MLA ਪਠਾਣਮਾਜਰਾ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਨੇ ਨਿਆਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ;

ਹਲਕਾ ਸਨੌਰ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਜਬਰ-ਜ਼ਨਾਹ ਦੇ ਮਾਮਲੇ ਵਿੱਚ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਵਿਧਾਇਕ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ ।

ਦੱਸ ਦਈਏ ਕਿ ਬੀਤੇ ਕੱਲ ਪਠਾਣਮਾਜਰਾ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ ਸੀ। ਉਨ੍ਹਾਂ ਨੂੰ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। 25 ਮਾਰਚ ਨੂੰ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਗਵਾਲੀਅਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਪਟਿਆਲਾ ਪੁਲਿਸ ਨੇ ਪਠਾਨਮਾਜਰਾ ਨੂੰ ਅਦਾਲਤ ‘ਚ ਪੇਸ਼ ਕੀਤਾ ਸੀ ਅਤੇ ਉਸ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ ਸੀ, ਪਰੰਤੂ ਅਦਾਲਤ ਨੇ ਸਿਰਫ 4 ਦਿਨ ਦਾ ਰਿਮਾਂਡ ਦਿੱਤਾ ਸੀ। ਪਠਾਣਮਾਜਰਾ ਨੂੰ ਮੁੜ 29 ਮਾਰਚ ਨੂੰ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਪੁਲਿਸ ਨੇ ਹੋਰ ਪੁੱਛਗਿੱਛ ਲਈ ਪਠਾਨਮਾਜਰਾ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਪਠਾਨਮਾਜਰਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਫੇਰ ਪਠਾਣਮਾਜਰਾ ਨੂੰ ਤੀਜੀ ਵਾਰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ।

ਹਰਮੀਤ ਸਿੰਘ ਪਠਾਣਮਾਜਰਾ ਨੂੰ ਪਿਛਲੇ ਸਾਲ 2 ਸਤੰਬਰ ਨੂੰ ਪੁਲਿਸ ਨੇ ਇੱਕ ਪੁਰਾਣੇ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਬਾਅਦ ਹੀ ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਇਹ ਮਾਮਲਾ ਇੱਕ ਔਰਤ ਦੀ ਸ਼ਿਕਾਇਤ ਨਾਲ ਸਬੰਧਤ ਹੈ, ਜਿਸ ਨੇ ਪਠਾਣਮਾਜਰਾ ‘ਤੇ ਜ਼ਬਰ ਜਨਾਹ ਦਾ ਦੋਸ਼ ਲਗਾਇਆ ਹੈ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।