ਮੋਹਾਲੀ ਪ੍ਰੈਸ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ

ਪੰਜਾਬ

ਐਸ.ਏ.ਐਸ. ਨਗਰ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ:

ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਦੌਰਾਨ ਗਵਰਨਿੰਗ ਬਾਡੀ ਵਲੋਂ ਕਲੱਬ ਦੀਆਂ ਵੱਖ ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ।
ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ ਨੇ ਦਸਿਆ ਕਿ ਮੀਟਿੰਗ ਵਿਚ ਗਵਰਨਿੰਗ ਬਾਡੀ ਵਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ, ਜਿਸ ਵਿਚ ਸਕਰੀਨਿੰਗ ਕਮੇਟੀ ਦੇ ਚੇਅਰਮੈਨ ਜਸਵਿੰਦਰ ਰੂਪਾਲ ਅਤੇ ਮੈਂਬਰ ਕੁਲਵੰਤ ਕੋਟਲੀ ਤੇ ਉੱਜਲ ਸਿੰਘ ਨੂੰ ਬਣਾਇਆ ਗਿਆ, ਜਦਕਿ ਸੱਭਿਆਚਾਰਕ ਕਮੇਟੀ ਦੇ ਚੇਅਰਮੈਨ ਅਜਾਇਬ ਔਜਲਾ ਤੇ ਮੈਂਬਰ ਅਰੁਣ ਨਾਭਾ, ਅਮਰਜੀਤ ਸਿੰਘ, ਅਮਨਦੀਪ ਸਿੰਘ ਅਤੇ ਜੇ.ਐਸ. ਸੋਢੀ; ਕਿਚਨ ਕਮੇਟੀ ਦੇ ਚੇਅਰਮੈਨ ਜਤਿੰਦਰਪਾਲ ਸਿੰਘ ਤੇ ਮੈਂਬਰ ਸਾਗਰ ਪਾਹਵਾ ਅਤੇ ਰਿਤੇਸ਼ ਰਾਜਾ; ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਰਿੰਦਰ ਪਾਲ ਸਿੰਘ ਹੈਰੀ ਤੇ ਮੈਂਬਰ ਕੁਲਵਿੰਦਰ ਸਿੰਘ ਬਾਵਾ ਅਤੇ ਗੁਰਮੀਤ ਸਿੰਘ ਰੰਧਾਵਾ; ਖੇਡ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਮਨੌਲੀ ਤੇ ਮੈਂਬਰ ਰਾਕੇਸ਼ ਹੰਪਾਲ ਅਤੇ ਰਾਜਿੰਦਰ ਮਾਰਕੰਡਾ; ਖਰੀਦ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਬਾਵਾ ਤੇ ਮੈਂਬਰ ਰਾਜੀਵ ਸੱਚਦੇਵਾ ਅਤੇ ਮੰਗਤ ਸੈਦਪੁਰ; ਸੈਮੀਨਾਰ ਕਮੇਟੀ ਦੇ ਚੇਅਰਮੈਨ ਰਾਜਿੰਦਰ ਸਿੰਘ ਤੱਗੜ ਤੇ ਮੈਂਬਰ ਦਵਿੰਦਰ ਸਿੰਘ, ਅਮਰਪਾਲ ਸਿੰਘ ਨੂਰਪੁਰੀ, ਗੌਤਮ ਬਾਂਸਲ ਅਤੇ ਹਰਮਿੰਦਰ ਸਿੰਘ ਨਾਗਪਾਲ; ਸਵਾਗਤੀ ਕਮੇਟੀ ਦਾ ਚੇਅਰਮੈਨ ਪ੍ਰਵੇਸ਼ ਚੌਹਾਨ ਤੇ ਮੈਂਬਰ ਸਰੋਜ ਕੁਮਾਰੀ ਵਰਮਾ, ਸਨਾ ਮਹਿੰਦੀ ਅਤੇ ਰਣਜੀਤ ਸਿੰਘ ਧਾਲੀਵਾਲ;
ਡਿਜ਼ੀਟਲ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ ਰਾਣਾ ਤੇ ਮੈਂਬਰ ਸੁਖਵਿੰਦਰ ਸਿੰਘ ਸੁੱਖਾ, ਜੇ.ਐਸ. ਸੋਢੀ, ਗੁਰਜੀਤ ਸਿੰਘ ਅਤੇ ਅਮਨਦੀਪ ਗਿੱਲ; ਰੱਖ-ਰਖਾਵ ਕਮੇਟੀ ਦਾ ਚੇਅਰਮੈਨ ਡੀ.ਐਨ. ਸਿੰਘ ਤੇ ਮੈਂਬਰ ਗੁਰਨਾਮ ਸਾਗਰ, ਮਲਕੀਤ ਸਿੰਘ, ਪ੍ਰਵੀਨ ਕੁਮਾਰ ਅਤੇ ਰਾਜ ਕੁਮਾਰ ਵਰਮਾ ਨੂੰ ਬਣਾਇਆ ਗਿਆ ਹੈ।
ਇਸ ਦੌਰਾਨ ਗਵਰਨਿੰਗ ਬਾਡੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਤੋਂ ਇਲਾਵਾ ਕੈਸ਼ੀਅਰ ਰਾਜੀਵ ਤਨੇਜਾ, ਮੀਤ ਪ੍ਰਧਾਨ ਨੀਲਮ ਠਾਕੁਰ, ਜਥੇਬੰਦਕ ਸਕੱਤਰ ਵਿਜੇ ਕੁਮਾਰ, ਜੁਆਇੰਟ ਸਕੱਤਰ ਡਾ. ਰਵਿੰਦਰ ਕੌਰ ਅਤੇ ਸੰਦੀਪ ਬਿੰਦਰਾ ਹਾਜ਼ਰ ਸਨ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।