ਪੰਜ ਸਾਲਾਂ ਵਿੱਚ ਮੋਹਾਲੀ ਨਗਰ ਨਿਗਮ ਦੀ ਕਾਰਗੁਜ਼ਾਰੀ ਰਹੀ ਜੀਰੋ, ਲੋਕ ਹੋਏ ਬੇਹਾਲ — ਭਾਜਪਾ

ਪੰਜਾਬ

ਮੋਹਾਲੀ11,ਅਪ੍ਰੈਲ ,ਬੋਲੇ ਪੰਜਾਬ ਬਿਊਰੋ;
ਭਾਰਤੀ ਜਨਤਾ ਪਾਰਟੀ (ਭਾਜਪਾ)ਦੇ ਸਾਬਕਾ ਕੌਂਸਲਰਾ (MC)ਵੱਲੋਂ ਮੋਹਾਲੀ ਨਗਰ ਨਿਗਮ ਦੀ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ‘ਤੇ ਤਿੱਖੀ ਆਲੋਚਨਾ ਕਰਦਿਆਂ ਕਿਹਾ ਗਿਆ ਹੈ ਕਿ ਨਿਗਮ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੋਈ ਢੰਗ ਦੀ ਯੋਜਨਾ ਨਹੀਂ ਬਣਾਈ ਗਈ। ਭਾਜਪਾ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪੂਰੇ ਕਾਰਜਕਾਲ ਦੌਰਾਨ ਸਫ਼ਾਈ, ਸੜਕਾਂ, ਪੀਣ ਵਾਲੇ ਪਾਣੀ,ਲੋਕਲ ਟਰਾਂਸਪੋਟੇਸ਼ਣ,ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸੁਵਿਧਾਵਾਂ ਵੀ ਲੋਕਾਂ ਤੱਕ ਢੰਗ ਨਾਲ ਨਹੀਂ ਪਹੁੰਚ ਸਕੀਆਂ।
ਉਹਨਾਂ ਕਿਹਾ ਕਿ ਮੋਹਾਲੀ ਦੇ ਵਸਨੀਕ ਪਿਛਲੇ ਪੰਜ ਸਾਲਾਂ ਤੋਂ ਗੰਦੀ ਸੜਕਾਂ, ਜਾਮ ਹੋਏ ਸੀਵਰੇਜ ਅਤੇ ਕੂੜੇ ਦੇ ਢੇਰਾਂ ਨਾਲ ਜੂਝ ਰਹੇ ਹਨ, ਪਰ ਨਿਗਮ ਦੇ ਅਧਿਕਾਰੀਆਂ ਅਤੇ ਸੱਤਾ ਵਿੱਚ ਬੈਠੇ ਲੋਕਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਹੀਂ ਦਿੱਤਾ।
ਭਾਜਪਾ ਨੇ ਇਹ ਵੀ ਕਿਹਾ ਕਿ ਵੱਡੇ-ਵੱਡੇ ਵਾਅਦੇ ਕਰਨ ਵਾਲੀ ਨਗਰ ਨਿਗਮ ਹਕੀਕਤ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਵਿਕਾਸ ਦੇ ਨਾਮ ‘ਤੇ ਸਿਰਫ਼ ਕਾਗਜ਼ੀ ਕਾਰਵਾਈ ਹੋਈ ਹੈ, ਜਦਕਿ ਜਮੀਨੀ ਹਕੀਕਤ ਵਿੱਚ ਕੋਈ ਸੁਧਾਰ ਨਹੀਂ ਆਇਆ।
ਭਾਜਪਾ ਦੇ ਆਗੂਆਂ ਨੇ ਮੰਗ ਕੀਤੀ ਕਿ ਨਿਗਮ ਆਪਣੀ ਨਾਕਾਮੀ ਦੀ ਜ਼ਿੰਮੇਵਾਰੀ ਲਵੇ ਅਤੇ ਤੁਰੰਤ ਸ਼ਹਿਰ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਢੰਗ ਦੇ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਜੇਕਰ ਹਾਲਾਤ ਨਹੀਂ ਸੁਧਰੇ ਤਾਂ ਭਾਜਪਾ ਲੋਕਾਂ ਦੇ ਹੱਕ ਵਿੱਚ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰਨ ਤੋਂ ਵੀ ਹਿਚਕਿਚਾਏਗੀ ਨਹੀਂ।ਇਸ ਮੌਕੇ ਸਾਬਕਾ ਕੌਂਸਲਰ ਸਾਹਿਬੀ ਆਨੰਦ, ਅਸ਼ੋਕ ਝਾਅ, ਬੋਬੀ ਕੰਬੋਜ , ਆਰੁਣ ਸਰਮਾ ਸਲਿੰਦਰ ਆਨੰਦ ਤੇ ਹਰਦੇਵ ਸਿੰਘ ਉੱਭਾ ਆਦਿ ਮੌਜੂਦ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।