ਵਿਭਾਗੀ ਮੁਖੀ ਵੱਲੋਂ ਸੱਦੀ ਮੀਟਿੰਗ
ਖਮਾਣੋਂ ,7, ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਰਜਾ ਤਿੰਨ ਤੇ ਚਾਰ ਰੈਗੂਲਰ ਫੀਲਡ ਮੁਲਾਜ਼ਮਾਂ,
ਇਨਲਿਸਟਮੈਂਟ , ਆਊਟਸੋਰਸਿੰਗ ਠੇਕਾ ਅਧਾਰਤ ਕਾਮਿਆਂ ਦੀਆਂ ਵਿੱਤੀ ਮੰਗਾਂ ਅਤੇ ਵਿਭਾਗੀ ਨੀਤੀਆਂ ਸਬੰਧੀ ਸੰਘਰਸ਼ ਕਮੇਟੀ ਵੱਲੋਂ ਵਿਭਾਗੀ ਮੁਖੀ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੰਘਰਸ਼ ਕਮੇਟੀ ਦੇ ਕਨਵੀਨਰ ਮਲਾਗਰ ਸਿੰਘ ਖਮਾਣੋਂ ,ਮਨਜੀਤ ਸਿੰਘ ਸੰਗਤਪੁਰਾ, ਸੁਖਨੰਦਨ ਸਿੰਘ ਮਹਣੀਆ ,ਦਵਿੰਦਰ ਸਿੰਘ ਨਾਭਾ, ਸਰਬਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਦਰਜਾ ਚਾਰ ਮੁਲਾਜ਼ਮਾਂ ਨੂੰ ਪ੍ਰਮੋਟ ਕਰਨ ਹਿੱਤ ਵਿਭਾਗੀ ਟੈਸਟ ਲਏ ਨੂੰ ਚਾਰ ਮਹੀਨੇ ਬੀਤ ਚੁੱਕੇ ਹਨ, ਪ੍ਰੰਤੂ ਅੱਜ ਤੱਕ ਇੱਕ ਵੀ ਕਰਮਚਾਰੀ ਨੂੰ ਪ੍ਰਮੋਟ ਨਹੀਂ ਕੀਤਾ ਗਿਆ, ਪੇਂਡੂ ਜਲ ਸਪਲਾਈ ਸਕੀਮਾਂ ਦੇ ਜਬਰੀ ਪੰਚਾਇਤਕਰਨ ਦੀ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀ ਨੂੰ ਬਿਨਾਂ ਕਿਸੇ ਠੋਸ ਨਤੀਜੇ ਤੋਂ ਲਾਗੂ ਕਰਨ ਲਈ ਮੁਲਾਜ਼ਮਾਂ ਤੇ ਪ੍ਰੈਸ਼ਰ ਪਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਲਗਾਤਾਰ ਕੰਮ ਕਰਦੇ ਇਨਲਿਸਟੀਮੈਂਟ ਤੇ ਆਉਟਸੋਰਸਿੰਗ ਕਾਮਿਆ ਨੂੰ ਰੈਗੂਲਰ ਕਰਨ ਸਬੰਧੀ ਨਾ ਹੀ ਨੀਤੀ ਬਣਾਈ ਜਾ ਰਹੀ ਹੈ ਤੇ ਨਾ ਹੀ ਉਜਰਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ।ਜੂਨੀਅਰ ਟੈਕਨੀਸ਼ੀਅਨ ਦੀਆਂ ਪ੍ਰਮੋਸ਼ਨਾਂ ਅੱਧ ਵਿਚਾਲੇ ਰੁਕੀਆਂ ਪਈਆਂ ਹਨ। ਆਈਓਟੀ ਅਤੇ ਪੰਚਾਇਤੀਕਰਨ ਦੀ ਆੜ ਥੱਲੇ ਵੱਡੀ ਪੱਧਰ ਤੇ ਭਰਿਸ਼ਟਾਚਾਰ ਕੀਤਾ ਜਾ ਰਿਹਾ ਹੈ, ਰੈਵਨਿਊ ਨੀਤੀ ਰਸਤੇ ਵਿੱਚ ਹੀ ਦਮ ਤੋੜ ਰਹੀ ਹੈ ,ਪੇਂਡੂ ਜਲ ਸਪਲਾਈ ਸਕੀਮਾਂ ਦੀ ਖਸਤਾ ਹਾਲਤ ਵੱਲ ਵੀ ਵਿਭਾਗ ਦੇ ਉੱਚ ਅਧਿਕਾਰੀ ਕੋਈ ਧਿਆਨ ਨਹੀਂ ਦੇ ਰਹੇ , ਦਫਤਰੀ ਕਲਰਕਾਂ ਦੀਆਂ ਖਾਲੀ ਪਈਆਂ ਪੋਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਪ੍ਰਮੋਟ ਨਹੀਂ ਕੀਤਾ ਜਾ ਰਿਹਾ। ਦਫਤਰਾਂ ਵਿੱਚ ਕੰਮ ਕਰਦੇ ਫੀਲਡ ਮੁਲਾਜ਼ਮ ਨਾ ਫੀਲਡ ਚ ਪ੍ਰਮੋਸ਼ਨ ਦਿੱਤੀ ਜਾ ਰਹੀ ਹੈ ਤੇ ਨਾ ਹੀ ਦਫਤਰਾਂ ਦੀਆਂ ਪੋਸਟਾਂ ਤੇ ਜਿਸ ਕਾਰਨ ਇਹ ਮੁਲਾਜ਼ਮ ਹਵਾ ਵਿੱਚ ਲਟਕ ਗਏ ਹਨ ।ਇਹਨਾਂ ਦੱਸਿਆ ਕਿ ਇਹਨਾਂ ਮੰਗਾਂ ਸਬੰਧੀ ਵਿਭਾਗੀ ਮੁਖੀ ਨੂੰ ਸੰਘਰਸ਼ ਦੀ ਚੇਤਾਵਨੀ ਦਿੱਤੀ ਗਈ ਸੀ। ਜਿਸ ਕਾਰਨ ਹੀ ਵਿਭਾਗੀ ਮੁਖੀ ਵੱਲੋਂ 13 ਅਪ੍ਰੈਲ ਨੂੰ ਮੁੱਖ ਦਫਤਰ ਮਹਾਲੀ ਵਿਖੇ ਇਹਦਾ ਮੰਗਾਂ ਤੇ ਚਰਚਾ ਕਰਨ ਲਈ ਮੀਟਿੰਗ ਸੱਦੀ ਗਈ ਹੈ । ਇਹਨਾਂ ਆਗੂਆਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਕੋਈ ਮੰਗਾਂ ਦਾ ਕੋਈ ਸਾਰਥਿਕ ਹੱਲ ਨਹੀਂ ਹੁੰਦਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।












