ਮੋਹਾਲੀ 7 ਅਪ੍ਰੈਲ ,ਬੋਲੇ ਪੰਜਾਬ ਬਿਊਰੋ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਦੇਖਰੇਖ ਦੇ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ -ਫੂਲਰਾਜ ਸਿੰਘ ਦੀ ਤਰਫੋਂ ਮੋਹਾਲੀ ਤੋਂ ਸ਼ਰਧਾਲੂਆਂ ਨਾਲ ਭਰੀ 19ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ,
ਤਰਨਜੀਤ ਸਿੰਘ ਦੀ ਅਗਵਾਈ ਹੇਠ ਇਸ 19ਵੀਂ ਬੱਸ ਨੂੰ ਹਰੀ ਝੰਡੀ ਦੇਣ ਉਪਰੰਤ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਟੇਟ ਅਵਾਰਡੀ ਅਤੇ ਹਲਕਾ ਕੁਆਰਡੀਨੇਟਰ- ਫੂਲਰਾਜ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਯਾਤਰਾ ਯੋਜਨਾ ਦੇ ਤਹਿਤ ਪੰਜਾਬ ਦੇ ਸੀਨੀਅਰ ਸਿਟੀਜਨ ਨੂੰ ਸ੍ਰੀ ਦਰਬਾਰ ਸਾਹਿਬ , ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲਿਆਂਵਾਲੇ ਬਾਗ ਦੇ ਦਰਸ਼ਨ ਕਰਵਾਏ ਜਾਂਦੇ ਹਨ, ਇਸ ਯਾਤਰਾ ਦੇ ਦੌਰਾਨ ਕਿਸੇ ਵੀ ਸ਼ਰਧਾਲੂ ਵੱਲੋਂ ਕੋਈ ਹੁੱਲੜਬਾਜੀ ਨਹੀਂ ਕੀਤੀ ਜਾਂਦੀ ਅਤੇ ਪੂਰੀ ਸ਼ਰਧਾ ਦੇ ਨਾਲ ਹਰ ਕੋਈ ਸ਼ਰਧਾਲੂ ਇਸ ਯਾਤਰਾ ਦੇ ਦੌਰਾਨ ਮੌਜੂਦ ਰਹਿੰਦਾ ਹੈ, ਜਦਕਿ ਵਿਰੋਧੀ ਪਾਰਟੀਆਂ ਦੀ ਤਰਫੋਂ ਯਾਤਰਾ ਦੇ ਦੌਰਾਨ ਹੁੱਲੜਬਾਜ਼ੀ ਦੀਆਂ ਗੱਲਾਂ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹਨਾਂ ਕਿਹਾ ਕਿ ਯਾਤਰਾ ਦੇ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਦਾ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਦੌਰਾਨ ਆਸਥਾ ਅਤੇ ਸ਼ਰਧਾ ਦੇ ਚਲਦਿਆਂ ਸਿਰ ਝੁੱਕ ਜਾਂਦਾ ਹੈ, ਫਿਰ ਕੋਈ ਸ਼ਰਧਾਲੂ ਯਾਤਰਾ ਦੇ ਦੌਰਾਨ ਹੁੱਲੜਬਾਜੀ ਕਰਨ ਦੀ ਸੋਚ ਵੀ ਕਿੰਝ ਸਕਦਾ ਹੈ, ਸਟੇਟ ਅਵਾਰਡੀ- ਫੂਲਰਾਜ ਸਿੰਘ ਹੋਰਾਂ ਕਿਹਾ ਕਿ ਉਹ ਖੁਦ ਵੀ ਇਸ ਯਾਤਰਾ ਦੇ ਨਾਲ ਪਰਿਵਾਰ ਸਮੇਤ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਕੇ ਆਏ ਹਨ, ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਯਾਤਰਾ ਯੋਜਨਾ ਦੇ ਤਹਿਤ ਹੋਰ ਬੱਸਾਂ ਨੂੰ ਵੀ ਰਵਾਨਾ ਕੀਤਾ ਜਾਵੇਗਾ,, ਕਿਉਂਕਿ ਜੋ ਸ਼ਰਧਾਲੂ ਹੁਣ ਤੱਕ ਇਸ ਯਾਤਰਾ ਦੌਰਾਨ ਦਰਸ਼ਨ ਕਰਕੇ ਆ ਚੁੱਕੇ ਹਨ , ਉਹਨਾਂ ਤੋਂ ਬਾਅਦ ਹੁਣ ਰਜਿਸਟਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਹੋਰ ਵਧ ਚੁੱਕੀ ਹੈ, ਅਤੇ ਸਰਕਾਰ ਦੀ ਵੀ ਇਹ ਇੱਛਾ ਹੈ ਕਿ ਕੋਈ ਵੀ ਸ਼ਰਧਾਲੂ ਇਸ ਯਾਤਰਾ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਯਾਤਰਾ ਦੇ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਦੇ ਲਈ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਇਸ ਮੌਕੇ ਤੇ ਤਰਨਜੀਤ ਸਿੰਘ ਤੋਂ ਇਲਾਵਾ ਕੈਪਟਨ ਕਰਨੈਲ ਸਿੰਘ ਰਣਜੀਤ ਸਿੰਘ ਸੈਣੀ ਹਰਪਾਲ ਸਿੰਘ ਸਵਰਨ ਲਤਾ ਮੈਡਮ ਸੋਨੀਆ ਵੀ ਹਾਜ਼ਰ ਸਨ,












