ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 632, 14-04-2026

ਸੰਸਾਰ ਚੰਡੀਗੜ੍ਹ ਨੈਸ਼ਨਲ ਪੰਜਾਬ
ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥
सोरठि महला ९ ॥ मन रे प्रभ की सरनि बिचारो ॥ जिह सिमरत गनका सी उधरी ता को जसु उर धारो ॥१॥ रहाउ ॥ अटल भइओ ध्रूअ जा कै सिमरनि अरु निरभै पदु पाइआ ॥ दुख हरता इह बिधि को सुआमी तै काहे बिसराइआ ॥१॥ जब ही सरनि गही किरपा निधि गज गराह ते छूटा ॥ महमा नाम कहा लउ बरनउ राम कहत बंधन तिह तूटा ॥२॥ अजामलु पापी जगु जाने निमख माहि निसतारा ॥ नानक कहत चेत चिंतामनि तै भी उतरहि पारा ॥३॥४॥

अर्थ: हे मन! परमात्मा की शरण आ कर उस के नाम का ध्यान धरा करो। जिस परमात्मा का सिमरन करते हुए गनका (विकारों में डूबने) से बच गई थी तूँ भी, (हे भाई!) उस की सिफ़त-सलाह अपने हृदय में वसाई रख ॥१॥ रहाउ ॥ हे भाई! जिस परमात्मा के सिमरन के द्वारा ध्रूअ सदा के लिए अटल हो गया है और उस ने निर्भयता का आतमिक दर्जा हासिल कर लिया था, तूँ ने उस परमात्मा को क्यों भुलाया हुआ है, वह तो इस तरह के दुखों का नाश करने वाला है ॥१॥ हे भाई! जिस समय ही (गज ने) कृपा के समुँद्र परमात्मा का आसरा लिया वह गज (हाथी) तेंदुए की फाही से निकल गया था। मैं कहाँ तक परमात्मा के नाम की वडियाई बताऊं ? परमात्मा का नाम सिमर कर उस (हाथी) के बंधन टूट गए थे ॥२॥ हे भाई! सारा जगत जानता है कि अजामल विकारी था (परमात्मा के नाम का सिमरन कर के) आँखों के झमकन जितने समय मे ही उसका पार-उतारा हो गया था। नानक जी कहते हैं – (हे भाई! तूँ) सभी इच्छों को पूर्ण करने वालेे परमात्मा का नाम सिमरिया कर। तूँ भी (संसार-समुँद्र को) पार कर जाएंगा ॥३॥४॥

Sorath Mahalaa 9 || Man Re Prabh Kee Saran Bichaaro || Jeh Simrat Gankaa See Udhharee Taa Ko Jas Ur Dhhaaro ||1|| Rahaau || Attal Bhaeo Dhhrooa Jaa Kai Simran Ar Nirbhai Pad Paaeaa || Dukh Hartaa Eh Bidhh Ko Suaamee Tai Kaahe Bisraaeaa ||1|| Jab Hee Saran Gahee Kirpaa Nidhh Gaj Garaah Te Shhoottaa || Mehmaa Naam Kahaa Lau Barnau Raam Kehat Bandhhan Teh Toottaa ||2|| Ajaamal Paapee Jag Jaane Nimakh Maahe Nistaaraa || Naanak Kehat Chet Chintaaman Tai Bhee Utreh Paaraa ||3||4||
Meaning: O mind, contemplate the Sanctuary of God. Meditating on Him in remembrance, Ganika the prostitute was saved; enshrine His Praises within your heart. ||1|| Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way – why have you forgotten Him ? ||1|| As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam ? Whoever chants the Lord’s Name, his bonds are broken. ||2|| Ajaamal, known throughout the world as a sinner, was redeemed in an instant. Says Nanak Ji, remember the Chintaamani, the jewel which fulfills all desires, and you too shall be carried across and saved. ||3||4||

ਵਾਹਿਗੁਰੂ ਜੀ ਕਾ ਖਾਲਸਾ!!
ਵਾਹਿਗੁਰੂ ਜੀ ਕੀ ਫਤਹਿ!!


