇਜੀ, ਜਸਪ੍ਰੀਤ ਸੰਧੂ ਅਤੇ ਸ਼ੈਰੀ ਨੇ ਦੱਸਿਆ ਕਿ ਕੈਂਪ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਿਆ।
ਕੈਂਪ ਵਿੱਚ ਲਿਵਾਸਾ, ਤੇਰਾਂ-ਤੇਰਾਂ ਸਮਾਜ ਸੇਵੀ ਸੰਸਥਾ, ਇੰਡਸ ਹਸਪਤਾਲ ਅਤੇ ਸਰਕਾਰੀ ਹਸਪਤਾਲ ਦੀਆਂ ਮੈਡੀਕਲ ਟੀਮਾਂ ਨੇ ਸੇਵਾਵਾਂ ਦਿੱਤੀਆਂ। ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਅਤੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਤੇ ਲੋਈਆਂ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਰਣਜੀਤ ਸਿੰਘ, ਕਮਲਜੀਤ ਸਿੰਘ, ਰਵੀ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਯੋਗਦਾਨ ਪਾਇਆ।