*********************



ਸੰਗਰਾਂਦ ਹੁਕਮਨਾਮਾ ਮਹੀਨਾ ਵਿਸਾਖ ਅਪ੍ਰੈਲ 2026


ਗੁਰੂ ਪਿਆਰੀ ਸਾਧ ਸੰਗਤ ਜੀਓ!!
ਗੁਰੂ ਸਹਿਬ ਕਿ੍ਪਾ ਕਰਨ ਵਿਸਾਖ ਦਾ ਇਹ ਮਹੀਨਾਂ ਆਪ ਸਭ ਲਈ ਖੁਸ਼ੀਆਂ ਭਰਿਆ ਹੋਵੇ ਜੀ।
ਵਹਿਗੁਰੂ ਜੀ ਸਰਬੱਤ ਸੰਗਤ ਨੂੰ ਤੰਦਰੁਸਤੀ, ਨਾਮ ਬਾਣੀ ਦੀ ਦਾਤ ਅਤੇ ਚੜ੍ਹਦੀ ਕਲਾ ਦੀ ਦਾਤ ਬਖਸ਼ਣ ਜੀ।


ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥  ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ ॥੩॥
ਅਰਥ: (ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ? ਨਾਹ ਪੁਤ੍ਰ, ਨਾਹ ਇਸਤ੍ਰੀ, ਨਾਹ ਧਨ, ਕੋਈ ਭੀ ਮਨੁੱਖ ਦੇ ਨਾਲ ਨਹੀਂ ਨਿਭਦਾ ਇਕ ਅਬਿਨਾਸੀ ਪਰਮਾਤਮਾ ਹੀ ਅਸਲ ਸਾਥੀ ਹੈ। ਨਾਸਵੰਤ ਧੰਧੇ ਦਾ ਮੋਹ (ਸਾਰੀ ਲੁਕਾਈ ਨੂੰ ਹੀ) ਵਿਆਪ ਰਿਹਾ ਹੈ, (ਮਾਇਆ ਦੇ ਮੋਹ ਵਿਚ) ਮੁੜ ਮੁੜ ਫਸ ਕੇ ਸਾਰੀ ਲੁਕਾਈ ਹੀ (ਆਤਮਕ ਮੌਤੇ) ਮਰ ਰਹੀ ਹੈ। ਇਕ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਜਿਤਨੇ ਭੀ ਕਰਮ ਇਥੇ ਕਰੀਦੇ ਹਨ, ਉਹ ਸਾਰੇ ਮਰਨ ਤੋਂ ਪਹਿਲਾਂ ਹੀ ਖੋਹ ਲਏ ਜਾਂਦੇ ਹਨ (ਭਾਵ, ਉਹ ਉੱਚੇ ਆਤਮਕ ਜੀਵਨ ਦਾ ਅੰਗ ਨਹੀਂ ਬਣ ਸਕਦੇ) । ਆਰ-ਸਰੂਪ ਪ੍ਰਭੂ ਨੂੰ ਵਿਸਾਰ ਕੇ ਖ਼ੁਆਰੀ ਹੀ ਹੁੰਦੀ ਹੈ, ਪਰਮਾਤਮਾ ਤੋਂ ਬਿਨਾ ਜਿੰਦ ਦਾ ਹੋਰ ਕੋਈ ਸਾਥੀ ਹੀ ਨਹੀਂ ਹੁੰਦਾ। ਪ੍ਰਭੂ ਪ੍ਰੀਤਮ ਦੀ ਚਰਨੀਂ ਜੇਹੜੇ ਬੰਦੇ ਲਗਦੇ ਹਨ, ਉਹਨਾਂ ਦੀ (ਲੋਕ ਪਰਲੋਕ ਵਿਚ) ਭਲੀ ਸੋਭਾ ਹੁੰਦੀ ਹੈ। ਹੇ ਪ੍ਰਭੂ! (ਤੇਰੇ ਦਰ ਤੇ) ਮੇਰੀ ਬੇਨਤੀ ਹੈ ਕਿ ਮੈਨੂੰ ਤੇਰਾ ਦਿਲ-ਰੱਜਵਾਂ ਮਿਲਾਪ ਨਸੀਬ ਹੋਵੇ। (ਰੁੱਤ ਫਿਰਨ ਨਾਲ ਚੁਫੇਰੇ ਬਨਸਪਤੀ ਪਈ ਸੁਹਾਵਣੀ ਹੋ ਜਾਏ, ਪਰ) ਜਿੰਦ ਨੂੰ ਵੈਸਾਖ ਦਾ ਮਹੀਨਾ ਤਦੋਂ ਹੀ ਸੋਹਣਾ ਲੱਗ ਸਕਦਾ ਹੈ ਜੇ ਹਰੀ ਸੰਤ-ਪ੍ਰਭੂ ਮਿਲ ਪਏ।3।
बारह माहा मांझ महला ५ घरु ४ ੴ सतिगुर प्रसादि ॥ वैसाखि धीरनि किउ वाढीआ जिना प्रेम बिछोहु ॥ हरि साजनु पुरखु विसारि कै लगी माइआ धोहु ॥ पुत्र कलत्र न संगि धना हरि अविनासी ओहु ॥ पलचि पलचि सगली मुई झूठै धंधै मोहु ॥ इकसु हरि के नाम बिनु अगै लईअहि खोहि ॥ दयु विसारि विगुचणा प्रभ बिनु अवरु न कोइ ॥ प्रीतम चरणी जो लगे तिन की निरमल सोइ ॥ नानक की प्रभ बेनती प्रभ मिलहु परापति होइ ॥ वैसाखु सुहावा तां लगै जा संतु भेटै हरि सोइ ॥३॥
अर्थ: (वैसाख वाला दिन हरेक स्त्री मर्द के वास्ते रीझों वाला दिन होता है, पर) वैसाख में उन स्त्रीयों का दिल कैसे स्थिर हो जो पति से विछुड़ी हुई हैं। जिस के अंदर प्यार (का प्रगटावा) नहीं है। (इस तरह उस जीव को धैर्य कैसे आए जिसे) सज्जन प्रभु विसार के सम-मोहनी माया चिपकी हुई है? ना पुत्र, ना स्त्री, ना धन, ना ही कोई मनुष्य साथ निभता है। एक अविनाशी परमात्मा ही असल साथी है। नाशवान धंधों का मोह (सारी लुकाई को ही) व्याप रहा है (माया के मोह में) बार बार फंस के सारा संसार ही (आत्मिक मौत) मर रहा है। एक परमात्मा के नाम के स्मरण के बिना और जितने भी कर्म यहाँ किए जाते हैं, वह सारे मरने से पहले ही छीन लिए जाते हैं (भाव, उच्च आत्मिक अवस्था का अंग नहीं बन सकते)। प्यार स्वरूपी प्रभु को विसार के खुआरी ही होती है। परमात्मा के बिना जिंद का और कोई साथी नहीं होता। जो लोग प्रभु प्रीतम के चरणों में लगते हैं, उनकी (लोक परलोक में) भली शोभा होती है। हे प्रभु! (तेरे दर पे) मेरी विनती है कि मुझे तेरा जी-भर के मिलाप नसीब हो। (ऋतु फिरने से चारों तरफ वनस्पति भले ही सुहावनी हो जाए, पर) जिंद को वैसाख का महीना तभी सुहावना लग सकता है जब हरि संत प्रभु मिल जाए।3।
In the month of Vaisaakh, how can the bride be patient? She is separated from her Beloved. She has forgotten the Lord, her Life-companion, her Master; she has become attached to Maya, the deceitful one. Neither son, nor spouse, nor wealth shall go along with you—only the Eternal Lord. Entangled and enmeshed in the love of false occupations, the whole world is perishing. Without the Naam, the Name of the One Lord, they lose their lives in the hereafter. Forgetting the Merciful Lord, they are ruined. Without God, there is no other at all. Pure is the reputation of those who are attached to the Feet of the Beloved Lord. Nanak makes this prayer to God: “Please, come and unite me with Yourself.” The month of Vaisaakh is beautiful and pleasant, when the Saint causes me to meet the Lord. || 3 ||

ਵਾਹਿਗੁਰੂ ਜੀ ਕਾ ਖਾਲਸਾ!!
ਵਾਹਿਗੁਰੂ ਜੀ ਕੀ ਫਤਹਿ!!

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।